ਵਿਧਾਨ ਸਭਾ ਸੈਸ਼ਨ ‘ਚ ਅਹਿਮ ਮੁੱਦਿਆਂ ‘ਤੇ ਚਰਚਾ ਨਹੀਂ ਹੋਈ: ਬਾਜਵਾ

ਚੰਡੀਗੜ੍ਹ, 4 ਸਤੰਬਰ (ਖ਼ਬਰ ਖਾਸ ਬਿਊਰੋ)

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਗੱਲ ‘ਤੇ ਨਿਰਾਸ਼ਾ ਜ਼ਾਹਿਰ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਰਕਾਰ  ਅਹਿਮ ਮੁੱਦਿਆਂ ‘ਤੇ ਸਾਰਥਿਕ ਚਰਚਾ ਕਰਨ ਵਿੱਚ ਅਸਫਲ ਰਹੇ ਹਨ।

ਬਾਜਵਾ ਨੇ ਇਕ ਬਿਆ ਵਿਚ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਫ਼ਿਰੋਜ਼ਪੁਰ ਵਿੱਚ ਕੱਲ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਅਜਿਹਾ ਲੱਗਦਾ ਹੈ ਕਿ ਪੰਜਾਬ ਗੈਂਗਲੈਂਡ ਬਣ ਗਿਆ ਹੈ ਅਤੇ ਲਗਭਗ ਹਰ ਰੋਜ਼ ਅਜਿਹੇ ਅਪਰਾਧ ਹੋ ਰਹੇ ਹਨ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ-ਗ੍ਰਹਿ ਮੰਤਰੀ ਭਗਵੰਤ ਮਾਨ ਕੋਲ ਇਸ ਮੁੱਦੇ ‘ਤੇ ਚਰਚਾ ਕਰਨ ਦਾ ਸਮਾਂ ਨਹੀਂ ਸੀ। ਇਜਲਾਸ ਦੇ ਦੂਜੇ ਦਿਨ ਮੁੱਖ ਮੰਤਰੀ ਦਾ ਵਿਵਹਾਰ ਆਮ ਵਿਅਕਤੀ ਦੇ ਵਿਵਹਾਰ ਤੋਂ ਬਹੁਤ ਦੂਰ ਸੀ। ਅਜਿਹੇ ਹਾਲਾਤ ‘ਚ ਕੋਈ ਚਰਚਾ ਕਿਵੇਂ ਕਰ ਸਕਦਾ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਉਹ ਉਸ ਵਿਧਾਨ ਸਭਾ ਵਿੱਚ ਅਨੌਖਾ  ਬਿੱਲ ਲੈ ਕੇ ਆਏ ਜਿੱਥੇ ਪਲਾਟਾਂ ਨੂੰ ਤਾਂ ਕਾਨੂੰਨੀ ਘੋਸ਼ਿਤ ਕੀਤਾ ਗਿਆ ਸੀ ਪਰ ਕਲੋਨੀਆਂ ਗੈਰ-ਕਾਨੂੰਨੀ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਧਦੀ ਸਮੱਸਿਆ ਪੰਜਾਬ ਦੇ ਨੌਜਵਾਨਾਂ ਨੂੰ ਦਰਪੇਸ਼ ਮੁੱਖ ਖ਼ਤਰਿਆਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਈ ਸਮਾਂ ਸੀਮਾਵਾਂ ਨਿਰਧਾਰਿਤ ਕੀਤੀਆਂ ਹਨ। ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ‘ਚ ਇਸ ਮੁੱਦੇ ‘ਤੇ ਚਰਚਾ ਨਹੀਂ ਹੋਈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੀਵਾਲੀਆ ਹੋਣ ਵੱਲ ਵਧ ਰਿਹਾ ਹੈ। ‘ਆਪ’ ਸਰਕਾਰ ਕੋਲ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣ ਲਈ ਪੈਸਾ ਨਹੀਂ ਹੈ।  ਵਿੱਤੀ ਸਾਲ 2024-25 ਦੇ ਅੰਤ ਤੱਕ ਪੰਜਾਬ ਦਾ ਬਕਾਇਆ ਕਰਜ਼ਾ 3.74 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਫਿਰ ਵੀ ਪੰਜਾਬ ਦੀ ਵਿਗੜਦੀ ਆਰਥਿਕ ਹਾਲਤ ਬਾਰੇ ਕੋਈ ਚਰਚਾ ਨਹੀਂ ਹੋਈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਬਾਜਵਾ ਨੇ ਕਿਹਾ ਕਿ ਇਸੇ ਤਰ੍ਹਾਂ ਬੇਰੁਜ਼ਗਾਰੀ, ਨੌਜਵਾਨਾਂ ਦਾ ਬਾਹਰ ਜਾਣਾ, ਨਵੀਂ ਖੇਤੀਬਾੜੀ ਨੀਤੀ ਲਈ ਕਿਸਾਨਾਂ ਦੀਆਂ ਮੰਗਾਂ ਵਰਗੇ ਮੁੱਦਿਆਂ ‘ਤੇ ਇਜਲਾਸ ਦੌਰਾਨ ਚਰਚਾ ਨਹੀਂ ਕੀਤੀ ਗਈ।

Leave a Reply

Your email address will not be published. Required fields are marked *