ਚੰਡੀਗੜ੍ਹ 22 ਜਨਵਰੀ (ਖ਼ਬਰ ਖਾਸ ਬਿਊਰੋ)
1984 ਦੀ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੀ ਖ਼ਬਰ ਨੇ ਸਮੁੱਚੀ ਸਿੱਖ ਕੌਮ ਦੇ ਨਾਲ ਨਾਲ ਦੁਨੀਆਂ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।
ਇਸ ਫ਼ੈਸਲੇ ਨੇ ਨਸਲਕੁਸ਼ੀ ਦਾ ਸ਼ਿਕਾਰ ਹੋਏ ਨਿਰਦੋਸ਼ ਸਿੱਖਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ । ਮੈਂ ਇਸ ਮਾਮਲੇ ਵਿੱਚ ਜਾਂਚ ਏਜੰਸੀਆਂ ਦੀ ਨਾਕਾਮੀ ਦੀ ਸਖ਼ਤ ਨਿੰਦਾ ਕਰਦਾ ਹਾਂ ।
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੋਣ ਦੇ ਨਾਤੇ ਅਤੇ ਇੱਕ ਸਿੱਖ ਹੋਣ ਦੇ ਨਾਤੇ, ਮੈਂ ਸਿੱਖ ਕੌਮ ਨੂੰ ਇਹ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਇਸ ਮਾਮਲੇ ਨੂੰ ਇਥੇ ਹੀ ਰੁਕਣ ਨਹੀਂ ਦੇਵਾਂਗੇ ਅਤੇ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਲੜਾਈ ਜਾਰੀ ਰੱਖਾਂਗੇ ।
ਇਸ ਦੌਰਾਨ ਹੀ ਮੈਂ ਇਹ ਵੀ ਪੁੱਛਣਾ ਚਾਹੁੰਦਾ ਹਾਂ ਕਿ ਪੰਜਾਬ ਵਿਚਲੀ ਅਤੇ ਇਸ ਤੋਂ ਪਹਿਲਾਂ ਦਿੱਲੀ ਵਿੱਚ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮਾਮਲੇ ਵਿੱਚ ਅਤੇ ਅਜਿਹੇ ਹੋਰ ਮਾਮਲਿਆਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਕੀ ਕੀਤਾ ?
ਕਿਉਂਕਿ ਹੁਣ ਤੱਕ ਤਾਂ ਅਰਵਿੰਦ ਕੇਜਰੀਵਾਲ & ਕੰਪਨੀ ਨੇ ਸਾਡੇ ਬੰਦੀ ਸਿੰਘਾਂ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਦਵਿੰਦਰਪਾਲ ਸਿੰਘ ਭੁੱਲਰ ਅਤੇ ਹੋਰ ਸਿੱਖ ਕੈਦੀਆਂ ਦੀ ਰਿਹਾਈ ਨੂੰ ਰੋਕਣ ਵਿੱਚ ਵੱਡਾ ਯੋਗਦਾਨ ਪਾਇਆ ਹੈ।