ਮੁੱਖ ਮੰਤਰੀ ਦੇ ਟੈਸਟਾਂ ਦੀ ਰਿਪੋਰਟ ਆਉਣ ਬਾਅਦ ਡਾਕਟਰ ਲੈਣਗੇ ਅਗਲਾ ਫੈਸਲਾ -ਡਾ ਜਸਵਾਲ

ਚੰਡੀਗੜ੍ਹ 27 ਸਤੰਬਰ (ਖ਼ਬਰ ਖਾਸ ਬਿਊਰੋ)
ਫੋਰਟਿਸ ਹਸਪਤਾਲ ਮੋਹਾਲੀ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਆਰ ਕੇ ਜਸਵਾਲ ਨੇ ਕਿਹਾ ਹੈ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਸਬੰਧੀ ਕੁੱਝ ਜਾਂਚ ਅਤੇ ਟੈਸਟ ਕਰਵਾਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਮੁੱਖ ਮੰਤਰੀ ਦੇ ਫੇਫੜਿਆਂ ਦੀ ਆਰਟਰੀ ‘ਚ ਦਬਾਅ ਵਧਣ ਕਾਰਨ ਦਿਲ ‘ਤੇ ਦਬਾਅ ਪੈ ਗਿਆ ਸੀ, ਜਿਸ ਕਾਰਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਨਿਯਮਿਤ ਹੋ ਰਿਹਾ ਸੀ। ਇਸ ਸਮੇਂ ਮੁੱਖ ਮੰਤਰੀ ਸਾਹਿਬ ਦੇ ਸਾਰੇ ਵਾਇਟਲਸ ਬਿਲਕੁਲ ਠੀਕ ਹਨ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਉਨਾਂ ਦੱਸਿਆ ਕਿ ਦਿਲ ਸਬੰਧੀ ਜਾਂਚ ਅਤੇ ਟੈਸਟਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਡਾਕਟਰ ਕੋਈ ਅਗਲਾ ਫੈਸਲਾ ਲੈਣਗੇ। ਫਿਲਹਾਲ ਮੁੱਖ ਮੰਤਰੀ ਸਾਹਿਬ ਇਲਾਜ ਲਈ ਡਾਕਟਰਾਂ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਡਾ ਜਸਵਾਲ ਨੇ ਕਿਹਾ ਕਿ ਉਮੀਦ ਹੈ ਕਿ ਮੁੱਖ ਮੰਤਰੀ ਦੀ ਹਾਲਤ ਵਿਚ ਜਲਦੀ ਹੋਰ ਜ਼ਿਆਦਾ ਸੁਧਾਰ ਹੋਵੇਗਾ।

ਉਧਰ ਮੁ੍ੱਖ ਮੰਤਰੀ ਦਫ਼ਤਰ ਨੇ ਸ਼ੁੱਕਰਵਾਰ ਦੇਰ ਸ਼ਾਮ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਵਿਦਿਆਰਥੀਆਂ ਨਾਲ ਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ।

ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਇਹਨਾਂ ਸਾਰੀਆਂ ਘਟਨਾਵਾਂ ‘ਤੇ ਪਹਿਲਾਂ ਹੀ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤ ਮਹਿਫ਼ੂਜ਼ ਰੱਖਣ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *