ਕੁਲਵਿੰਦਰ ਕੌਰ ਦੇ ਹੱਕ ਵਿਚ ਕਿਸਾਨਾਂ ਨੇ ਕੱਢਿਆ ਇਨਸਾਫ਼ ਮਾਰਚ

ਐਸਏਐਸ ਨਗਰ (ਮੁਹਾਲੀ) 9 ਜੂਨ (ਖ਼ਬਰ ਖਾਸ ਬਿਊਰੋ)

ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ) ਦੇ ਸੱਦੇ ਉਤੇ ਐਤਵਾਰ ਨੂੰ  ਸੈਂਕੜੇ ਕਿਸਾਨਾਂ ਨੇ ਸੀਆਈਐੱਸਐੱਫ ਦੀ ਮਹਿਲਾ ਕਰਮਚਾਰਨ ਦੇ ਹੱਕ ਵਿਚ ਅਤੇ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਇਨਸਾਫ਼ ਮਾਰਚ ਕੱਢਿਆ।

ਕਿਸਾਨ ਜਥੇਬੰਦੀਆਂ ਦੇ ਸੱਦੇ ਉਤੇ ਵੱਡੀ ਗਿਣਤੀ ਵਿਚ ਕਿਸਾਨ  ਸਵੇਰੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ। ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਗੁਰਦੁਆਰਾ ਅੰਬ ਸਾਹਿਬ ਤੋਂ ਐਸਐਸਪੀ ਦਫਤਰ ਮੋਹਾਲੀ ਵੱਲ ਮਾਰਚ ਸ਼ੁਰੂ ਕੀਤਾ ।ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ ਵੱਖ  ਜਿਸ ਵਿੱਚ ਅਨੇਕਾਂ ਕਿਸਾਨ ਹਾਜਰ ਸਨ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੋਹਾਲੀ ਪੁਲਿਸ ਵੱਲੋਂ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਵਰਨਣਯੋਗ ਹੈ ਕਿ ਬੀਤੇ ਦਿਨ ਸ਼ਹੀਦ ਭਗਤ ਸਿੰਘ ਏਅਰਪੋਰਟ ਚੰਡੀਗੜ ਵਿਖੇ ਹਿਮਾਚਲ ਪ੍ਰਦੇਸ਼ ਤੋਂ ਨਵੀਂ ਚੁਣੀ ਗਈ ਲੋਕ ਸਭਾ ਮੈਂਬਰ ਕੰਗਣਾ ਰਣੌਤ ਦੇ ਸੀਆਈਐਸਐਫ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰੇ ਜਾਣ ਦੀ ਘਟਨਾ ਸਾਹਮਣੇ ਆਈ ਸੀ। ਪੁਲਿਸ ਨੇ ਲੇਡੀ ਕਾਂਸਟੇਬਲ ਖਿਲਾਫ਼ ਕੇਸ ਦਰਜ਼ ਕੀਤਾ ਹੈ, ਜਿਸਨੂੰ ਰੱਦ ਕਰਵਾਉਣ ਲਈ ਕਿਸਾਨ ਅੱਜ ਸੜਕਾਂ ਤੇ ਉਤਰੇ ਸਨ। ਪ੍ਰਸ਼ਾਸ਼ਨ ਨੇ  ਪੰਜ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਸਵਰਨ ਸਿੰਘ ਪੰਧੇਰ, ਜੈ ਸਿੰਘ, ਦਰਸ਼ਨ ਔਲਖ ਆਦਿ ਨੂੰ ਗੱਲਬਾਤ ਲਈ ਬੁਲਾਇਆ ਗਿਆ ਇਸ ਮੌਕੇ ਪਰਮਦੀਪ ਸਿੰਘ ਬੈਦਵਾਣ ਜਰਨਲ ਸਕੱਤਰ ਰਾਜੇਵਾਲ,ਜ਼ਿਲ੍ਹਾ ਪ੍ਰਧਾਨ ਲੱਖੋਵਾਲ ਦਵਿੰਦਰ ਸਿੰਘ ਦੇਹਕਲਾ, ਜਰਨਲ ਸਕੱਤਰ ਜਸਪਾਲ ਸਿੰਘ ਨਿਆਮੀਆਂ , ਕਮਲਜੀਤ ਸਿੰਘ ਲਾਂਡਰਾਂ ਬੁਲਾਰਾ ਕਾਦੀਆਂ , ਜ਼ਿਲ੍ਹਾ ਪ੍ਰਧਾਨ ਰਾਜੇਵਾਲ ਕਿਰਪਾਲ ਸਿੰਘ ਸਿਆਊ, ਬਲਾਕ ਪ੍ਰਧਾਨ ਗੁਰਮੀਤ ਸਿੰਘ ਖੂਨੀ ਮਾਜਰਾ, ਜਸਵਿੰਦਰ ਸਿੰਘ ਕੰਡਾਲਾ, ਹਰਜੀਤ ਸਿੰਘ ਸਿਆਊ, ਸਤਵਿੰਦਰ ਸਿੰਘ ਅਲੀਪੁਰ, ਕਵਲਜੀਤ ਸਿੰਘ ਅਲੀਪੁਰ, ਸਨਪ੍ਰੀਤ ਸਿੰਘ, ਗੁਰਜੀਤ ਮਾਮਾ ਮਟੌਰ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਵੀ ਹਾਜ਼ਰ ਸਨ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *