ਆਪ ਲਈ ਫੰਡਾਂ ਦਾ ਪ੍ਰਬੰਧ ਕਰਨ ਵਾਲਾ ED ਨੇ ਕੀਤਾ ਗ੍ਰਿਫ਼ਤਾਰ

ਕੇਜਰੀਵਾਲ ਤੋਂ ਬਾਅਦ ਹੁਣ ਚੰਨਪ੍ਰੀਤ ਗ੍ਰਿਫ਼ਤਾਰ

 ਨਵੀਂ ਦਿੱਲੀ, 15 ਅਪਰੈਲ (ਖ਼ਬਰ ਖਾਸ ਬਿਊਰੋ) :  ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ ਦੇ ਮੁ੍ਖ ਮੰਤਰੀ ਅਰਵਿੰਦ ਕੇਜਰੀਵਾਲ ਤੋ ਬਾਅਦ ਸੌਮਵਾਰ ਨੂੰ ਇਕ ਹੋਰ ਕਥਿਤ ਦੋਸ਼ੀ  ਚੰਨਪ੍ਰੀਤ ਸਿੰਘ ਨੂੰ ਹਿਰਾਸਤ ਵਿਚ ਲਿਆ ਹੈ।  ਚਨਪ੍ਰੀਤ ਸਿੰਘ ‘ਤੇ ਗੋਆ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਫੰਡਾਂ ਦਾ ਪ੍ਰਬੰਧ ਕਰਨ ਦਾ ਦੋਸ਼ ਹੈ। ਈਡੀ ਨੇ 21 ਮਾਰਚ ਨੂੰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ  ਗ੍ਰਿਫ਼ਤਾਰ ਕੀਤਾ ਸੀ, ਜੋ ਇਸ ਵਕਤ ਤਿਹਾੜ ਜੇਲ ਵਿਚ ਬੰਦ ਹੈ।ਇਸਤੋ ਪਹਿਲਾਂ  ਜਾਂਚ ਏਜੰਸੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ  ‘ਆਪ’ ਵਿਧਾਇਕ ਦੁਰਗੇਸ਼ ਪਾਠਕ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

ਹੁਣ ਤੱਕ ਮਾਮਲੇ ਵਿੱਚ ਇਹ 17ਵੀਂ ਗ੍ਰਿਫ਼ਤਾਰੀ

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਈਡੀ ਵੱਲੋਂ ਇਹ 17ਵੀਂ ਗ੍ਰਿਫ਼ਤਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਚੰਨਪ੍ਰੀਤ ਸਿੰਘ ਨੂੰ ਇਸ ਤੋਂ ਪਹਿਲਾਂ ਸੀਬੀਆਈ ਨੇ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਤੋਂ ਬਾਅਦ ਸਾਹਮਣੇ ਆਇਆ ਹੈ। ਚਨਪ੍ਰੀਤ ਤੇ ਦੋਸ਼ ਹੈ ਕਿ ਉਸਨੇ  ਗੋਆ ਵਿਧਾਨ ਸਭਾ ਚੋਣਾਂ 2022 ਦੌਰਾਨ ਆਮ ਆਦਮੀ ਪਾਰਟੀ ਲਈ ਪ੍ਰਚਾਰ ਕਰਨ ਵਾਲੇ ਸਰਵੇਖਣ ਵਰਕਰਾਂ, ਏਰੀਆ ਮੈਨੇਜਰਾਂ, ਅਸੈਂਬਲੀ ਮੈਨੇਜਰਾਂ ਅਤੇ ਹੋਰਾਂ ਨੂੰ ਨਕਦ ਭੁਗਤਾਨ ਦਾ ਪ੍ਰਬੰਧ ਕੀਤਾ ਸੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

 

Leave a Reply

Your email address will not be published. Required fields are marked *