ਕੈਨੇਡਾ ‘ਚ ਮੰਦਰ ‘ਤੇ ਹੋਏ ਹਮਲੇ ਦੀ ‘ਆਪ’ ਨੇ ਕੀਤੀ ਨਿੰਦਾ

ਚੰਡੀਗੜ੍ਹ, 4 ਨਵੰਬਰ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ (ਆਪ) ਨੇ ਕੈਨੇਡਾ ਦੇ ਬਰੈਂਪਟਨ ਵਿੱਚ ਖਾਲਿਸਤਾਨੀ ਸੰਗਠਨ ਦੇ ਲੋਕਾਂ ਵੱਲੋਂ ਹਿੰਦੂ ਮੰਦਰ ‘ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ‘ਆਪ’ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਪੰਜਾਬ ਨਿਰਾਸ਼ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਧਰਮ ਨਿਰਪੱਖ ਸੂਬਾ ਹੈ। ਧਾਰਮਿਕ ਆਧਾਰ ‘ਤੇ ਹਿੰਸਾ ਇੱਥੇ ਦਾ ਸਭਿਆਚਾਰ ਨਹੀਂ ਹੈ। 1980-90 ਦੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਵੀ ਇੱਥੇ ਧਰਮ ਦੇ ਆਧਾਰ ‘ਤੇ ਹਿੰਸਾ ਨਹੀਂ ਹੋਈ। ਪੰਜਾਬ ਵਿੱਚ ਹਿੰਦੂ ਅਤੇ ਸਿੱਖ ਇੱਕ ਪਰਿਵਾਰ ਵਾਂਗ ਸ਼ੁਰੂ ਤੋਂ ਹੀ ਇਕੱਠੇ ਰਹਿੰਦੇ ਹਨ । ਹਿੰਸਾ ਕਰਨ ਵਾਲੇ ਲੋਕਾਂ ਨੂੰ ਇਸ ਨੂੰ ਸਮਝਣਾ ਚਾਹੀਦਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

 

Leave a Reply

Your email address will not be published. Required fields are marked *