ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ

ਚੰਡੀਗੜ੍ਹ 29  ਜਨਵਰੀ (ਖ਼ਬਰ ਖਾਸ ਬਿਊਰੋ): ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ…

IAS ਕੇ ਸ਼ਿਵਾ ਪ੍ਰਸ਼ਾਦ ਨੇ ਮੰਗੀ ਸਮੇਂ ਤੋ ਪਹਿਲਾਂ ਰਿਟਾਇਰਮੈਂਟ

ਚੰਡੀਗੜ੍ਹ 21 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਰਾਜ ਭਵਨ…

26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮਾਨ ਫਰੀਦਕੋਟ ਤੇ ਕਟਾਰੀਆ ਲੁਧਿਆਣਾ ਵਿਖੇ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 14 ਜਨਵਰੀ (ਖ਼ਬਰ ਖਾਸ ਬਿਊਰੋ) ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ…

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 7 ਜਨਵਰੀ (ਖ਼ਬਰ ਖਾਸ ਬਿਊਰੋ) ਚੰਡੀਗੜ੍ਹ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿਖੇ ਪੰਜਾਬ ਅਤੇ ਯੂਨਾਈਟਿਡ ਕਿੰਗਡਮ ਦਰਮਿਆਨ ਆਪਸੀ ਸਹਿਯੋਗ ਦੇ ਵੱਖ- ਵੱਖ ਖੇਤਰਾਂ ’ਤੇ ਚਰਚਾ ਕੀਤੀ। ਇਹ ਮੁਲਾਕਾਤ ਮੁੱਖ ਚੁਣੌਤੀਆਂ ਨਾਲ ਨਜਿੱਠਣ ਅਤੇ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਵਧਾਉਣ ’ਤੇ ਧਿਆਨ ਕੇਂਦਰਿਤ ਸੀ। ਗਵਰਨਰ ਅਤੇ ਰੋਵੇਟ ਨੇ ਗੈਰ-ਕਾਨੂੰਨੀ ਪਰਵਾਸ ਅਤੇ ਇਮੀਗ੍ਰੇਸ਼ਨ ਵਿੱਚ ਧੋਖਾਧੜੀ ਨੂੰ ਰੋਕਣ ਲਈ ਸਾਂਝੇ ਯਤਨਾਂ ਵਿਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਪੰਜਾਬ, ਯੂਟੀ ਚੰਡੀਗੜ੍ਹ ਅਤੇ ਯੂ.ਕੇ. ਪੁਲਿਸ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰ ਰਹੀਆਂ ਹਨ। ਰਾਜਪਾਲ ਨੇ ਪੰਜਾਬ, ਚੰਡੀਗੜ੍ਹ ਅਤੇ ਯੂ.ਕੇ. ਦਰਮਿਆਨ ਸਿੱਖਿਆ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦਾ ਵਿਸਥਾਰ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਹਨਾਂ ਪ੍ਰੋਗਰਾਮਾਂ ਦਾ ਉਦੇਸ਼ ਨਵੀਨਤਾਕਾਰੀ ਅਭਿਆਸਾਂ ਨੂੰ ਅਪਣਾ ਕੇ ਉਚੇਰੀ ਅਤੇ ਸਕੂਲੀ ਸਿੱਖਿਆ ਨੂੰ ਵਧਾਉਣਾ ਹੈ। ਰਾਜਪਾਲ ਨੇ ਸੱਭਿਆਚਾਰਕ ਅਤੇ ਖੇਡ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਯੂ.ਕੇ. ਅਤੇ ਯੂ.ਟੀ. ਚੰਡੀਗੜ੍ਹ ਦਰਮਿਆਨ ਖੇਡ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦੀ ਸ਼ੁਰੂਆਤ ਦਾ ਪ੍ਰਸਤਾਵ ਵੀ ਦਿੱਤਾ। ਦੋਵੇਂ ਪਤਵੰਤੇ ਹਾਕੀ ਅਤੇ ਕ੍ਰਿਕੇਟ ਵਿੱਚ ਖੇਡ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਲਈ ਕੰਮ ਕਰਨ ਲਈ ਸਹਿਮਤ ਹੋਏ। ਵਿਆਪਕ ਚਰਚਾਵਾਂ ਵਿੱਚ ਗਲੋਬਲ ਵਾਰਮਿੰਗ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਪ੍ਰਦੂਸ਼ਣ ਕੰਟਰੋਲ, ਹਰੀ ਊਰਜਾ ਅਤੇ ਬਾਇਓਮਾਸ ਪ੍ਰੋਜੈਕਟਾਂ ਵਰਗੇ ਆਲਮੀ ਮਸਲੇ ਵੀ ਸ਼ਾਮਲ ਰਹੇ। ਦੋਵਾਂ ਧਿਰਾਂ ਨੇ ਟਿਕਾਊ ਹੱਲਾਂ ਨੂੰ ਲਾਗੂ ਕਰਨ ਲਈ ਇਕਜੁੱਟ ਯਤਨਾਂ ਦੀ ਲੋੜ ਨੂੰ ਕਬੂਲਿਆ। ਕੈਰੋਲਿਨ ਰੋਵੇਟ ਨੇ ਆਪਸੀ ਸਹਿਯੋਗ ’ਤੇ ਆਧਾਰਿਤ ਯੂਕੇ ਅਤੇ ਖੇਤਰ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਹਿਯੋਗੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਰਾਜਪਾਲ ਨੇ ਦੋਵਾਂ ਧਿਰਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਨਵੀਆਂ ਪਹਿਲਕਦਮੀਆਂ ਨੂੰ ਲਾਗੂ ਕਰਨ ਵਿੱਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਹ ਮੀਟਿੰਗ ਨਿਰੰਤਰ ਵਿਕਾਸ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਲਈ ਸਾਂਝੇ ਤੌਰ ’ਤੇ ਕੰਮ ਕਰਨ ਲਈ ਪੰਜਾਬ, ਯੂਟੀ ਚੰਡੀਗੜ੍ਹ ਅਤੇ ਯੂ.ਕੇ. ਦੇ ਸਾਂਝੇ ਦ੍ਰਿਸ਼ਟੀਕੋਣ ’ਤੇ ਅਧਾਰਤ ਰਹੀ।

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਰਾਜਪਾਲ ਵੱਲੋਂ ਸਿਜਦਾ

ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਖ਼ਬਰ ਖਾਸ ਬਿਊਰੋ) ਸਾਹਿਬ-ਏ-ਕਮਾਲ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ…

ਹਰਿਆਣਾ ਵਿਧਾਨ ਸਭਾ ਜ਼ਮੀਨ ਵਿਵਾਦ:ਕਟਾਰੀਆ ਨੇ ਕੀਤਾ ਸਪਸ਼ਟ ਜ਼ਮੀਨ ਦੇ ਬਦਲੇ ਜ਼ਮੀਨ

ਚੰਡੀਗੜ੍ਹ 18 ਨਵੰਬਰ (ਖ਼ਬਰ ਖਾਸ ਬਿਊਰੋ) ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ਵਿਚ ਜ਼ਮੀਨ ਅਲਾਟ…

ਗੋਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਰਾਜਪਾਲ ਕੋਲ ਚੁੱਕੇ ਪੰਜਾਬ ਦੇ ਮਸਲੇ

ਚੰਡੀਗੜ੍ਹ 18 ਨਵੰਬਰ (ਖ਼ਬਰ ਖਾਸ ਬਿਊਰੋ)  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਫ਼ਦ ਨੇ ਰਾਜਪਾਲ ਪੰਜਾਬ ਗੁਲਾਬ…

ਪੰਜਾਬ ਵਿਜ਼ਨ ਕਨਕਲੇਵ ਭਲਕੇ, ਮੁੱਖ ਮੰਤਰੀ ਅਤੇ ਰਾਜਪਾਲ ਕਰਨਗੇ ਸੰਬੋਧਨ

ਚੰਡੀਗੜ੍ਹ, 10 ਨਵੰਬਰ (ਖ਼ਬਰ ਖਾਸ  ਬਿਊਰੋ) ਵਿਸ਼ਵ ਪੰਜਾਬੀ ਸੰਸਥਾ ਵੱਲੋਂ ਪੰਜਾਬ ਵਿਕਾਸ ਕਮਿਸ਼ਨ ਅਤੇ ਪੰਜਾਬ ਯੂਨੀਵਰਸਿਟੀ…

ਸ੍ਰੋਮਣੀ ਅਕਾਲੀ ਦਲ ਦੇ ਆਤਮਘਾਤੀ ਫੈਸਲੇ ਕਰਕੇ ਅੱਜ ਕਾਲਾ ਦਿਨ -ਵਡਾਲਾ

ਚੰਡੀਗੜ 24 ਅਕਤੂਬਰ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ…

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸਿਹਤ ਵਿਗੜੀ, ਉਦੈਪੁਰ ਦੇ ਹਸਪਤਾਲ ’ਚ ਭਰਤੀ

ਚੰਡੀਗੜ੍ਹ, 23 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਬੇਚੈਨੀ ਦੀ ਸ਼ਿਕਾਇਤ…

ਰਾਜਪਾਲ ਦੀ ਅਧਿਕਾਰੀਆਂ ਨੂੰ ਹਦਾਇਤ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਦੇਰੀ ਦੇ ਮੁਕੰਮਲ ਕੀਤਾ ਜਾਵੇ,

ਚੰਡੀਗੜ੍ਹ, 11 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਗੁਲਾਬ…

ਰਾਜਪਾਲ ਦੀ ਇੱਛਾ ਕਿਉਂ ਰਹੇਗੀ ਅਧੂਰੀ ਤੇ ਕਿਉਂ ਦਿੱਤਾ ਸੀ ਅਸਤੀਫ਼ਾ, ਪੜ੍ਹੋ

ਚੰਡੀਗੜ੍ਹ,27 ਜੁਲਾਈ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦਾ…