ਮੁਲਜ਼ਮਾਂ ਨੇ ਮਹਿਲਾਂ ਪੁਲਿਸ ਮੁਲਾਜ਼ਮਾਂ ਨੂੰ ਵਾਲਾਂ ਤੋਂ ਫੜ੍ਹਕੇ ਘਸੀਟਿਆ, ਬੁਰੀ ਤਰ੍ਹਾਂ ਕੁੱਟਿਆ

ਫ਼ਿਰੋਜ਼ਪੁਰ 30 ਜੁਲਾਈ (ਖ਼ਬਰ ਖਾਸ ਬਿਊਰੋ)

ਗੁਰੂਹਰਸਹਾਏ ਦੇ ਪਿੰਡ ਛੀਬੇ ਵਿਖੇ ਨਸ਼ਾ ਤਸਕਰ ਨੂੰ ਕਾਬੂ ਕਰਨ ਪਹੁੰਚੀ ਪੁਲਿਸ ਪਾਰਟੀ ‘ਤੇ ਮੁਲਜ਼ਮਾਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਦੋ ਮਹਿਲਾ ਕਾਂਸਟੇਬਲਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ।

ਪ੍ਰਾਪਤ ਵੇਰਵਿਆਂ ਅਨੁਸਾਰ ਹਮਲਾਵਰਾਂ ਨੇ ਮਹਿਲਾ ਕਾਂਸਟੇਬਲਾਂ ਨੂੰ ਵਾਲਾਂ ਤੋਂ ਫੜ੍ਹਕੇ ਗੱਡੀ ਵਿਚੋਂ ਕੱਢ ਲਿਆ ਅਤੇ ਬੁਰੀ ਤਰ੍ਹਾਂ ਕੁੱਟਿਆ ਗਿਆ। ਮੁਲਜ਼ਮਾਂ ਨੇ ਪੁਲੀਸ ਨਾਲ ਹੱਥੋਪਾਈ ਕਰਕੇ ਤਸਕਰ ਨੂੰ ਛੁਡਾਉਣ ਦੀ ਕੋਸ਼ਿਸ਼  ਕੀਤੀ। ਥਾਣਾ ਗੁਰੂਹਰਸਹਾਏ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅੱਠ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਪੁਲਿਸ ਅਨੁਸਾਰ ਇੰਸਪੈਕਟਰ ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਨਸ਼ਾ ਤਸਕਰ ਲਛਮਣ ਸਿੰਘ ਨੂੰ ਗਿ੍ਫ਼ਤਾਰ ਕਰਨ ਲਈ ਪਿੰਡ ਚੱਬੇ ਵਿਖੇ ਗਏ ਹੋਏ ਸਨ | ਪੁਲਿਸ ਪਾਰਟੀ ਨੂੰ ਦੇਖ ਕੇ ਦੋਸ਼ੀ ਉਥੋਂ ਭੱਜਣ ਲੱਗਾ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਪੁਲੀਸ ਮੁਲਜ਼ਮਾਂ ਨੂੰ ਕਾਰ ਵਿੱਚ ਲੈ ਕੇ ਜਾਣ ਲੱਗੀ ਤਾਂ ਮੁਲਜ਼ਮਾਂ ਨੇ ਗੱਡੀ ਨੂੰ ਘੇਰ ਲਿਆ। ਮੁਲਜ਼ਮ ਮਨਜੀਤ ਕੌਰ ਅਤੇ ਪਰਮਜੀਤ ਕੌਰ ਨੇ ਸੀਨੀਅਰ ਕਾਂਸਟੇਬਲ ਮਨਜੀਤ ਕੌਰ ਅਤੇ ਸ਼ਕੁੰਤਲਾ ਰਾਣੀ ਨੂੰ ਵਾਲਾਂ ਤੋਂ ਫੜ ਕੇ ਕਾਰ ਵਿੱਚੋਂ ਬਾਹਰ ਕੱਢ ਲਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਦੋਵੇਂ ਮਹਿਲਾ ਕਾਂਸਟੇਬਲਾਂ ਨੂੰ ਡੰਡਿਆਂ ਨਾਲ ਕੁੱਟਿਆ ਅਤੇ ਉਨ੍ਹਾਂ ਦੀ ਵਰਦੀ ਵੀ ਪਾੜ ਦਿੱਤੀ। ਮੁਲਜ਼ਮਾਂ ਨੇ ਲਕਸ਼ਮਣ ਨੂੰ ਰਿਹਾਅ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਤੋਂ ਬਾਅਦ ਪੁਲੀਸ ਮੁਲਾਜ਼ਮ ਵੀ ਹਰਕਤ ਵਿੱਚ ਆਏ ਅਤੇ ਲਛਸ਼ਮਣ, ਪਰਮਜੀਤ ਕੌਰ ਅਤੇ ਮਨਜੀਤ ਕੌਰ ਨੂੰ ਕਾਬੂ ਕਰ ਲਿਆ। ਹਾਲਾਂਕਿ ਬਾਕੀ ਮੁਲਜ਼ਮ ਫਰਾਰ ਹੋ ਗਏ। ਥਾਣਾ ਗੁਰੂਹਰਸਹਾਏ ਦੀ ਪੁਲੀਸ ਨੇ ਮੁਲਜ਼ਮ ਮਨਜੀਤ ਕੌਰ, ਪਰਮਜੀਤ ਕੌਰ, ਕਸ਼ਮੀਰ ਕੌਰ, ਲਕਸ਼ਮਣ ਸਿੰਘ, ਜਸਵੰਤ ਸਿੰਘ ਸਮੇਤ ਅੱਠ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *