ਸਰਕਾਰ ਨੇ ਆਪ ਆਗੂਆਂ ਨੂੰ ਚੇਅਰਮੈਨੀਆਂ ਨਾਲ ਨਿਵਾਜ਼ਿਆ

ਚੰਡੀਗੜ੍ਹ 21 ਜਨਵਰੀ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਨੇ 14 ਆਗੂਆਂ ਨੂੰ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਕਮਿਸ਼ਨਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ, ਇੰਦਰਜੀਤ ਸਿੰਘ ਨੂੰ ਮਾਰਕਫੈੱਡ ਦਾ ਚੇਅਰਮੈਨ, ਹਰਪਾਲ ਜੁਨੇਜਾ ਨੂੰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦਾ ਚੇਅਰਮੈਨ, ਗੁਰਸ਼ਰਨ ਸਿੰਘ ਛੀਨਾ ਨੂੰ ਪੰਜਾਬ ਸਿਹਤ ਪ੍ਰਣਾਲੀ ਨਿਗਮ ਦਾ ਚੇਅਰਮੈਨ, ਮੇਜਰ ਗੁਰਚਰਨ ਸਿੰਘ ਨੂੰ ਪੰਜਾਬ ਸਾਬਕਾ ਸੈਨਿਕ ਨਿਗਮ ਦਾ ਚੇਅਰਮੈਨ, ਸੌਰਭ ਬਹਿਲ ਨੂੰ ਨਗਰ ਸੁਧਾਰ ਟਰੱਸਟ, ਪਠਾਨਕੋਟ ਦਾ ਚੇਅਰਮੈਨ ਅਤੇ ਬਲਜਿੰਦਰ ਸਿੰਘ ਚੌਂਦਾ ਨੂੰ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਨਿਗਮ ਦਾ ਚੇਅਰਮੈਨ ਲਗਾਇਆ  ਹੈ।

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਇਸੇ ਤਰ੍ਹਾਂ ਹਰਪਾਲ ਸਿੰਘ ਨੂੰ ਮਿਊਂਸੀਪਲ ਇੰਪਰੂਵਮੈਂਟ ਟਰੱਸਟ ਪਟਿਆਲਾ ਦਾ ਚੇਅਰਮੈਨ, ਨਵਜੋਤ ਸਿੰਘ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦਾ ਚੇਅਰਮੈਨ, ਬਲਜਿੰਦਰ ਸਿੰਘ ਬੰਟੀ ਨੂੰ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦਾ ਵਾਈਸ ਚੇਅਰਮੈਨ, ਕੀਮਤੀ ਭਗਤ ਨੂੰ ਗਊ ਸੇਵਾ ਕਮਿਸ਼ਨ ਦਾ ਵਾਈਸ ਚੇਅਰਮੈਨ, ਗਗਨਦੀਪ ਸਿੰਘ ਆਹਲੂਵਾਲੀਆ ਨੂੰ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਚੇਅਰਮੈਨ, ਸਿੰਮੀ ਪਾਸ਼ਨ ਨੂੰ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਵਾਈਸ ਚੇਅਰਮੈਨ, ਤਰਸੇਮ ਸਿੰਘ ਸਿਆਲਕਾ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਸੀਨੀਅਰ ਵਾਈਸ ਚੇਅਰਮੈਨ ਅਤੇ ਹਰਜੋਤ ਕੌਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਮੁੱਖ ਮੰਤਰੀ ਨੇ ਲਿਆ ਜਾਇਜਾ, ਕਹੀ ਇਹ ਗੱਲ

Leave a Reply

Your email address will not be published. Required fields are marked *