ਚੰਡੀਗੜ੍ਹ, 18 ਅਗਸਤ (ਖ਼ਬਰ ਖਾਸ ਬਿਊਰੋ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਣਥੱਕ ਯਤਨਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ 170ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹਾਟਸਪਾਟਸ – ਨਸ਼ਿਆਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੇ ਸਥਾਨਾਂ – ‘ਤੇ ਇੱਕ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕਾਸੋ ਮੁਹਿੰਮ ਚਲਾਈ ਗਈ। ਦੱਸਣਯੋਗ ਹੈ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਨਸ਼ੀਲੇ ਪਦਾਰਥਾਂ ਸਬੰਧੀ 272 ਹਾਟਸਪਾਟਾਂ ‘ਤੇ ਛਾਪੇਮਾਰੀ ਕੀਤੀ, ਜਿਸ ਵਿੱਚ 164 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 196 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫੀਮ, 30 ਕਿਲੋਗ੍ਰਾਮ ਗਾਂਜਾ, 13,451 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15,020 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਇਸ ਕਾਰਵਾਈ ਦੀ ਨਿਗਰਾਨੀ ਕਰ ਰਹੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 16705 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 26085 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 1076 ਕਿਲੋ ਹੈਰੋਇਨ,…
Category: ਸਿਆਸਤ
ਚਮਕੌਰ ਸਾਹਿਬ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ
ਚਮਕੌਰ ਸਾਹਿਬ (ਰੂਪਨਗਰ), 18 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
ਜੱਜ ਦੇ ਨਾਮ ਉਤੇ ਰਿਸ਼ਵਤ ਮੰਗਣ ਵਾਲਾ ਹਾਈਕੋਰਟ ਦਾ ਵਕੀਲ ਤੇ ਵਿਚੋਲਾ CBI ਨੇ ਕੀਤਾ ਗ੍ਰਿਫ਼਼ਤਾਰ
ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਜੱਜ ਦਾ ਨਾਮ ਉਤੇ ਰਿਸ਼ਵਤ ਮੰਗਣ ਵਾਲਾ ਇਕ ਵਕੀਲ ਅਤੇ…
ਮਰਹੂਮ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਫੋਟੋ ਨਾਲ ਛੇੜਛਾੜ ਕਰਨ ਵਾਲੇ ਖਿਲਾਫ਼ ਦਰਜ ਹੋਵੇ ਕੇਸ – ਛੋਟੇਪੁਰ
ਚੰਡੀਗੜ 16 ਅਗਸਤ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ…
ਗੁਰਪ੍ਰੀਤ ਸਿੰਘ GP ਆਪ ਦੇ SC ਵਿੰਗ ਦੇ ਪ੍ਰਧਾਨ ਬਣੇ, ਪੁਰਾਣੇ ਪ੍ਰਧਾਨ ਦਾ ਕੱਦ ਕੀਤਾ ਛੋਟਾ ਲਗਾਇਆ ਸੈਕਟਰੀ
ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ਦੇ ਐਸ…
ਪੰਜਾਬੀ ਦਿੱਲੀ ਦੇ ਧਾੜਵੀਆਂ ਤੋ ਖਹਿੜ੍ਹਾ ਛੁਡਾ ਕੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ,ਚੋਣ ਕਮਿਸ਼ਨ ਤੋਂ ਮੰਗੀ ਸਿਸੋਦੀਆ ਖਿਲਾਫ਼ ਕਾਰਵਾਈ
ਚੰਡੀਗੜ 16 ਅਗਸਤ (ਖ਼ਬਰ ਖਾਸ ਬਿਊਰੋ) ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਨੇ ਸਮੂਹ ਪੰਜਾਬੀਆਂ ਨੂੰ ਬੇਨਤੀ…
ਆਜ਼ਾਦੀ ਦਿਹਾੜੇ ’ਤੇ ਜਗਦੀਸ਼ ਟਾਈਟਲਰ ਨੂੰ ਸਮਾਗਮ ਵਿੱਚ ਬੁਲਾ ਕੇ ਕਾਂਗਰਸ ਨੇ ਕੀਤਾ ਸਿੱਖਾਂ ਦਾ ਅਪਮਾਨ- ਬੱਲੀਏਵਾਲ
ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਆਜ਼ਾਦੀ ਦਿਵਸ ਵਾਲੇ ਦਿਨ 84 ਸਿੱਖਾਂ ਦੇ ਕਤਲੇਆਮ ਦੇ ਮੁੱਖ…
ਕਾਂਗਰਸ ਭਵਨ ਵਿੱਚ ਟਾਈਟਲਰ ਦੀ ਹਾਜ਼ਰੀ ਸਿੱਖਾਂ ਦੇ ਜਖਮਾਂ ਨੂੰ ਉਖੇੜਨ ਵਾਲੀ – ਪੀਰ ਮੁਹੰਮਦ
ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਆਜ਼ਾਦੀ ਦੇ ਦਿਹਾੜੇ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਦਿੱਲੀ ਸਥਿਤ…
ਕੇਂਦਰੀ ਸਿੰਘ ਸਭਾ ਨੇ ਮਨਾਇਆ ਪਛਤਾਵਾ ਦਿਵਸ, ਸਿਆਸੀ ਫੈਸਲੇ ਨੇ ਕਰਵਾਇਆ ਬਟਵਾਰਾ, ਧਾਰਮਿਕ ਕੱਟੜਤਾ ਬਣੀ ਕਤਲੇਆਮ ਦਾ ਕਾਰਨ
ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਾਬਕਾ ਮੰਤਰੀ ਹਰਨਕੇ ਸਿੰਘ ਘੜੂੰਆਂ ਅਤੇ ਹੋਰ ਪੰਜਾਬੀ…
ਲੈਂਡ ਪੂਲਿੰਗ ਸਕੀਮ ਵਾਪਸੀ ਲੋਕਾਂ ਦੀ ਜਿੱਤ, ਅਕਾਲੀ ਦਲ 1 ਸਤੰਬਰ ਨੂੰ ਮੋਗਾ ਵਿਖੇ ਕਰੇਗਾ ਫਤਿਹ ਰੈਲੀ
ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ…
ਕੰਗ ਨੇ ਸਪੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਵਿਦੇਸ਼ ਮੰਤਰੀ ਤੋਂ ਦਖਲ ਦੀ ਕੀਤੀ ਮੰਗ
ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ…