ਸੁਖਬੀਰ ਨੇ ਮਲੂਕਾ ਦੇ ਖੰਭ ਕੁਤਰੇ,ਭੂੰਦੜ ਨੂੰ ਫੜਾਇਆ ਅਨੁਸ਼ਾਸ਼ਨੀ ਡੰਡਾ 

ਚੰਡੀਗੜ,  14 ਜੂਨ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖ਼ਿਰ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਖੰਭ ਕੁਤਰ ਦਿੱਤੇ ਹਨ। ਬਾਦਲ ਨੇ  ਮਲੂਕਾ ਦੀ ਥਾਂ ਹੁਣ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੂੰ ਅਨੁਸ਼ਾਸ਼ਨੀ ਡੰਡਾ ਫਡ਼ਾਇਆ ਹੈ। ਸੁਖਬੀਰ ਨੇ ਪੁਰਾਣੀ ਅਨੁਸ਼ਾਸ਼ਨੀ ਕਮੇਟੀ  ਭੰਗ ਕਰਕੇ ਨਵੀਂ ਤਿੰਨ ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਐਕਸ ’ਤੇ  ਸਾਾਂਝੀ ਕੀਤੀ ਹੈ।  ਭੂੰਦੜ ਦੀ ਅਗਵਾਈ ਹੇਠ ਬਣਾਈ ਤਿੰਨ ਮੈਬਰੀ ਅਨੁਸ਼ਾਸ਼ਨੀ ਕਮੇਟੀ  ਵਿਚ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ  ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਜਦੋਂਕਿ ਪੁਰਾਣੀ  ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਸਨ ਅਤੇ ਬੰਗਾ ਦੇ ਵਿਧਾਇਕ ਡਾ ਸੁਖਵਿੰਦਰ ਸਿੰਘ ਸੁੱਖੀ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਸ਼ਰਨਜੀਤ ਸਿੰਘ ਢਿਲੋਂ ਮੈਂਬਰ ਸਨ।

ਇੱਥੇ ਦੱਸਿਆ ਜਾਂਦਾ ਹੈ ਕਿ ਸਿਕੰਦਰ ਸਿੰਘ ਮਲੂਕਾ ਦਾ ਪੁੱਤ ਅਤੇ ਨੂੰਹ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਪਰਮਪਾਲ ਕੌਰ ਦੁਆਰਾ ਆਈ.ਏ.ਐੱਸ ਦੇ ਅਹੁੱਦੇ ਤੋਂ ਅਸਤੀਫ਼ਾ ਦੇਣ ਬਾਅਦ ਭਾਜਪਾ ਵਿਚ ਸ਼ਾਮਲ ਹੋਣ ਉਤੇ ਪੰਜਾਬ ਸਰਕਾਰ ਨੇ ਇਕ ਵਾਰ ਉਨਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋ ਵੀ ਇਨਕਾਰ ਕਰ ਦਿੱਤਾ ਸੀ। ਪਰ ਪਰਮਪਾਲ ਕੌਰ ਨੇ ਭਾਜਪਾ ਦੀ ਟਿਕਟ ਉਤੇ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਮੁਕਬਾਲੇ ਚੋਣ ਲੜੀ।

ਹੋਰ ਪੜ੍ਹੋ 👉  ਪ੍ਰਵਾਸੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸਾਹਿਤਕ ਮਿਲਣੀ

ਵੀਰਵਾਰ ਨੂੰ  ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਸਿਕੰਦਰ ਸਿੰਘ ਮਲੂਕਾ, ਸੁਖਦੇਵ ਸਿੰਘ ਢੀਂਡਸਾ ਨੂੰ ਬੁਲਾਇਆ ਨਹੀਂ ਗਿਆ। ਮੀਟਿੰਗ ਵਿਚ ਕਈ ਆਗੂਆਂ ਨੇ ਅਨੁਸ਼ਾਸ਼ਨ ਭੰਗ ਕਰਨ ਵਾਲਿਆ ਖਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਨ ਦਾ ਸੁਝਾਅ ਦਿੱਤਾ ਸੀ। ਪਾਰਟੀ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਕੱਲ ਹੀ ਅਨੁਸ਼ਾਸ਼ਨੀ ਕਮੇਟੀ ਬਣਾਉਣ ਦਾ ਸੰਕੇਤ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਪਾਰਟੀ ਨੂੰ ਸਿਕੰਦਰ ਸਿੰਘ ਮਲੂਕਾ ਖਿਲਾਫ਼ ਪਾਰਟੀ ਦੇ ਉਮੀਦਵਾਰ ਦੇ ਖਿਲਾਫ਼ ਭੁਗਤਣ ਦੀਆਂ ਸ਼ਿਕਾਇਤਾਂ ਮਿਲੀਆ ਸਨ।

ਸੁਖਬੀਰ ਨੇ ਸੀਨੀਅਰ ਆਗੂ ਬਲਵਿੰਦਰ  ਸਿੰਘ ਭੂੰਦੜ ਦੇ ਹੱਥ ਵਿਚ ਅਨੁਸ਼ਾਸ਼ਨੀ ਡੰਡਾ ਫੜਾ ਦਿੱਤਾ ਹੈ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਅਨੁਸ਼ਾਸ਼ਨੀ ਕਮੇਟੀ ਕਿਹੜੇ ਕਿਹੜੇ ਆਗੂ ਖਿਲਾਫ਼ ਕਾਰਵਾਈ ਅਮਲ ਵਿਚ ਲਿਆਵੇਗੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

 

Leave a Reply

Your email address will not be published. Required fields are marked *