‘ਬ੍ਰਿਕਸ’ ਸੰਮੇਲਨ: ਮੋਦੀ ਨੇ ਅਤਿਵਾਦ ਖ਼ਿਲਾਫ਼ ਇਕਮਤ ਹੋ ਕੇ ਲੜਨ ’ਤੇ ਦਿੱਤਾ ਜ਼ੋਰ

ਕਜ਼ਾਨ (ਰੂਸ), 23 ਅਕਤੂਬਰ (ਖ਼ਬਰ ਖਾਸ ਬਿਊਰੋ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤਿਵਾਦ ਖ਼ਿਲਾਫ਼ ਲੜਨ ਵਿੱਚ ਸਾਰਿਆਂ ਦੇ ਇਕਮਤ ਹੋ ਕੇ ਦ੍ਰਿੜ੍ਹਤਾ ਨਾਲ ਸਹਿਯੋਗ ਕਰਨ ਦੀ ਜ਼ੋਰਦਾਰ ਵਕਾਲਤ ਕਰਦਿਆਂ ਅੱਜ ਕਿਹਾ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਦੋਹਰੇ ਮਾਪਦੰਡਾਂ ਲਈ ਕੋਈ ਥਾਂ ਨਹੀਂ ਹੈ।

ਮੋਦੀ ਨੇ ਇੱਥੇ 16ਵੇਂ ਬ੍ਰਿਕਸ ਸਿਖਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਕੱਟੜਵਾਦ ਨੂੰ ਰੋਕਣ ਲਈ ਸਾਨੂੰ ਸਰਗਰਮ ਤੌਰ ’ਤੇ ਕਦਮ ਚੁੱਕਣੇ ਚਾਹੀਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੂਤਿਨ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਇਰਾਨ ਦੇ ਮਸੂਦ ਪੇਜੇਸ਼ਕੀਅਨ ਸਮੇਤ ਬ੍ਰਿਕਸ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਇਹ ਗੱਲ ਕਹੀ। ਮੋਦੀ ਨੇ ਕਿਹਾ, ‘‘ਅਤਿਵਾਦ ਅਤੇ ਇਸ ਦੀ ਫੰਡਿੰਗ ਨਾਲ ਨਜਿੱਠਣ ਲਈ ਸਾਨੂੰ ਸਾਰਿਆਂ ਨੂੰ ਇਕਮੱਤ ਹੋ ਕੇ ਦ੍ਰਿੜ੍ਹਤਾ ਨਾਲ ਸਹਿਯੋਗ ਕਰਨਾ ਹੋਵੇਗਾ।’’

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਮੋਦੀ ਦੀ ਅਤਿਵਾਦ ਨਾਲ ਨਜਿੱਠਣ ਵਾਸਤੇ ‘ਦੋਹਰੇ ਮਾਪਦੰਡਾਂ’ ਲਈ ਕੋਈ ਥਾਂ ਨਹੀਂ ਹੈ, ਵਾਲੀ ਟਿੱਪਣੀ ਇਸ ਲਈ ਮਾਅਨੇ ਰੱਖਦੀ ਹੈ ਕਿਉਂਕਿ ਚੀਨ ਨੇ ਪਾਕਿਸਤਾਨ ਅਤਿਵਾਦੀਆਂ ਨੂੰ ਨੋਟੀਫਾਈ ਕਰਨ ਸਬੰਧੀ ਕਈ ਮਤਿਆਂ ਨੂੰ ਸੰਯੁਕਤ ਰਾਸ਼ਟਰ ਵਿੱਚ ਰੋਕ ਦਿੱਤਾ ਸੀ।

ਇਸ ਦੌਰਾਨ ਬ੍ਰਿਕਸ ਸੰਮੇਲਨ ਤੋਂ ਵੱਖਰੇ ਤੌਰ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਦੁਵੱਲੀ ਗੱਲਬਾਤ ਕੀਤੀ। ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਇੱਕ ਦਿਨ ਪਹਿਲਾਂ ਹੀ ਭਾਰਤ ਤੇ ਚੀਨ ਨੇ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐਨਏਸੀ) ’ਤੇ ਆਪਣੀਆਂ ਫੌਜਾਂ ਵੱਲੋਂ ਗਸ਼ਤ ਕਰਨ ਦੇ ਸਮਝੌਤੇ ਉੱਤੇ ਸਹਿਮਤੀ ਪ੍ਰਗਟਾਈ ਸੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *