ਕੌਂਸਲ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈਕੇ ਚੱਲਣ ਤੇ ਪਾਬੰਦੀ 

ਰੂਪਨਗਰ, 12 ਮਈ (ਖ਼ਬਰ ਖਾਸ ਬਿਊਰੋ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਵਿੱਚ 26 ਮਈ 2026 ਨੂੰ ਹੋ ਰਹੀਆਂ ਨਗਰ ਕੌਂਸਲ ਰੂਪਨਗਰ, ਮੋਰਿੰਡਾ, ਸ੍ਰੀ ਅਨੰਦਪੁਰ ਸਾਹਿਬ, ਨੰਗਲ, ਸ੍ਰੀ ਚਮਕੌਰ ਸਾਹਿਬ ਅਤੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੀਆਂ ਚੋਣਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਨਗਰ ਕੌਂਸਲ ਰੂਪਨਗਰ, ਮੋਰਿੰਡਾ, ਸ੍ਰੀ ਅਨੰਦਪੁਰ ਸਾਹਿਬ, ਨੰਗਲ, ਸ੍ਰੀ ਚਮਕੌਰ ਸਾਹਿਬ ਅਤੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੀ ਹਦੂਦ ਅੰਦਰ ਅਸਲਾ ਲਾਇਸੰਸੀਆਂ ਨੂੰ ਆਪਣੇ ਨਾਲ ਹਥਿਆਰ ਲੈਕੇ ਚੱਲਣ/ਕੈਰੀ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ।
ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਪਾਬੰਦੀ ਲਗਾਉਣਾ ਅਤਿ ਜਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਤੇ ਅਧਿਕਾਰ ਹਨ, ਬੈਂਕਾਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ, ਜਿਨ੍ਹਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ ਤੇ ਲਾਗੂ ਨਹੀਂ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਹ ਹੁਕਮ 12 ਮਈ 2026 ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਹੋਰ ਪੜ੍ਹੋ 👉  ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ*

Leave a Reply

Your email address will not be published. Required fields are marked *