ਸਿੰਘ ਸਾਹਿਬਾਨ ਨੇ 30 ਨੂੰ ਬੁਲਾਈ ਮੀਟਿੰਗ, ਸੁਖਬੀਰ ਸਮੇਤ ਅਕਾਲੀ ਆਗੂਆਂ ਨੇ ਕੀਤਾ ਜਾ ਸਕਦਾ ਤਲਬ

ਅੰਮ੍ਰਿਤਸਰ,6 ਅਗਸਤ (ਖ਼ਬਰ ਖਾਸ ਬਿਊਰੋ)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ  ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਬੁਲਾ ਲਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਬਿਆਨ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ, ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ (ਸ਼ੁੱਕਰਵਾਰ) ਨੂੰ ਸਵੇਰੇ ਦਸ ਵਜੇ ਮੁਕੱਰਰ ਹੋਈ ਹੈ। ਇਕੱਤਰਤਾ ਵਿਚ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਪੰਥਕ ਹਲਕਿਆਂ ਵਿਚ ਚਰਚਾ ਹੈ ਕਿ ਸਿੰਘ ਸਾਹਿਬਾਨ ਮੌਜੂਦਾ ਪੰਥਕ ਪ੍ਰਸਥਿਤੀਆਂ, ਖਾਸਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਪਾਰਟੀ ਤੋ ਬਾਗੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਚਲਾਉਣ ਵਾਲੇ ਆਗੂਆਂ ਵਲੋ ਦਿੱਤੀ ਗਈ ਸ਼ਿਕਾਇਤ ਅਤੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਸਪਸ਼ਟੀਕਰਨ ਉਤੇ ਚਰਚਾ ਕਰ ਸਕਦੇ ਹਨ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਬੀਤੇ ਕੱਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤਾ ਗਿਆ ਸਪਸ਼ਟੀਕਰਨ ਵੀ ਜਨਤਕ ਹੋ ਗਿਆ ਸੀ। ਇਹ ਦੋਵੇਂ ਸਪਸ਼ਟੀਕਰਨ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਵੀ ਹੋਏ।  ਪੰਥਕ ਹਲਕਿਆਂ ਵਿਚ ਚਰਚਾ ਹੈ ਕਿ ਸਿੰਘ ਸਾਹਿਬਾਨ ਇਸ ਭਖ਼ਦੇ ਮਸਲੇ ਉਤੇ ਵਿਚਾਰ ਚਰਚਾ ਕਰਦੇ ਹੋਏ ਸੁਖਬੀਰ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਤਲਬ ਕਰ ਸਕਦੇ ਹਨ, ਕਿਉਂਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫ਼ੀ ਦੇਣ ਮੌਕੇ ਸਮੁੱਚੀ ਲੀਡਰਸ਼ਿਪ ਵਿਚੋਂ ਕਿਸੇ ਨੇ ਵੀ ਡੇਰਾ ਮੁਖੀ ਨੂੰ ਮਾਫ਼ੀ ਦੇਣ ਦੇ ਫੈਸਲੇ ਦਾ ਵਿਰੋਧ ਨਹੀਂ ਕੀਤਾ ਸੀ। ਵੋਟਾਂ ਦੀ ਰਾਜਨੀਤੀ ਕਾਰਨ ਅਕਾਲੀ ਦਲ ਦੇ ਕਰੀਬਨ ਸਾਰੇ ਆਗੂਆਂ ਨੇ ਸਾਜਿਸ਼ ਭਰੀ ਚੁੱਪੀ ਧਾਰ ਰੱਖੀ ਸੀ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

 

ਬਾਗੀ ਹੋਏ ਅਕਾਲੀ ਆਗੂ ਪਹਿਲਾੰ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਕੇ ਅਤੀਤ ਵਿਚ ਅਕਾਲੀ ਦਲ ਦੀ ਸਰਕਾਰ ਅਤੇ ਪਾਰਟੀ ਵਲੋਂ ਕੀਤੀਆਂ ਗਲਤੀਆਂ ਨੂੰ ਸਵੀਕਾਰ ਚੁੱਕੇ ਹਨ। ਬੀਬੀ ਜਗੀਰ ਕੌਰ, ਪ੍ਰੋ ਪਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਸੁਖਦੇਵ ਸਿੰਘ ਢੀਂਡਸਾ ਸਮੇਤ ਸਾਰੇ ਲੀਡਰ ਕਹਿ  ਚੁੱਕੇ ਹਨ ਕਿ ਸ੍ਰੀ ਅਕਾਲ ਤਖ਼ਤ ਜਿਹੜੀ ਵੀ ਸਜ਼ਾ ਲਾਉਣਗੇ ਉਹ ਭੁਗਤਣ ਲਈ ਤਿਆਰ ਹਨ।

ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਦਿੱਤੇ ਸਪਸ਼ਟੀਕਰਨ ਵਿਚ ਆਪਣੀਆਂ ਗਲਤੀਆਂ ਅਤੇ ਭੁੱਲਾਂ ਸਵੀਕਾਰ ਕਰ ਲਈਆਂ ਹਨ। ਸੁਖਬੀਰ ਸਮੇਤ ਸਮੁੱਚੀ ਲੀਡਰਸ਼ਿਪ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਮੰਨਣ ਦੀ ਗੱਲ ਕਹਿ ਚੁੱਕੀ ਹੈ। ਜਿਸਤੋਂ ਸਪਸ਼ਟ ਹੈ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਇਸ ਮਸਲੇ ਉਤੇ ਚਰਚਾ ਹੋ ਸਕਦੀ ਹੈ ਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਤਲਬ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *