ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ

ਚੰਡੀਗੜ੍ਹ, 20 ਜੂਨ 2026 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ।

ਹੋਰ ਪੜ੍ਹੋ 👉  29 ਸਾਲ ਤੋਂ ਘੱਟ ਉਮਰ ਦੇ 8,200 ਤੋਂ ਵੱਧ ਪੁਲਿਸ ਮੁਲਾਜ਼ਮ, ਪੰਜਾਬ ਪੁਲਿਸ ਵਿੱਚ ਨੌਜਵਾਨੀ ਅਤੇ ਤਜਰਬੇ ਦਾ ਵਿਲੱਖਣ ਸੁਮੇਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ ‘ਤੇ ਵਿਚਾਰ ਕਰਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਟ੍ਰੇਨੀਜ਼ ਇਸ ਸਮੇਂ ਪੀਐਸਪੀਸੀਐਲ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਵਿੱਚ ਲਾਈਨਮੈਨ ਟਰੇਡ ਵਿੱਚ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਲੈ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੀਐਸਪੀਸੀਐਲ ਉਕਤ ਟ੍ਰੇਨੀਜ਼ ਲਈ ਇੱਕ ਵਾਰ ਦੀ ਛੋਟ ਵਜੋਂ ਪੰਜਾਬੀ ਭਾਸ਼ਾ ਦੀ ਲਾਜ਼ਮੀ ਪ੍ਰੀਖਿਆ ਕਰਵਾਏਗਾ। ਪ੍ਰੀਖਿਆ ਸ਼ਡਿਊਲ ਬਾਰੇ ਸਮੇਂ ਸਿਰ ਪੀਐਸਪੀਸੀਐਲ ਦੀ ਅਧਿਕਾਰਤ ਵੈੱਬਸਾਈਟ ‘ਤੇ ਸੂਚਿਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।

ਹੋਰ ਪੜ੍ਹੋ 👉  ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਢੰਗ ਨਾਲ ਰਾਸ਼ਟਰ ਨਿਰਮਾਣ ਵੱਲ ਲਾਉਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਲਾਹੇਵੰਦ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਕੁੱਲ 9,627 ਭਰਤੀਆਂ ਕੀਤੀਆਂ ਗਈਆਂ ਹਨ।

ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕੁੱਲ 9,627 ਭਰਤੀਆਂ ਵਿੱਚੋਂ 8,048 ਸਿੱਧੀ ਭਰਤੀ ਰਾਹੀਂ ਅਤੇ 1,579 ਤਰਸ ਦੇ ਆਧਾਰ ‘ਤੇ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਸ਼ੁਰੂ ਵਿੱਚ ਮਾਨਯੋਗ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 570 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਲਗਭਗ 3,000 ਵਾਧੂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ, ਜਿਸਦੇ ਨਵੰਬਰ 2026 ਤੱਕ ਪੂਰਾ ਹੋਣ ਦੀ ਉਮੀਦ ਹੈ।

ਹੋਰ ਪੜ੍ਹੋ 👉  ਤਜਿੰਦਰ ਕੌਰ ਥਿੰਦ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਕਨਵੀਨਰ ਨਿਯੁਕਤ

ਇਸ ਮੌਕੇ ਪ੍ਰਸ਼ਾਸਕੀ ਸਕੱਤਰ, ਬਿਜਲੀ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ , ਪੀਐਸਪੀਸੀਐਲ ਡਾ. ਬਸੰਤ ਗਰਗ ਵੀ ਮੌਜੂਦ ਸਨ।

Leave a Reply

Your email address will not be published. Required fields are marked *