ਪਠਾਨਕੋਟ ਪੁੱਜਣ ‘ਤੇ ਰੰਧਾਵਾਂ ‘ਤੇ ਕੀਤੀ ਫੁੱਲਾਂ ਦੀ ਵਰਖਾ

ਪਠਾਨਕੋਟ, 19 ਜੁਲਾਈ (ਖ਼ਬਰ ਖਾਸ ਬਿਊਰੋ)

ਮੈਂਬਰ ਪਾਰਲੀਮੈਂਟ ਬਣਨ ਬਾਅਦ ਸੁਖਜਿੰਦਰ ਸਿੰਘ ਰੰਧਾਵਾਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਪੁੱਜੇ ਤਾਂ ਵਰਕਰਾਂ ਨੇ ਜੋਸ਼ ਵਿਚ ਆ ਕੇ ਆਪਣੇ ਹਰਮਨ ਪਿਆਰੇ ਨੇਤਾ ਉਤੇ ਫੁੱਲਾਂ ਦੀ ਵਰਖਾ ਕੀਤੀ। ਰੰਧਾਵਾਂ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦੱਸਿਆ ਕਿ  ਪਠਾਨਕੋਟ ਸਹਿਰ ਦੇ ਇਕ ਪੈਲੇਸ ਵਿੱਚ ਧੰਨਵਾਦੀ ਦੌਰੇ ਦੌਰਾਨ ਵਰਕਰਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਪਠਾਨਕੋਟ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜਾਨਚੀ ਅਮਿਤ ਵਿੱਜ ਉਤੇ ਫੁੱਲਾਂ ਦੀ ਵਰਖਾ ਕੀਤੀ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਇਸ ਮੌਕੇ ਉਤੇ ਅਮਿਤ ਵਿੱਜ ਨੇ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪਠਾਨਕੋਟ ਜ਼ਿਲੇ ਨਾਲ ਸਬੰਧਤ ਕੁਝ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੀਆਂ ਮੁਸਕਲਾਂ ਲੋਕਾਂ ਨਾਲ ਕੀਤਾ ਇਕ ਇਕ ਵਾਅਦਾ ਪੂਰਾ ਕਰਨਗੇ। ਪਠਾਨਕੋਟ ਜ਼ਿਲੇ ਖ਼ਾਸ ਕਰਕੇ ਕੰਢੀ ਏਰੀਆ ਅਤੇ ਧਾਰ ਬਲਾਕ ਲੋਕਾਂ ਨੂੰ ਸਾਫ ਸੁਥਰਾ ਪਾਣੀ ਪਹਿਲ ਦੇ ਆਧਾਰ ਤੇ ਉਪਲੱਬਧ ਕਰਾਉਣ ਲਈ ਕੰਮ ਕਰਨਗੇ ਲੋਕ ਸਭਾ ਹਲਕਾ ਗੁਰਦਾਸਪੁਰ ਦੀਆਂ ਸੜਕਾਂ ਦੀ ਨੁਹਾਰ ਬੱਦਲ ਕੇ ਰੱਖ ਦੇਣਗੇ। ਉਨਾਂ ਕਿਹਾ ਕਿ  ਢਾਕੀ ਫਲਾਈ ਓਵਰ ਅਤੇ ਪਠਾਨਕੋਟ ਇਲਾਕੇ ਵਿੱਚ ਵਧੀਆ ਸਿਹਤ ਸਹੂਲਤਾਂ ਲੋਕਾਂ ਨੂੰ ਦੇਣ ਲ‌ਈ ਏਮਜ਼ ਦੀ ਤਰਜ਼ ਤੇ ਇਕ ਹਸਪਤਾਲ ਸਥਾਪਤ ਕਰਾਉਣ ਲ‌ਈ ਆਪਣਾ ਧਿਆਨ ਕੇਂਦਰਿਤ ਕਰਨਗੇ ਤੇ ਪਠਾਨਕੋਟ ਦੇ ਬੰਦ ਪ‌ਏ ਸਿਵਲ ਹਵਾਈ ਅੱਡੇ ਤੋਂ ਦੁਬਾਰਾ ਉਡਾਨਾਂ ਸ਼ੁਰੂ ਕਰਨ ਲ‌ਈ ਸਿਰਤੋੜ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਥਾਪੜਾ ਦਿੰਦੇ ਹੋਏ ਕਿਹਾ ਕਿ ਮੇਰਾ ਰੋਮ ਰੋਮ ਤੁਹਾਡਾ ਧੰਨਵਾਦੀ ਹੈ ਜਿਹਨਾਂ ਨੇ ਸਖ਼ਤ ਗਰਮੀ ਦੇ ਬਾਵਜੂਦ ਦਿਨ ਰਾਤ ਮਿਹਨਤ ਕਰਕੇ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ ਤੇ ਮੈਨੂੰ ਮੈਂਬਰ ਪਾਰਲੀਮੈਂਟ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ।ਰੰਧਾਵਾ ਨਾਲ ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਸ਼ੀਸ਼ ਵਿੱਜ,ਮੇਅਰ ਨਗਰ ਨਿਗਮ ਪਠਾਨਕੋਟ ਪੰਨਾ ਲਾਲ ਭਾਟੀਆ,ਜਿਲਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਬੱਬਲੀ ਸਮੇਤ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਦੇ ਪ੍ਰਧਾਨ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ ਕੌਂਸਲਰ, ਵੱਡੀ ਗਿਣਤੀ ਵਿੱਚ ਕਾਂਵਰਕਰ ਭਾਰੀ ਗਿਣਤੀ ਵਿੱਚ ਵਰਕਰ ਮੌਜੂਦ ਸਨ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *