ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਮੁਹਾਲੀ, 17 ਅਪਰੈਲ (ਖ਼ਬਰ ਖਾਸ ਬਿਊਰੋ)

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ 18 ਅਪਰੈਲ ਨੂੰ ਬਾਅਦ ਦੁਪਹਿਰ ਐਲਾਨਿਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਕੀਤੀ‌। ਉਨ੍ਹਾਂ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ।

ਹੋਰ ਪੜ੍ਹੋ 👉  ਹਰਿਆਣਾ ਨੂੰ ਨਾ ਰਾਜਸਥਾਨ ਨੂੰ ਹਾਂ, ਮੁੱਖ ਮੰਤਰੀ ਨੇ ਰਾਜਸਥਾਨ ਨੂੰ ਪਾਣੀ ਦੇਣ ਦੇ ਦਿੱਤੇ ਨਿਰਦੇਸ਼

Leave a Reply

Your email address will not be published. Required fields are marked *