ਕੈਬਨਿਟ ਮੰਤਰੀ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

ਫਰੀਦਕੋਟ 21 ਜੁਲਾਈ (ਖ਼ਬਰ ਖਾਸ ਬਿਊਰੋ)

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ  ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ।

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿੱਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ। ਉਹਨਾਂ ਆਪਣੇ ਦੌਰੇ ਦੌਰਾਨ ਖਿਚੜੀ ਅਤੇ ਦਲੀਆ ਦਫਤਰ ਵਿਖੇ ਤਿਆਰ ਕਰਵਾ ਕੇ ਚੈੱਕ ਕੀਤਾ। ਉਹਨਾਂ ਤਿਆਰ ਕੀਤੇ ਦਲੀਆ ਅਤੇ ਖਿਚੜੀ ਨੂੰ ਖੁਦ ਖਾ ਕੇ ਚੈਕ ਕਰਨ ਉਪੰਰਤ ਤਸੱਲੀ ਪ੍ਰਗਟ ਕੀਤੀ ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਉਹਨਾਂ ਦੱਸਿਆ ਕਿ ਪੰਜਾਬ ਦੇ ਸਮੂਹ ਆਂਗਣਵਾੜੀ ਸੈਂਟਰਾਂ ਲਈ ਵਧੀਆ ਅਤੇ ਮਿਆਰੀ ਖੁਰਾਕ ਵਸਤੂਆਂ ਮਾਰਕਫੈੱਡ, ਪੰਜਾਬ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਇਹਨਾਂ ਦੀ ਕੁਆਲਟੀ ਦੀ ਚੈਕਿੰਗ ਸਬੰਧਤ ਜਿਲ੍ਹਾ ਪੱਧਰ ਤੇ ਜਿਲ੍ਹਾ ਪ੍ਰੋਗਰਾਮ ਅਫਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਪੋਸ਼ਣ ਸਟਾਫ ਅਤੇ ਸੁਪਰਵਾਈਜਰਾਂ ਵੱਲੋਂ ਚੈੱਕ ਕਰਨ ਉਪੰਰਤ ਹੀ ਅੱਗੇ ਆਂਗਣਵਾੜੀ ਸੈਂਟਰਾਂ ਨੂੰ ਵੰਡ ਕੀਤੀ ਜਾਂਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਪਏ ਸਮਾਨ ਦੀ ਪੈਕਿੰਗ, ਮੈਨੂਫੈਕਚਰਿੰਗ ਅਤੇ ਐਕਸਪਾਇਰੀ ਤਰੀਕਾਂ ਨੂੰ ਵੀ ਚੈੱਕ ਕੀਤਾ ।
ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ ‘ਤੇ ਲਾਭ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਂਦੇ ਰਾਸ਼ਨ ਦੀ ਮਿਆਦ ਤਿੰਨ ਮਹੀਨੇ ਹੁੰਦੀ ਹੈ। ਜਦੋਂ ਵੀ ਰਾਸ਼ਨ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਵਿਖੇ ਆਉਂਦਾ ਹੈ ਤਾਂ ਤੁਰੰਤ ਇਹ ਰਾਸ਼ਨ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਕਿ ਆਂਗਣਵਾੜੀ ਸੈਂਟਰਾਂ ਨੂੰ ਮੁਹੱਈਆ ਕਰਵਾਏ ਜਾਣ ਵਾਲੇ ਖਾਣੇ ਦੀ ਪਹਿਲਾਂ ਕੁਆਲਿਟੀ ਆਪ ਚੈੱਕ ਕੀਤੀ ਜਾਂਦੀ ਹੈ ਅਤੇ ਇਸ ਉਪਰੰਤ ਹੀ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਆਂਗਣਵਾੜੀ ਹੈਲਪਰਾਂ ਨੂੰ ਸਮਾਨ ਬਣਾਉਣ ਦੀ ਵਿਧੀ ਬਾਰੇ ਵੀ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਖ਼ੁਰਾਕ ਵਸਤੂਆਂ ਦੀ ਕੁਆਲਟੀ ਦੀ ਚੈਕਿੰਗ ਲਈ ਸੈਂਪਲ ਵੀ ਭਰੇ ਗਏ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਜ਼ਿਲ੍ਹਾ ਮਨੈਜਰ ਮਾਰਕਫੈਡ, ਸੀ.ਡੀ.ਪੀ.ਓ ਹਾਜ਼ਰ ਸਨ ।

Leave a Reply

Your email address will not be published. Required fields are marked *