ਚੀਮਾ ਨੇ VB-G RAM-G ਤਹਿਤ ਮਜ਼ਦੂਰਾਂ ਨੂੰ ਨਿਸ਼ਚਿਤ ਦਿਹਾੜੀਆਂ ਨਾ ਦੇਣ ਦਾ ਲਗਾਇਆ ਦੋਸ਼

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਚੀਮਾ

ਚੰਡੀਗੜ੍ਹ, 26 ਸਤੰਬਰ (ਖ਼ਬਰ ਖਾਸ  ਬਿਊਰੋ)

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਪੇਂਡੂ ਰੁਜ਼ਗਾਰ ਸਕੀਮ ਵਿੱਚ ਵੱਡੇ ਬਦਲਾਅ ਕਰਕੇ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਕਮਜ਼ੋਰ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਤਾਜ਼ਾ ਅੰਕੜਿਆਂ ਨੇ ਉਨ੍ਹਾਂ ਖਦਸ਼ਿਆਂ ਨੂੰ ਸਹੀ ਸਾਬਤ ਕਰ ਦਿੱਤਾ ਹੈ ਜੋ ‘ਆਪ’ ਵੱਲੋਂ ਉਠਾਏ ਗਏ ਸਨ, ਜਦੋਂ ਇਸ ਸਕੀਮ ਦਾ ਨਾਂ ਬਦਲ ਕੇ VB-G RAM-G ਰੱਖਿਆ ਗਿਆ ਸੀ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਪ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਾਜਪਾ ਨੇ ਵਾਰ-ਵਾਰ ਦਾਅਵਾ ਕੀਤਾ ਸੀ ਕਿ ਸਿਰਫ਼ ਸਕੀਮ ਦਾ ਨਾਂ ਬਦਲਿਆ ਗਿਆ ਹੈ ਅਤੇ ਬਾਕੀ ਸਭ ਕੁਝ ਪਹਿਲਾਂ ਵਰਗਾ ਹੀ ਹੈ। ਹਾਲਾਂਕਿ, ਸਕੀਮ ਦੇ ਅੰਦਰ ਕਈ ਅਜਿਹੇ ਅੰਗ ਬਦਲ ਦਿੱਤੇ ਗਏ ਹਨ ਜੋ ਰੁਜ਼ਗਾਰ ਪੈਦਾ ਕਰਦੇ ਸਨ। ਹੁਣ ਅਸਲੀਅਤ ਲੋਕਾਂ ਦੇ ਸਾਹਮਣੇ ਹੈ। ਭਾਜਪਾ ਸਰਕਾਰ ਨੇ ਇਸ ਦੇਸ਼ ਦੇ ਗਰੀਬਾਂ ਅਤੇ ਮਜ਼ਦੂਰਾਂ ਦੇ ਰੁਜ਼ਗਾਰ ‘ਤੇ ਕਰਾਰੀ ਚੋਟ ਮਾਰੀ ਹੈ।”

ਹੋਰ ਪੜ੍ਹੋ 👉  ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ, “ਪਿਛਲੇ ਸਾਲ ਦੇ ਮੁਕਾਬਲੇ ਇਸ ਸਕੀਮ ਰਾਹੀਂ ਲਗਭਗ 9.56 ਕਰੋੜ ਘੱਟ ਦਿਹਾੜੀਆਂ ਦਾ ਰੁਜ਼ਗਾਰ ਪੈਦਾ ਹੋਇਆ ਹੈ। ਜਦੋਂ ਕਿ ਪਿਛਲੇ ਸਾਲ ਲਗਭਗ 30 ਕਰੋੜ ਦਿਹਾੜੀਆਂ ਪੈਦਾ ਹੋਈਆਂ ਸਨ, ਇਸ ਸਾਲ ਇਹ ਅੰਕੜਾ ਘੱਟ ਕੇ ਲਗਭਗ 20.4 ਕਰੋੜ ਰਹਿ ਗਿਆ ਹੈ, ਜੋ ਕਿ ਪੇਂਡੂ ਮਜ਼ਦੂਰਾਂ ਲਈ ਉਪਲਬਧ ਰੁਜ਼ਗਾਰ ਵਿੱਚ ਇੱਕ ਵੱਡੀ ਗਿਰਾਵਟ ਨੂੰ ਦਰਸਾਉਂਦਾ ਹੈ।”

ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ, “ਇਸ ਦਾ ਅਸਰ ਖਾਸ ਕਰਕੇ ਦਲਿਤ ਅਤੇ ਪੱਛੜੇ ਵਰਗਾਂ ‘ਤੇ ਬਹੁਤ ਜ਼ਿਆਦਾ ਪਿਆ ਹੈ। ਇਸ ਸਕੀਮ ਅਧੀਨ ਆਉਂਦੇ ਲਗਭਗ 87% ਮਜ਼ਦੂਰ ਅਨੁਸੂਚਿਤ ਜਾਤੀ (ਐਸੀ) ਅਤੇ ਅਨੁਸੂਚਿਤ ਜਨਜਾਤੀ (ਐਸਟੀ) ਭਾਈਚਾਰਿਆਂ ਨਾਲ ਸਬੰਧਤ ਹਨ ਅਤੇ ਭਾਜਪਾ ਸਰਕਾਰ ਦੇ ਬਦਲਾਅ ਨੇ ਇਹਨਾਂ ਭਾਈਚਾਰਿਆਂ ਨੂੰ ਹੋਰ ਹਾਸ਼ੀਏ ‘ਤੇ ਧੱਕ ਦਿੱਤਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਭਾਜਪਾ ਦਲਿਤ ਵਿਰੋਧੀ ਹੈ ਅਤੇ ਉਹਨਾਂ ਨਾਲ ਨਫ਼ਰਤ ਕਰਦੀ ਹੈ। ਭਾਜਪਾ ਸਰਕਾਰ ਨੇ ਸਭ ਤੋਂ ਗਰੀਬ ਲੋਕਾਂ ਦੀ ਰੋਜ਼ੀ-ਰੋਟੀ ਅਤੇ ਦਿਹਾੜੀ ‘ਤੇ ਸਭ ਤੋਂ ਵੱਡਾ ਵਾਰ ਕੀਤਾ ਹੈ। ਇਸ ਤੋਂ ਸਾਫ਼ ਹੁੰਦਾ ਹੈ ਕਿ ਭਾਜਪਾ ਗਰੀਬਾਂ ਅਤੇ ਦਲਿਤਾਂ ਨੂੰ ਰੁਜ਼ਗਾਰ ਤੋਂ ਦੂਰ ਕਰ ਰਹੀ ਹੈ।”

ਹੋਰ ਪੜ੍ਹੋ 👉  ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ 500 ਕਰੋੜ ਦੇ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ: ਰਾਜੇਸ਼ ਬਾਘਾ

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਭਾਜਪਾ ਇਸ ਸਕੀਮ ਤਹਿਤ ਰੁਜ਼ਗਾਰ ਵਧਾ ਕੇ 125 ਦਿਨ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਕੰਮ ਦੇ ਮੌਕੇ ਵਧਾਉਣ ਦੀ ਬਜਾਏ ਸਰਕਾਰ ਨੇ ਮਜ਼ਦੂਰਾਂ ਲਈ ਉਪਲਬਧ ਦਿਹਾੜੀਆਂ ਦੀ ਗਿਣਤੀ ਘਟਾ ਦਿੱਤੀ ਹੈ।”

ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ, “ਇਹ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਭਾਜਪਾ ਸਰਕਾਰ ਦਲਿਤਾਂ, ਗਰੀਬਾਂ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵਾਂਝਾ ਕਰ ਰਹੀ ਹੈ। ਉਨ੍ਹਾਂ ਨੇ ਸਕੀਮ ਦਾ ਨਾਂ ਬਦਲਿਆ, ਪਰ ਨਾਲ ਹੀ ਇਸ ਦੇ ਅੰਗਾਂ ਨੂੰ ਵੀ ਬਦਲ ਦਿੱਤਾ ਅਤੇ ਇਸ ਤੋਂ ਮਿਲਣ ਵਾਲੇ ਰੁਜ਼ਗਾਰ ਨੂੰ ਕਮਜ਼ੋਰ ਕਰ ਦਿੱਤਾ। ਭਾਜਪਾ ਸਰਕਾਰ ਨੇ ਆਪਣੇ ਕੰਮਾਂ ਰਾਹੀਂ ਦਿਖਾ ਦਿੱਤਾ ਹੈ ਕਿ ਉਹ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੇ ਖਿਲਾਫ ਕੰਮ ਕਰ ਰਹੀ ਹੈ

ਹੋਰ ਪੜ੍ਹੋ 👉  ਪਿੰਡ ਭਟੌਲੀ ਵਿੱਚ ਜ਼ਮੀਨ ਦੀ ਵਿਕਰੀ ਸਬੰਧੀ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Leave a Reply

Your email address will not be published. Required fields are marked *