ਸਿਕਓਰਟੀ ਲੈਣ ਲਈ ਕੰਗਣਾ ਨੇ ਕੀਤਾ ਡਰਾਮਾ !

ਕੰਗਨਾ ਦੇ ਥੱਪੜ ਕਾਂਡ –
ਕੁਲਵਿੰਦਰ ਕੌਰ ਨੂੰ ਝੂਠੇ ਕੇਸ ‘ਚ ਫਸਾਇਆ ਗਿਆ, ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਤੰਗ ਕੀਤਾ ਜਾ ਰਿਹਾ ਹੈ: ਮਿੱਠਾ

ਚੰਡੀਗੜ੍ਹ, 8 ਜੂਨ (ਖ਼ਬਰ ਖਾਸ ਬਿਊਰੋ)

ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਦੇ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਉਰਫ਼ ਮਿੱਠਾ ਨੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ ਵਿਖੇ ਬੀਤੇ ਦਿਨ ਕੰਗਣਾ ਰਣੌਤ ਅਤੇ ਸੀਆਈਐ੍ਸਐਫ ਦੀ ਮਹਿਲਾ ਕਰਮਚਾਰਨ ਹੋਏ ਵਿਵਾਦ ਨੂੰ ਕੰਗਣਾ ਰਣੌਤ ਵਲੋਂ ਸਿਕਓਰਟੀ ਵਧਾਉਣ ਲਈ ਕੀਤਾ ਗਿਆ ਡਰਾਮਾ ਦੱਸਿਆ ਹੈ।

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਰਨਜੀਤ ਸਿੰਘ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ। ਜੇਕਰ ਮਹਿਲਾ ਕਰਮਚਾਰਨ ਨੇ ਕੁੱਝ ਕੀਤਾ ਹੈ ਤਾਂ ਉਸ ਖਿਲਾਫ਼  ਕੇਸ ਦਰਜ਼ ਕੀਤਾ ਗਿਆ ਹੈ ਤਾਂ ਨਵੀਂ ਬਣੀ MPਕੰਗਣਾ ਰਣੌਤ ਖਿਲਾਫ ਵੀ ਸਿੱਖਾਂ ਨੂੰ ਅੱਤਵਾਦੀ, ਵੱਖਵਾਦੀ ਕਹਿਣ  ਨੂੰ ਲੈ ਕੇ ਕੇਸ ਦਰਜ਼ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸ਼ਰਾਰਤ ਦੇ ਨਾਲ ਕੁਲਵਿੰਦਰ ਕੌਰ ਦੀ ਵੀਡਿਓ ਸ਼ੇਅਰ ਕਰਕੇ ਪੰਜਾਬੀਆਂ ਨੂੰ ਬਦਨਾਤ ਕੀਤਾ ਜਾ ਰਿਹਾ ਹੈ, ਜਦਕਿ ਥਪੜ ਮਾਰਨ ਦੀ ਕੋਈ ਵੀਡਿਓ ਅਜੇ ਤੱਕ ਜਨਤਕ ਨਹੀਂ ਕੀਤੀ ਗਈ। ਉਨਾਂ ਕਿਹਾ ਕਿ ਕੁਲਵਿੰਦਰ ਕੌਰ ਨੇ ਸਿਕਓਰਟੀ ਚੈੱਕ ਕੀਤੀ ਸੀ, ਪਰ ਕੰਗਣਾ ਨੇ ਉਸਦੇ ਨਾਮ ਪਿੱਛੈ ਕੌਰ ਸ਼ਬਦ ਪੜਕੇ ਹੀ ਅੱਤਵਾਦੀ ਕਹਿਣਾ ਸ਼ੁਰੂ ਕਰ ਦਿੱਤਾ। ਜਿਸ ਕਰਕੇ ਇਹ ਮਾਮਲਾ ਅੱਗੇ ਵਧਿਆ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਉਨਾ ਕਿਹਾ ਕਿ ਪੰਜਾਬੀਆਂ ਨੂੰ ਅੱਤਵਾਦੀ ਵੱਖਵਾਦੀ ਕਹੇ ਜਾਣ ‘ਤੇ ਪੰਜਾਬ ਭਾਜਪਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਚਿਹਰਾ ਵੀ ਨੰਗਾ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਦੇ ਇੱਕ ਕਿਸਾਨ ਦੀ ਧੀ ਅਤੇ ਦੇਸ਼ ਦੀ ਸੁਰੱਖਿਆ ਪ੍ਰਣਾਲੀ ਦਾ ਹਿੱਸਾ ਸੀਆਈਐਸਐਫ ਜਵਾਨ ਕੁਲਵਿੰਦਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦਿੱਤਾ ਜਾਂਦਾ ਹੈ ਪਰ ਦੂਜੇ ਪਾਸੇ ਕਿਸਾਨਾਂ ਨੂੰ ਬਿਨਾਂ ਜਾਂਚ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਸੰਧੂ (ਮਿੱਠਾ) ਨੇ ਕਿਹਾ ਕਿ ਪੰਜਾਬ ਕਿਸਾਨ ਕਾਂਗਰਸ ਦੇ ਸਮੂਹ ਮੈਂਬਰ ਅੰਤ ਤੱਕ ਇਸ ਲੜਾਈ ਵਿੱਚ ਕੁਲਵਿੰਦਰ ਕੌਰ ਅਤੇ ਉਸਦੇ ਪਰਿਵਾਰ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਜੋ ਵੀ ਸੰਘਰਸ਼ ਕੀਤਾ ਜਾਵੇਗਾ, ਪੰਜਾਬ ਕਿਸਾਨ ਕਾਂਗਰਸ ਦੇ ਵਰਕਰ ਉਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ ਅਤੇ ਸਮਰਥਨ ਕਰਨਗੇ।
ਮਿੱਠਾ ਨੇ ਕਿਹਾ ਕਿ ਕੰਗਣਾ ਸਸਤੀ ਸ਼ੋਹਰਤ ਲਈ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਖਿਲਾਫ ਵਿਵਾਦਤ ਅਤੇ ਭੜਕਾਊ ਬਿਆਨ ਦੇ ਕੇ ਕੀ ਸਾਬਤ ਕਰਨਾ ਚਾਹੁੰਦੀ ਹੈ। ਪੰਜਾਬ ਵਿੱਚ ਕਿਸਾਨਾਂ ਵਿਰੁੱਧ ਕੋਈ ਵੀ ਬਿਆਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ,। ਜੇਕਰ ਕੰਗਨਾ ਨੇ ਇਸ ਮਾਮਲੇ ‘ਚ ਮੁਆਫੀ ਨਹੀਂ ਮੰਗੀ ਤਾਂ ਉਨ੍ਹਾਂ ਦੇ ਚੰਡੀਗੜ੍ਹ ਤੋਂ ਮੰਡੀ ਜਾਣ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *