ਭਾਜਪਾ ਪੰਜਾਬ ਵਿੱਚ ਨਸ਼ੇ ਅਤੇ ਅਪਰਾਧ ‘ਤੇ ਸਖ਼ਤ ਹਮਲਾ ਕਰੇਗੀ -ਸੈਣੀ

ਚੰਡੀਗੜ੍ਹ, 21 ਫਰਵਰੀ (ਖ਼ਬਰ ਖਾਸ ਬਿਊਰੋ)

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੌਜਵਾਨਾਂ ਦੀ ਨਵੀਂ ਸੋਚ ਅਤੇ ਸਰਗਰਮ ਊਰਜਾ ਨਾਲ ਸੂਬੇ ਅਤੇ ਦੇਸ਼ ਨੂੰ ਨਵੀ ਦਿਸ਼ਾ ਮਿਲੇਗੀ। ਉਨ੍ਹਾਂ ਨੇ ਪੰਜਾਬ ਦੇ ਮੌਜ਼ੂਦਾ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ  ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿੱਚ ਉੱਥੇ ਨਸ਼ੇ ਦੀ ਸਮੱਸਿਆ ਗੰਭੀਰ ਰੂਪ ਨਾਲ ਵਧੀ ਹੈ, ਜਿਸ ਦਾ ਬੁਰਾ ਨਤੀਜਾ ਨੌਜਵਾਨ ਪੀੜੀ ‘ਤੇ ਪਿਆ ਹੈ। ਨੌਜਵਾਨਾਂ  ਨੂੰ ਨਸ਼ੇ ਤੋਂ ਦੂਰ ਰੱਖਣਾ ਸਮੇ ਦੀ ਮੰਗ ਹੈ ਅਤੇ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।

ਮੁੱਖ ਮੰਤਰੀ ਸ਼ਨਿਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਨਸ਼ੇ ਵਿਰੁਧ ਜਾਗਰੂਕਤਾ ਵਧਾਉਣ ਲਈ ਹਰਿਆਣਾ ਵਿੱਚ ਸਾਇਕਲੋਥਾਨ ਅਤੇ ਮੈਰਾਥਨ ਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਹਿੱਸਾ ਲੈ ਰਹੇ ਹਨ। ਗੈਰ ਕਾਨੂੰਨੀ ਨਸ਼ਾ ਕਾਰੋਬਾਰ ਵਿੱਚ ਰੂੱਝੇ ਲੋਕਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸੰਪਤੀਆਂ ਵੀ ਅਟੈਚ ਕੀਤੀ ਜਾ ਰਹੀਆਂ ਹਨ। ਯੂਨੀਵਰਸਿਟੀਆਂ ਅਤੇ ਵਿਦਿਆਕ ਸੰਸਥਾਨਾਂ ਵਿੱਚ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ।

ਹੋਰ ਪੜ੍ਹੋ 👉  ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਮਜਬੂਤ ਕਰ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਯਕੀਨੀ ਕਰਨਾ ਸਾਡੀ ਪਹਿਲ ਹੋਵੇਗੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਪਣੇ ਵਾਦਿਆਂ ਨੂੰ ਪੂਰਾ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਰਣਯੋਗ  ਤਰੱਕੀ ਕੀਤੀ ਹੈ ਅਤੇ  ਦੁਨੀਆਂ ਵਿਚ ਭਾਰਤ ਦੀ ਸ਼ਾਨ ਮਜਬੂਤ ਹੋਈ ਹੈ। ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਸੜਕ, ਨੇਸ਼ਨਲ ਹਾਈਵੇ ਅਤੇ ਕਨੇਕਟੀਵਿਟੀ ਦੇ ਵਿਸਥਾਰ  ਨਾਲ ਵਿਕਾਸ ਨੂੰ ਨਵੀਂ ਗਤੀ ਮਿਲੀ ਹੈ।

ਹੋਰ ਪੜ੍ਹੋ 👉  ਅੰਤਰਰਾਸ਼ਟਰੀ ਏਆਈ ਸਮਿੱਟ ‘ਤੇ ਦੇਸ਼ ਦੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਨਿੰਦਣਯੋਗ: ਅਸ਼ਵਨੀ ਸ਼ਰਮਾ

ਰੁਜਗਾਰ ਦੇ ਵਿਸ਼ੇ ਵਿੱਚ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮੁਦਰਾ ਯੋਜਨਾ, ਸਟਾਰਟਅਪ ਇੰਡੀਆ, ਮੇਕ ਇਨ ਇੰਡੀਆ ਅਤੇ ਸਟੈਂਡ ਅਪ ਇੰਡੀਆ ਜਿਹੀ ਪਹਿਕਦਮੀਆਂ ਨਾਲ ਨੌਜਵਾਨਾਂ ਨੂੰ ਨੂੰ ਸਵੈ-ਰੁਜਗਾਰ ਦੇ ਮੌਕੇ ਪ੍ਰਾਪਤ ਹੋਏ ਹਨ। ਹਰਿਆਣਾ ਸਰਕਾਰ ਨੇ ਵੀ ਪਾਰਦਰਸ਼ੀ ਪ੍ਰਕਿਰਿਆ ਰਾਹੀ ਬਿਨਾ ਖਰਚੀ ਅਤੇ ਬਿਨਾ ਪਰਚੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਿਛਲੇ ਇੱਕ ਸਾਲ ਵਿੱਚ ਲਗਭਗ 37 ਹਜ਼ਾਰ ਨੌਜਵਾਨਾਂ ਨੂੰ ਰੁਜਗਾਰ ਦਿੱਤਾ ਗਿਆ ਹੈ। ਹਾਲ ਹੀ ਵਿੱਚ 12,500 ਅਸਾਮਿਆਂ ‘ਤੇ ਭਰਤੀ ਕੱਢੀ ਗਈਆਂ ਹਨ ਜਿਨ੍ਹਾਂ ਨੂੰ ਪੂਰੀ ਪਾਰਦਰਸ਼ਿਤਾ ਨਾਲ ਭਰਿਆ ਜਾ ਰਿਹਾ ਹੈ ਤਾਂ ਜੋ ਸਾਰੇ ਵਰਗਾਂ ਦੇ ਯੁਵਾਵਾਂ ਨੂੰ ਸਮਾਨ ਮੌਕੇ ਮਿਲ ਸਕਣ।

ਹੋਰ ਪੜ੍ਹੋ 👉  ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਝਟਕਾ, PSPCL ਜਾਇਦਾਦਾਂ ਦੀ ਵਿਕਰੀ 'ਤੇ ਲਗਾਈ ਰੋਕ

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹਰਿਆਣਾ ਦੇ ਖਿਡਾਰੀਆਂ ਨੇ ਓਲੰਪਿਕ, ਪੈਰਾਲੰਪਿਕ ਅਤੇ ਏਸ਼ਿਅਨ ਗੇਮਸ ਸਮੇਤ ਵੱਖ ਵੱਖ ਪ੍ਰਤੀਯੋਗਿਤਾਵਾਂ ਵਿੱਚ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਖਿਡਾਰੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਨਕਦ ਇਨਾਮ ਰਕਮ ਪ੍ਰਦਾਨ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *