ਕਾਂਗਰਸੀਆਂ ਨੇ ਪੰਜ ਤਾਰਾ ਹੋਟਲ ’ਚ ਕੀਤੀ ਮੀਟਿੰਗ ਤੇ ਭੂਪੇਸ਼ ਬਘੇਲ ਕੋਲ ਲਾਈ ਇਸ ਆਗੂ ਦੀ ਸ਼ਿਕਾਇਤ

ਚੰਡੀਗੜ੍ਹ 16 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਕਾਂਗਰਸ ਵਿੱਚ ਸੱਭ ਕੁੱਝ ਅੱਛਾ ਨਹੀਂ ਹੈ। ਜਦੋਂ ਸੂਬੇ ਵਿਚ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਹੋ ਰਹੀ ਹੈ ਤੇ ਸਾਰੀਆ ਸਿਆਸੀ ਪਾਰਟੀਆਂ ਨੇ ਚੋਣ ਜਿੱਤਣ ਲਈ ਸਭ ਕੁੱਝ ਦਾਅ ਉਤੇ ਲਗਾ ਰੱਖਿਆ ਹੈ ਤਾਂ ਕਾਂਗਰਸ ਦੇ ਕੁੱਝ ਆਗੂਆਂ ਦਾ ਗੁੱਸਾ ਸੱਤਵੇਂ ਅਸਮਾਨ ਚੜਿਆ ਪਿਆ ਹੈ। ਪਾਰਟੀ ਆਗੂਆਂ ਦੇ ਮਨਾਂ ਵਿਚ ਪਈ ਤਰੇੜ ਅਤੇ ਗੁੱਸੇ ਦੀ ਬਰਫ਼ ਨੂੰ ਪਿਘਲਾਉਣ ਦੇ ਯਤਨ ਵਜੋਂ ਕਾਂਗਰਸ ਦੇ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸੈਕਟਰ 17 ਦੇ ਇਕ ਪੰਜ ਤਾਰਾਂ ਹੋਟਲ ਵਿਚ ਸੀਨੀਅਰ ਕਾਂਗਰਸੀ ਨੇਤਾਵਾਂ ਨੂੰ ਸਵੇਰੇ ਸਵੇਰੇ ਬੁਲਾਇਆ ਅਤੇ ਚੋਣ ਤੇ ਕਾਂਗਰਸ ਦੇ ਹਾਲਾਤਾਂ ਬਾਰੇ ਜਾਇਜ਼ਾ ਲਿਆ। ਪ੍ਰਾਪਤ ਵੇਰਵਿਆਂ ਅਨੁਸਾਰ ਮੀਟਿੰਗ ਵਿਚ ਕਰੀਬ ਸਾਰੇ ਨੇਤਾਵਾਂ ਨੇ ਭੂਪੇਸ਼ ਬਘੇਲ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਵਿਵਹਾਰ ਪ੍ਰਤੀ ਨਰਾਜ਼ਗੀ ਪ੍ਰਗਟ ਕੀਤੀ ਹੈ। ਕਨਸੋਅ ਮਿਲੀ ਹੈ ਕਿ ਕਈ ਆਗੂਆਂ ਨੇ ਭੂਪੇਸ਼ ਬਘੇਲ ਨੂੰ ਵੀ ਸੁਣਾ ਦਿੱਤਾ ਕਿ ਪਾਰਟੀ ਹਾਈਕਮਾਨ ਨੇ ਵੀ ਸਮੇਂ ਰਹਿੰਦੇ ਦਖਲ ਨਹੀਂ ਦਿੱਤਾ। ਹੁਣ ਤਾਂ ਜੋ ਨੁਕਸਾਨ ਹੋਣਾ ਸੀ , ਉਹ ਹੋ ਗਿਆ ਹੈ। ਨੇਤਾਵਾਂ ਨੇ ਕਿਹਾ ਕਿ ਜੇਕਰ ਹਾਈਕਮਾਨ ਨੇ ਸਹੀ ਟਾਈਮ ਦਖਲ ਦਿੱਤਾ ਹੁੰਦਾਂ ਤਾ ਕਾਂਗਰਸ ਦੀ ਸਥਿਤੀ ਅੱਜ ਹੋਰ ਹੋਣੀ ਸੀ। ਦੱਸਿਆ ਜਾਂਦਾ ਹੈ ਕਿ ਇਕ ਸੀਨੀਅਰ ਆਗੂ ਨੇ ਕਿਹਾ ਕਿ ਵੋਟਾਂ ਵਿਚ ਤਾਂ ਉਮੀਦਵਾਰ ਹਰ ਇੱਕ ਵਿਅਕਤੀ ਤੋਂ ਮੱਦਦ ਮੰਗਣ ਲਈ ਕਾਹਲਾ ਪਿਆ ਹੁੰਦਾ ਹੈ, ਪਰ ਇੱਥੇ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਬੁਲਾਇਆ ਤੱਕ ਨਹੀਂ ਗਿਆ। ਨੇਤਾਵਾਂ ਨੇ ਦਲੀਲ ਦਿੱਤੀ ਕਿ ਰਾਜਾ ਵੜਿੰਗ ਜਿੱਥੇ ਪਾਰਟੀ ਦਾ ਸਟੇਟ ਪ੍ਰਧਾਨ ਹੈ, ਉਥੇ ਲੁਧਿਆਣਾ ਤੋਂ ਲੋਕ ਸਭਾ ਦੀ ਨੁਮਾਇੰਦਗੀ ਵੀ ਕਰਦੇ ਹਨ। ਨੇਤਾਵਾਂ ਨੇ ਕਿਹਾ ਕਿ ਕਿਸੇ ਵੀ ਸੰਸਥਾਂ ਦੇ ਨਿਯਮ ਹੁੰਦੇ ਹਨ। ਪ੍ਰਧਾਨ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਕਿਵੇਂ ਇਗਨੋਰ ਕੀਤਾ ਜਾ ਸਕਦਾ ਹੈ। ਦੱਸਿਆ ਜਾਂਦਾ ਹੈ ਕਿ ਕਈ ਆਗੂਆਂ ਨੇ ਇਹ ਵੀ ਕਿਹਾ ਕਿ ਸ਼ਾਇਦ ਭਾਰਤ ਭੂਸ਼ਣ ਆਸੂ ਪੁਲਿਸ ਵਲੋਂ ਦਰਜ਼ ਕੀਤੇ ਗਏ ਕੇਸਾਂ ਕਾਰਨ ਅਜਿਹਾ ਕਰ ਰਿਹਾ ਹੈ। ਇਕ ਯੂਥ ਆਗੂ ਨੇ ਦੱਸਿਆ ਕਿ ਮੀਟਿੰਗ ਵਿਚ ਗੁਟਬਾਜ਼ੀ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ। ਬਲਿਕ ਪਾਰਟੀ ਦੀ ਸੰਵਿਧਾਨ ਬਚਾਓ ਮੁਹਿੰਮ, ਬੂਥ ਤੇ ਮੰਡਲ ਕਮੇਟੀਆਂ ਬਣਾਉਣ ਬਾਰੇ ਚਰਚਾ ਹੋਈ ਹੈ। ਬਘੇਲ ਨੇ ਸਾਰੇ ਆਗੂਆਂ ਨੂੰ ਕਮੇਟੀਆਂ ਬਣਾਉਣ ਦਾ ਕੰਮ ਜ਼ਲਦ ਨੇਪਰੇ ਚਾੜਨ ਦੀ ਗੱਲ ਕਹੀ ਹੈ।   ਆਗੂਆਂ ਦੀ ਦਿਲ ਦੀ ਗੱਲ ਸੁਣਨ ਅਤੇ ਉਨ੍ਹਾਂ ਦਾ ਗੁੱਸਾ ਠੰਡਾਂ ਕਰਨ ਤੋਂ ਬਾਅਦ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ਨਾਲ ਲੁਧਿਆਣਾ ਚੋਣ ਪ੍ਰਚਾਰ ਲਈ ਲੈ ਗਏ। ਦੱਸਿਆ ਜਾਂਦਾ ਹੈ ਕਿ ਜਦੋ ਭੂਪੇਸ਼ ਬਘੇਲ, ਰਾਜਾ ਵੜਿੰਗ ਤੇ ਬਾਜਵਾ ਨੇ ਲੁਧਿਆਣਾ ਵਿਚ ਪ੍ਰੈੱਸ ਕਾਨਫਰੰਸ ਕੀਤੀ ਤਾਂ ਉਥੇ ਭਾਰਤ ਭੂਸ਼ਣ ਆਸੂ ਹਾਜ਼ਰ ਨਹੀਂ ਸੀ। ਮੀਟਿੰਗ ਵਿਚ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸਮਸ਼ੇਰ ਸਿੰਘ ਦੂਲੋ, ਰਾਣਾ ਕੇਪੀ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਡਾ ਅਮਰ ਸਿੰਘ, ਵਿਜੈ ਇੰਦਰ ਸਿੰਗਲਾ, ਵਰਿੰਦਰਮੀਤ ਸਿੰਘ ਪਾਹੜਾ,ਸੁਖਵਿੰਦਰ ਸਿੰਘ ਡੈਣੀ, ਕੁਲਬੀਰ ਸਿੰਘ ਜ਼ੀਰਾ ਤੇ ਕੈਪਟਨ ਸੰਦੀਪ ਸੰਧੂ ਸਮੇਤ ਕਈ ਆਗੂ ਹਾਜ਼ਰ ਸਨ।

ਚੀਮਾ ਤੇ ਵੜਿੰਗ ਨੇ ਸਵੀਕਾਰ ਕੀਤੀ ਇਕ ਦੂਜੇ ਦੀ ਚੁਣੌਤੀ, ਡੌਪ ਟੈਸਟ ਕਰਵਾਉਣ ਲਈ ਕਹੀ ਇਹ ਗੱਲ

ਚੰਡੀਗੜ੍ਹ, 9 ਜੂਨ (ਖ਼ਬਰ ਖਾਸ ਬਿਊਰੋ) ਡੌਪ ਟੈਸਟ ਕਰਵਾਉਣ ਦੇ ਮੁੱਦੇ ਉਤੇ ਵਿੱਤ ਮੰਤਰੀ ਹਰਪਾਲ ਸਿੰਘ…

PU ਪੰਜਾਬ ਯੂਨੀਵਰਸਿਟੀ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਦਾ ਵਿਰੋਧ ਕਰਾਂਗੇ-Kang

ਚੰਡੀਗੜ੍ਹ, 31 ਮਈ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ…

ਮੁੱਖ ਮੰਤਰੀ ਹੁਣ ਕੰਮੀਆਂ ਦੀ ਗੱਲ ਕਰਨੀ ਕਿਉਂ ਭੁੱਲਿਆ- ਦੂਲੋਂ

ਚੰਡੀਗੜ੍ਹ 23 ਮਈ, ( ਖ਼ਬਰ ਖਾਸ ਬਿਊਰੋ) ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ…

ਪਾਣੀਆਂ ਦਾ ਮਸਲਾ, ਸਰਬ ਪਾਰਟੀ ਮੀਟਿੰਗ ਅੱਜ, ਮੁੱਖ ਮੰਤਰੀ ਦਾ ਗਿਆਰਾਂ ਵਜੇ ਅੰਮ੍ਰਿਤਸਰ ਸਾਹਿਬ ਦਾ ਪ੍ਰੋਗਰਾਮ !

ਚੰਡੀਗੜ੍ਹ 2 ਮਈ, (ਖ਼ਬਰ ਖਾਸ ਬਿਊਰੋ) ਹਰਿਆਣਾ ਵਲੋਂ 8500 ਕਿਊਸਿਕ ਪਾਣੀ ਦੀ ਮੰਗ ਨੇ ਦੇਸ਼ ਦੀ…

ਬਾਜਵਾ ਸਟੇਟ ਕ੍ਰਾਈਮ ਬਿਊਰੋ ਸਾਹਮਣੇ ਹੋਏ ਪੇਸ਼ ਹੋਏ

ਮੋਹਾਲੀ, 25 ਅਪ੍ਰੈਲ ( ਖ਼ਬਰ ਖਾਸ ਬਿਊਰੋ) ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਪੁੱਛਗਿੱਛ…

ਖਹਿਰਾ ਤੇ ਗੋਇਲ ਨੇ ਮਨੀਸ਼ ਸਿਸੋਦੀਆ ਨੂੰ ਵੀਵੀਆਈਪੀ ਸਹੂਲਤਾਂ ਦੇਣ ਉਤੇ ਕੀਤਾ ਇਤਰਾਜ਼

ਚੰਡੀਗੜ੍ਹ, 25 ਅਪ੍ਰੈਲ (ਖਬਰ ਖਾਸ ਬਿਊਰੋ) ਭੁਲੱਥ ਤੋਂ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਆਗੂ ਸੁਖਪਾਲ…

ਆਪ ਸਰਕਾਰ ਦੇ  ’ਗੁੰਡਾ ਟੈਕਸ’ ਨੂੰ ਬੇਨਕਾਬ ਕਰਨ ਵਾਸਤੇ ਪੰਜਾਬ ਦੇ ਹਰ ਸ਼ਹਿਰ ਤੱਕ ਪਹੁੰਚ ਕਰਾਂਗਾ: ਐਨ ਕੇ ਸ਼ਰਮਾ

ਚੰਡੀਗੜ੍ਹ, 22 ਅਪ੍ਰੈਲ (ਖ਼ਬਰ ਖਾਸ ਬਿਊਰੋ)  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ…

ਈਡੀ ਵੱਲੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਚਾਰਜਸ਼ੀਟ ਕਾਂਗਰਸ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਤਿਵਾੜੀ

ਚੰਡੀਗੜ੍ਹ, 22 ਅਪ੍ਰੈਲ (ਖ਼ਬਰ ਖਾਸ ਬਿਊਰੋ) ਸੀਨੀਅਰ ਕਾਂਗਰਸੀ ਆਗੂ, ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ…

ਸੂਚਨਾ ਦੇ ਅਧਿਕਾਰ ਨੂੰ ਖੋਰਾ ਲਾਉਣ ਖ਼ਿਲਾਫ਼ ਪੱਤਰਕਾਰਾਂ ਦੀ ਜਥੇਬੰਦੀ ਵੱਲੋਂ ਫ਼ਿਕਰਮੰਦੀ

ਚੰਡੀਗੜ੍ਹ, 11 ਅਪਰੈਲ  (ਖ਼ਬਰ ਖਾਸ ਬਿਊਰੋ) ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਕੇ. ਸ਼੍ਰੀ ਨਿਵਾਸ ਰੈਡੀ…

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ

ਚੰਡੀਗੜ੍ਹ, 9 ਅਪ੍ਰੈਲ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…

ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ, 4000 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਲਿੰਕ ਸੜਕਾਂ ਦੀ ਮੁਰੰਮਤ

ਚੰਡੀਗੜ੍ਹ, 9 ਅਪ੍ਰੈਲ ( ਖ਼ਬਰ ਖਾਸ ਬਿਊਰੋ) ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ…