ਹੁਣ ਸੁਖਬੀਰ ਬੁਧੀਜੀਵੀਆਂ, ਚਿੰਤਕਾਂ ਦਾ ਲੈਣਗੇ ਸੁਝਾਅ

ਚੰਡੀਗੜ੍ਹ, 14 ਜੂਨ (ਖ਼ਬਰ ਖਾਸ ਬਿਊਰੋ)

ਤਾਜ਼ਾ ਲੋਕ ਸਭਾ  ਚੋਣਾਂ ਵਿਚ ਪਾਰਟੀ ਦੀ ਹੋਈ ਨਮੋਸ਼ੀਭਰੀ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਭਵਿੱਖ ਵਿਚ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਹੁਣ  ਚਿੰਤਕਾਂ, ਵਿਦਵਾਨਾਂ ਤੇ ਬੁੱਧੀਜੀਵੀਆਂ ਖਾਸ ਤੌਰ ’ਤੇ ਪੰਥਕ ਝੁਕਾਅ ਰੱਖਣ ਵਾਲਿਆਂ (ਆਲੋਚਕਾਂ ਸਮੇਤ) ਤੋਂ ਸੁਝਾਅ ਲੈਣ ਦਾ ਫੈਸਲਾ ਕੀਤਾ ਹੈ। ਅਜਿਹਾ ਇਸ ਕਰਕੇ ਕੀਤਾ ਜਾ ਰਿਹਾ ਤਾਂ ਜੋ ਪਾਰਟੀ ਦੇ 104 ਸਾਲਾ ਅਮੀਰ ਵਿਰਸੇ ਦੀ ਰੋਸ਼ਨੀ ਵਿਚ ਇਸਦੀ ਸੋਚ ਤੇ ਭਵਿੱਖੀ ਟੀਚਿਆਂ ਅਨੁਸਾਰ ਸੁਧਾਰ ਕੀਤੇ ਜਾ ਸਕਣ
ਬਾਦਲ ਆਉਂਦੇ ਹਫਤਿਆਂ ਵਿਚ ਇਸ ਮਾਮਲੇ ਵਿਚ ਸਮੂਹਿਕ ਅਤੇ ਵਿਅਕਤੀਗਤ ਤੌਰ ’ਤੇ ਮੁਲਾਕਾਤਾਂ ਕਰ ਕੇ ਨਿੱਜੀ ਰਾਇ ਲੈਣਗੇ।
ਪਾਰਟੀ ਦੇ ਬੁਲਾਰੇ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇਕ ਬਿਆਨ ਵਿਚ ਦੱਸਿਆ ਕਿ ਸਰਦਾਰ ਬਾਦਲ ਪਾਰਟੀ ਦੇ ਅਮੀਰ ਵਿਰਸੇ ਤੇ ਪੰਥ, ਪੰਜਾਬ ਤੇ ਪਾਰਟੀ ਦੇ ਭਵਿੱਖ ਦਰਮਿਆਨ ਅਨਿਖੜਵੇਂ ਲਿੰਕ ਨੂੰ ਮਜ਼ਬੂਤ ਕਰਨ ਦੇ ਇੱਛੁਕ ਹਨ ਤਾਂ ਜੋ ਪਾਰਟੀ ਗਰੀਬਾਂ, ਦਬੇ ਕੁਚਲਿਆਂ ਤੇ ਸਮਾਜ ਦੇ ਅਣਗੌਲੇ ਗਏ ਵਰਗ ਵਾਸਤੇ ਸਾਡੇ ਮਹਾਨ ਗੁਰੂ ਸਾਹਿਬਾਨ,ਸੰਤਾਂ ਤੇ ਮਹਾਂਪੁਰਖਾਂ ਵੱਲੋਂ ਦਰਸਾਏ ਮਾਰਗ ਅਨੁਸਾਰ ਕੰਮ ਕਰ ਸਕੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *