ਰਿਜ਼ਰਵੇਸ਼ਨ ਸਬੰਧੀ ਫੈਸਲਾ ਸਮਾਜ ਵਿਚ ਵੰਡੀਆਂ ਪਾਉਣ ਵਾਲਾ -ਡਾ ਸੁੱਖੀ

ਵਾਹ-8 ਲੱਖ ਆਮਦਨ ਵਾਲਾ ਗਰੀਬ ਤੇ ਢਾਈ ਲੱਖ ਵਾਲਾ ਅਮੀਰ 

ਚੰਡੀਗੜ੍ਹ, 3 ਅਗਸਤ (ਖ਼ਬਰ ਖਾਸ ਬਿਊਰੋ)

ਬੰਗਾ ਦੇ ਵਿਧਾਇਕ ਡਾ ਸੁਖਵਿੰਦਰ ਸੁੱਖੀ ਨੇ ਪਿਛਲੇ ਦਿਨ ਸੁਪਰੀਮ ਕੋਰਟ ਵਲੋਂ ਰਾਖਵਾਂਕਰਨ ਬਾਰੇ ਦਿੱਤੇ ਫੈਸਲੇ ‘ਤੇ ਸਖ਼ਤ ਇਤਰਾਜ਼  ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਨੂੰ ਰਾਖਵਾਂਕਰਨ ਬਾਰੇ ਫੈਸਲਾ ਕਰਨ ਦਾ ਕੋਈ ਅਧਿਕਾਰ ਨਹੀ ਹੈ, ਇਹ ਫੈਸਲਾ ਸੰਸਦ ਨੇ ਲੈਣਾ ਹੈ। ਡਾ ਸੁੱਖੀ ਨੇ  ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਸਮਾਜ ਵਿਚ ਵੰਡੀਆਂ ਪਾਉਣ ਵਾਲਾ ਅਤੇ ਰਾਖਵਾਂਕਰਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਹੈ। ਉਨਾਂ ਕਿਹਾ ਕਿ ਇਹ ਸਭ ਕੁੱਝ ਭਾਜਪਾ ਦੀ ਸ਼ਹਿ ‘ਤੇ ਹੋਇਆ ਹੈ ਕਿਉਕਿ ਭਾਜਪਾ ਤੇ ਆਰ.ਐੱਸ.ਐੱਸ ਸ਼ੁਰੂ ਤੋਂ ਹੀ ਰਿਜਰਵੇਸ਼ਨ ਖ਼ਤਮ ਕਰਨ ‘ਤੇ ਤੁਲੀ ਹੋਈ ਹੈ।

ਡਾ ਸੁੱਖੀ ਨੇ ਰਿਜ਼ਰਵੇਸ਼ਨ ਖ਼ਤਮ ਕਰਨੀ ਤੋਂ ਪਹਿਲਾਂ ਦੇਸ਼ ਵਿਚ ਇਕਸਾਰ ਸਿੱਖਿਆ ਨੀਤੀ ਲਿਆਂਦੀ ਜਾਵੇ ਅਤੇ ਦਲਿਤਾਂ ਦੇ ਬੱਚਿਆ ਨੂੰ ਸਟੈਡਰਡ ਦੀ ਐਜੂਕੇਸ਼ਨ ਦਿੱਤੀ ਜਾਵੇ। ਡਾ ਸੁੱਖੀ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਦਲਿਤਾਂ ਪ੍ਰਤੀ ਚਿੰਤਤ ਹੈ ਤਾਂ ਉਸਨੂੰ ਫੀਸ ਕਾਰਨ ਯੂਨੀਵਰਸਿਟੀਆਂ, ਕਾਲਜਾਂ ਵਿਚੋ ਕੱਢੇ ਜਾਂਦੇ ਵਿਦਿਆਰਥੀਆਂ ਪ੍ਰਤੀ ਸੰਜੀਦਾ ਹੁੰਦੇ ਹੋਏ ਦੇਸ਼ ਦੀ ਸਰਕਾਰ ਅਤੇ ਰਾਜ ਸਰਕਾਰਾਂ ਨੂੰ  ਇਹ ਹਦਾਇਤ ਕਰਨੀ ਚਾਹੀਦੀ ਹੈ ਕਿ ਵਿਦਿਆਰਥੀਆਂ ਦੀ ਫੀਸਾਂ ਦਾ ਪ੍ਰਬੰਧ ਕਰੋ ਅਤੇ ਫੀਸਾਂ ਨਾ ਵਸੂਲੀਆ ਜਾਣ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਡਾ ਸੁੱਖੀ ਨੇ ਕਿਹਾ ਕਿ ਬਾਬਾ ਸਾਹਿਬ ਡਾ ਬੀ.ਆਰ ਅੰਬੇਦਕਰ ਨੇ ਬੜ੍ਹੇ ਸੰਘਰਸ਼ ਨਾਲ ਸੰਵਿਧਾਨ ਬਣਾਇਆ ਅਤੇ ਸਦੀਆ ਤੋ  ਦੱਬੇ ਕੁਚਲੇ ਲੋਕਾਂ ਨੂੰ ਰਾਖਵਾਂਕਰਨ ਦਾ ਹੱਕ ਲੈ ਕੇ ਦਿੱਤਾ ਸੀ। ਉਨਾਂ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ, ਸਰਕਾਰ EWS (ਇਕਨਾਮਿਕਸ ਵੀਕਰ ਸੈਕਸ਼ਨ) ਵਿਚ 8 ਲੱਖ ਰੁਪਏ ਆਮਦਨ ਵਾਲੇ ਨੂੰ ਸ਼ਾਮਲ ਕਰਕੇ ਗਰੀਬ ਮੰਨ ਰਹੀ ਹੈ, ਪਰ ਢਾਈ ਲੱਖ ਆਮਦਨ ਵਾਲੇ ਦਲਿਤਾਂ ਨੂੰ ਅਮੀਰ ਮੰਨ ਰਹੀ ਹੈ। ਸਰਕਾਰ ਨੇ EWS  ਵਿਚ ਅਨੁਸੂਚਿਤ ਜਾਤੀ ਵਰਗ ਨੂੰ ਸ਼ਾਮਲ ਕਿਉ ਨਹੀਂ ਕੀਤਾ।  ਇਹ ਦਲਿਤ ਸਮਾਜ ਨਾਲ ਸ਼ਰੇਆਮ ਧੱਕਾ ਹੈ। ਉਨਾਂ ਦਲਿਤ ਸਮਾਜ ਨੂੰ ਇਸ ਬਾਰੇ ਅਵਾਜ਼ ਬੁਲੰਦ ਕਰਨ ਦੀ ਅਪੀਲ ਵੀ ਕੀਤੀ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਡਾ ਸੁੱਖੀ ਨੇ ਕਿਹਾ ਕਿ ਭਾਜਪਾ ਅਨੁਸਚਿਤ ਜਾਤੀ ਵਰਗ, ਦਲਿਤਾਂ ਨੂੰ ਆਪਸ ਵਿਚ ਵੰਡਣ ਤੇ ਲੜਾਉਣ ਦੇ ਯਤਨਾਂ ਵਿਚ ਲੱਗੀ ਹੋਈ ਹੈ। ਭਾਜਪਾ ਦੀ ਨੀਅਤ ਸੰਵਿਧਾਨ ਨੂੰ ਖ਼ਤਮ ਕਰਨ ਦੀ ਹੈ, ਉਹ ਕੰਮ ਜੋ ਖੁਦ ਨਹੀਂ ਕਰ ਸਕਦੀ ਸੀ, ਉਹ ਕੰਮ ਸੁਪਰੀਮ ਕੋਰਟ ਤੋਂ ਕਰਵਾਇਆ ਗਿਆ ਹੈ। ਉਨਾਂ ਕਿਹਾ ਕਿ ਦਲਿਤ ਸਮਾਜ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਭਾਜਪਾ ਦਲਿਤ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਭਾਜਪਾ ਵਿਚ ਬੈਠੇ ਦਲਿਤ ਆਗੂਆਂ ਨੂੰ ਇਸਦਾ ਜਬਰਦਸਤ ਵਿਰੋਧ ਕਰਨਾ  ਚਾਹੀਦਾ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਡਾ ਸੁੱਖੀ ਨੇ ਕਿਹਾ ਕਿ ਪਹਿਲਾਂ ਕਰੀਮੀ ਲੇਅਰ ਨੂੰ ਰਿਜਰਵੇਸ਼ਨ ਤੋਂ ਦੂਰ ਕੀਤਾ ਜਾਵੇਗਾ ਫਿਰ ਹੌਲੀ ਹੌਲੀ ਇਸਨੂੰ ਖ਼ਤਮ ਕਰ ਦਿੱਤਾ ਜਾਵੇਗਾ, ਜਿਸ ਬਾਰੇ  ਦਲਿਤ ਸਮਾਜ ਨੂੰ ਸਮਝਣ ਦੀ ਜਰੂਰਤ ਹੈ। ਡਾ ਸੁੱਖੀ ਨੇ ਕਿਹਾ ਕਿ ਸਰਕਾਰ MBBS ਸਮੇਤ ਹੋਰ ਉਚ ਪੜਾਈ ਲਈ ਲੋੜਵੰਦ ਦਲਿਤ ਵਿਦਿਆਰਥੀਆਂ ਦੀ ਪੜਾਈ ਦਾ ਪ੍ਰਬੰਧ ਕਰੇ ਅਤੇ ਜੇਕਰ ਉਹ ਕਿਤੇ ਸੈੱਟ ਹੋ ਜਾਂਦਾ ਹੈ ਤਾਂ ਭਾਵੇਂ ਉਸਤੋਂ ਫੀਸ ਦੀ ਰਕਮ ਬਿਨਾਂ ਵਿਆਜ ਕਿਸ਼ਤਾਂ ਵਿਚ ਵਸੂਲ ਲਈ ਜਾਵੇ। ਉਹਨਾਂ ਕਿਹਾ ਭਾਜਪਾ ਦਲਿਤ ਨੂੰ ਸਦੀਆ ਪਹਿਲਾਂ ਵਾਲੇ ਹਾਲਾਤ ਵਿਚ ਦੇਖਣਾ   ਚਾਹੁੰਦੀ ਹੈ। ਦਲਿਤ ਸਮਾਜ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦਾ ਹੈ।

 

Leave a Reply

Your email address will not be published. Required fields are marked *