ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ, 7 ਜਨਵਰੀ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ…

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 7 ਜਨਵਰੀ (ਖ਼ਬਰ ਖਾਸ ਬਿਊਰੋ) ਚੰਡੀਗੜ੍ਹ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿਖੇ ਪੰਜਾਬ ਅਤੇ ਯੂਨਾਈਟਿਡ ਕਿੰਗਡਮ ਦਰਮਿਆਨ ਆਪਸੀ ਸਹਿਯੋਗ ਦੇ ਵੱਖ- ਵੱਖ ਖੇਤਰਾਂ ’ਤੇ ਚਰਚਾ ਕੀਤੀ। ਇਹ ਮੁਲਾਕਾਤ ਮੁੱਖ ਚੁਣੌਤੀਆਂ ਨਾਲ ਨਜਿੱਠਣ ਅਤੇ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਵਧਾਉਣ ’ਤੇ ਧਿਆਨ ਕੇਂਦਰਿਤ ਸੀ। ਗਵਰਨਰ ਅਤੇ ਰੋਵੇਟ ਨੇ ਗੈਰ-ਕਾਨੂੰਨੀ ਪਰਵਾਸ ਅਤੇ ਇਮੀਗ੍ਰੇਸ਼ਨ ਵਿੱਚ ਧੋਖਾਧੜੀ ਨੂੰ ਰੋਕਣ ਲਈ ਸਾਂਝੇ ਯਤਨਾਂ ਵਿਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਪੰਜਾਬ, ਯੂਟੀ ਚੰਡੀਗੜ੍ਹ ਅਤੇ ਯੂ.ਕੇ. ਪੁਲਿਸ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰ ਰਹੀਆਂ ਹਨ। ਰਾਜਪਾਲ ਨੇ ਪੰਜਾਬ, ਚੰਡੀਗੜ੍ਹ ਅਤੇ ਯੂ.ਕੇ. ਦਰਮਿਆਨ ਸਿੱਖਿਆ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦਾ ਵਿਸਥਾਰ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਹਨਾਂ ਪ੍ਰੋਗਰਾਮਾਂ ਦਾ ਉਦੇਸ਼ ਨਵੀਨਤਾਕਾਰੀ ਅਭਿਆਸਾਂ ਨੂੰ ਅਪਣਾ ਕੇ ਉਚੇਰੀ ਅਤੇ ਸਕੂਲੀ ਸਿੱਖਿਆ ਨੂੰ ਵਧਾਉਣਾ ਹੈ। ਰਾਜਪਾਲ ਨੇ ਸੱਭਿਆਚਾਰਕ ਅਤੇ ਖੇਡ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਯੂ.ਕੇ. ਅਤੇ ਯੂ.ਟੀ. ਚੰਡੀਗੜ੍ਹ ਦਰਮਿਆਨ ਖੇਡ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦੀ ਸ਼ੁਰੂਆਤ ਦਾ ਪ੍ਰਸਤਾਵ ਵੀ ਦਿੱਤਾ। ਦੋਵੇਂ ਪਤਵੰਤੇ ਹਾਕੀ ਅਤੇ ਕ੍ਰਿਕੇਟ ਵਿੱਚ ਖੇਡ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਲਈ ਕੰਮ ਕਰਨ ਲਈ ਸਹਿਮਤ ਹੋਏ। ਵਿਆਪਕ ਚਰਚਾਵਾਂ ਵਿੱਚ ਗਲੋਬਲ ਵਾਰਮਿੰਗ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਪ੍ਰਦੂਸ਼ਣ ਕੰਟਰੋਲ, ਹਰੀ ਊਰਜਾ ਅਤੇ ਬਾਇਓਮਾਸ ਪ੍ਰੋਜੈਕਟਾਂ ਵਰਗੇ ਆਲਮੀ ਮਸਲੇ ਵੀ ਸ਼ਾਮਲ ਰਹੇ। ਦੋਵਾਂ ਧਿਰਾਂ ਨੇ ਟਿਕਾਊ ਹੱਲਾਂ ਨੂੰ ਲਾਗੂ ਕਰਨ ਲਈ ਇਕਜੁੱਟ ਯਤਨਾਂ ਦੀ ਲੋੜ ਨੂੰ ਕਬੂਲਿਆ। ਕੈਰੋਲਿਨ ਰੋਵੇਟ ਨੇ ਆਪਸੀ ਸਹਿਯੋਗ ’ਤੇ ਆਧਾਰਿਤ ਯੂਕੇ ਅਤੇ ਖੇਤਰ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਹਿਯੋਗੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਰਾਜਪਾਲ ਨੇ ਦੋਵਾਂ ਧਿਰਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਨਵੀਆਂ ਪਹਿਲਕਦਮੀਆਂ ਨੂੰ ਲਾਗੂ ਕਰਨ ਵਿੱਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਹ ਮੀਟਿੰਗ ਨਿਰੰਤਰ ਵਿਕਾਸ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਲਈ ਸਾਂਝੇ ਤੌਰ ’ਤੇ ਕੰਮ ਕਰਨ ਲਈ ਪੰਜਾਬ, ਯੂਟੀ ਚੰਡੀਗੜ੍ਹ ਅਤੇ ਯੂ.ਕੇ. ਦੇ ਸਾਂਝੇ ਦ੍ਰਿਸ਼ਟੀਕੋਣ ’ਤੇ ਅਧਾਰਤ ਰਹੀ।

ਅਕਾਲੀ ਆਗੂ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਨੂੰ ਮੰਨਣ ਤੋਂ ਇਨਕਾਰੀ ਹਨ ? ਜਥੇਦਾਰ ਰਘਬੀਰ ਸਿੰਘ ਨੇ ਕਿਉਂ ਕਹੀ ਇਹ ਗੱਲ

ਚੰਡੀਗੜ੍ਹ 7 ਜਨਵਰੀ, (ਖ਼ਬਰ ਖਾਸ ਬਿਊਰੋ) ਕੀ ਅਕਾਲੀ ਦਲ ਦੇ ਆਗੂ ਅਤੇ ਪ੍ਰਧਾਨ ਦੇ ਅਹੁੱਦੇ ਤੋਂ…

Supreem Court- ਮੁੱਖ ਸਕੱਤਰ ਅਤੇ ਡੀਜੀਪੀ ਖਿਲਾਫ਼ ਮਾਨਹਾਨੀ ਮਾਮਲੇ ‘ਚ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ

ਚੰਡੀਗੜ੍ਹ 6 ਜਨਵਰੀ (ਖ਼ਬਰ  ਖਾਸ ਬਿਊਰੋ) ਸੁਪਰੀਮ ਕੋਰਟ ਨੇ  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਡਾਕਟਰੀ ਸਹਾਇਤਾ ਅਤੇ ਹਸਪਤਾਲ ‘ਚ ਭਰਤੀ ਕਰਵਾਉਣ ਸਬੰਧੀ ਦਾਇਰ ਪਟੀਸ਼ਨ ਉਤੇ ਸੁਣਵਾਈ ਸ਼ੁੱਕਰਵਾਰ ਤੱਕ…

ਸੁਖਬੀਰ ਬਾਦਲ ਨੇ ਕਿਹਾ ਕਿ ਵਿਵਾਦ ਖ਼ਤਮ ਕਰਨ ਲਈ ਹੀ ਸਾਰੇ ਦੋਸ਼ ਆਪਣੀ ਝੋਲੀ ਵਿਚ ਪਾਏ ਸਨ ਕੀ ਉਦੋਂ ਝੂਠ ਬੋਲੇ ਸਨ ਜਾਂ ਹੁਣ

ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਖ਼ਬਰ ਖਾਸ ਬਿਊਰੋ) ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,…

ਪ੍ਰਿਅੰਕਾ ਖਿਲਾਫ਼ ਭਾਜਪਾ ਆਗੂ ਦੀ ਵਿਵਾਦਤ ਟਿੱਪਣੀ ਭਾਜਪਾ ਦੀ ਔਰਤਾਂ ਪ੍ਰਤੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ – ਰੰਧਾਵਾ

ਚੰਡੀਗੜ੍ਹ 6 ਜਨਵਰੀ (ਖ਼ਬਰ ਖਾਸ ਬਿਊਰੋ) ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਆਗੂ ਰਮੇਸ਼ ਬਿਧੂੜੀ…

ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਨੇ ਪੁੱਛਿਆ ਡੱਲੇਵਾਲ ਦਾ ਹਾਲਚਾਲ, 10 ਨੂੰ ਫੂਕੇ ਜਾਣਗੇ PM ਦੇ ਪੁਤਲੇ

ਖਨੌਰੀ 6 ਜਨਵਰੀ (ਖ਼ਬਰ ਖਾਸ ਬਿਊਰੋ) ਖਨੌਰੀ ਕਿਸਾਨ ਮੋਰਚਾ ‘ਤੇ  ਮਰਨ ਵਰਤ ਉਤੇ ਬੈਠੇ ਕਿਸਾਨ ਆਗੂ…

ਹਰ ਕੰਮ ਵਿੱਚ ਨਿਰੰਕਾਰ ਨੂੰ ਸ਼ਾਮਲ ਕਰਕੇ ਅਧਿਆਤਮਿਕ ਜਾਗ੍ਰਿਤੀ ਅਤੇ ਸੱਚੀ ਖੁਸ਼ੀ ਦਾ ਵਿਸਥਾਰ ਸੰਭਵ-ਮਾਤਾ ਸੁਦੀਕਸ਼ਾ

ਪੰਚਕੁਲਾ, 3 ਜਨਵਰੀ (ਖ਼ਬਰ ਖਾਸ ਬਿਊਰੋ) ਨਿਰੰਕਾਰ ਨੂੰ ਹਰ ਕੰਮ ਵਿੱਚ ਸ਼ਾਮਲ ਕਰਨ ਨਾਲ ਹੀ ਅਧਿਆਤਮਿਕ…

ਯੂਥ ਅਕਾਲੀ ਦਲ ਮਾਘੀ ਰੈਲੀ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ:  ਸਰਬਜੀਤ ਝਿੰਜਰ

ਚੰਡੀਗੜ੍ਹ, 3 ਜਨਵਰੀ (ਖ਼ਬਰ ਖਾਸ ਬਿਊਰੋ) ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ…

ਕੇਂਦਰ ਸਰਕਾਰ ਨਦੀਆਂ-ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ -ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 3 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ…

ਪੁਜਾਰੀ ਤੇ ਗ੍ਰੰਥੀ ਨੂੰ ਤਨਖਾਹ ਦੇਣ ਦਾ ਐਲਾਨ, ਇਮਾਮਾਂ ਦੀ ਤਨਖਾਹ ਰੋਕਣਾ ਕੇਜਰੀਵਾਲ ਦਾ ਸਮਾਜ ਦੇ ਧਰੂਵੀਕਰਨ ਦਾ ਹਿੰਦੂਤਵੀ ਏਜੰਡਾ:ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 3 ਜਨਵਰੀ (ਖ਼ਬਰ ਖਾਸ ਬਿਊਰੋ) ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੇ ਸਬੰਧ ਵਿੱਚ ਅਰਵਿੰਦ ਕੇਜਰੀਵਾਲ…

‘ਆਪ’ ਪੰਜਾਬ ਤੇ ਦਿੱਲੀ ਦੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ: ਚੁੱਘ

ਚੰਡੀਗੜ੍ਹ, 3 ਜਨਵਰੀ (ਖ਼ਬਰ ਖਾਸ ਬਿਊਰੋ) ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ  ਕਿਹਾ ਕਿ…