ਚੀਮਾ ਤੇ ਕਲੇਰ ਨੇ ਕਿਹਾ,ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ’ਹੁਕਮਨਾਮੇ’ ਦੀ ਕੀਤੀ ਉਲੰਘਣਾ

ਚੰਡੀਗੜ੍ਹ, 11 ਜੂਨ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਸਿੱਖਾਂ ਦੇ ਸਰਵ ਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੁੰਦੀਆਂ ਕਾਰਵਾਈਆਂ ਦੀ ਵਰਤੋਂ ਅਦਾਲਤੀ ਕੇਸਾਂ ਵਿਚ ਨਾ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਇਹ ਹੁਕਮਨਾਮਾ ਜਾਰੀ ਕੀਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੁੰਦੀਆਂ ਕਾਰਵਾਈਆਂ ਨੂੰ ਅਦਾਲਤਾਂ ਵਿਚ ਸਬੂਤ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਸਿੱਖ ਸੰਗਤ ਨੂੰ ਸਖ਼ਤ ਤੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਇਸ ਹੁਕਮਨਾਮੇ ਦੀ ਪਾਲਣਾ ਇੰਨ ਬਿਨ ਯਕੀਨੀ ਬਣਾਈ ਜਾਵੇ।

ਹੋਰ ਪੜ੍ਹੋ 👉  'ਨਸ਼ਾ-ਮੁਕਤ ਭਾਰਤ' ਬਣਾਉਣ ਦਾ ਸੰਕਲਪ, ਪੰਜਾਬ ਦੇ ਛੇ ਜ਼ਿਲ੍ਹੇ ਅਤਿ ਸੰਵੇਦਨਸੀਲ ਲਿਸਟ ਵਿਚ ਸ਼ਾਮਲ

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਗਿਆਨੀ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੀ ਕਠਪੁਤਲੀ ਬਣ ਗਏ ਹਨ ਅਤੇ ਹੁਣ ਖੁਦ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਐਸ ਆਈ ਟੀ ਅੱਗੇ ਪੇਸ਼ ਹੋਏ ਹਨ। ਉਹਨਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਐਸ ਆਈ ਟੀ ਅੱਗੇ ਆਪਣਾ ਬਿਆਨ ਦਰਜ ਕਰਵਾ ਕੇ ਨਾ ਸਿਰਫ ਆਪਣੇ ਫੈਸਲੇ ਬਲਕਿ ਸਿੱਖਾਂ ਦੇ ਸਰਵਉਚ ਅਸਥਾਨ ਦੇ ਫੈਸਲੇ ਦਾ ਅਪਮਾਨ ਕੀਤਾ ਹੈ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾਂ ਅਜਿਹਾ ਕਦੇ ਨਹੀਂ ਹੋਇਆ ਤੇ ਇਹ ਬਹੁਤ ਹੀ ਨਿੰਦਣਯੋਗ ਹੈ।

ਡਾ. ਚੀਮਾ ਨੇ ਹੋਰ ਕਿਹਾ ਕਿ ਸਾਬਕਾ ਜਥੇਦਾਰ ਨੇ ਨਾ ਸਿਰਫ ਅਕਾਲੀ ਲੀਡਰਸ਼ਿਪ ਖਿਲਾਫ ਸਜ਼ਾ ਦਾ ਐਲਾਨ ਕੀਤਾ ਬਲਕਿ ਇਹ ਐਲਾਨ ਵੀ ਕੀਤਾ ਕਿ ਧਾਰਮਿਕ ਸਜ਼ਾ ਪੂਰੀ ਹੋਣ ਮਗਰੋਂ ਉਹ ਦੋਸ਼ਾਂ ਤੋਂ ਮੁਕਤ ਹੋ ਗਏ ਹਨ। ਉਹਨਾਂਕਿਹਾ ਕਿ ਹੁਣ ਇਸ ਮਾਮਲੇ ਨੂੰ ਦੁਬਾਰਾ ਚੁੱਕ ਕੇ ਅਤੇ ਆਪ ਨਾਲ ਰਲ ਕੇ ਧਾਰਮਿਕ ਮਾਮਲੇ ਦਾ ਸ‌ਿਆਸੀਕਰਨ ਕਰ ਕੇ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ। ਉਹਨਾਂ ਕਿਹਾ ਕਿ ਇਕ ਸਾਬਕਾ ਜਥੇਦਾਰ ਨੂੰ ਅਜਿਹਾ ਕਰਨਾ ਸੋਭਦਾ ਨਹੀ਼ ਹੈ ਤੇ ਇਸ ਨਾਲ ਅਕਾਲ ਤਖ਼ਤ ਦੇ ਵੱਕਾਰ ਨੂੰ ਸੱਟ ਵੱਜੀ ਹੈ। ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਅਪੀਲ ਕੀਤੀ ਕਿ ਉਹ ਸਿੱਖ ਮਰਿਆਦਾ ਦੀ ਉਲੰਘਣਾ ਸਮੇਤ ਸਾਰੇ ਘਟਨਾਕ੍ਰਮ ਦਾ ਨੋਟਿਸ ਲੈਣ ਅਤੇ ਕੇਸ ਵਿਚ ਕਾਰਵਾਈ ਕਰਨ।

ਹੋਰ ਪੜ੍ਹੋ 👉  ਦਿਲ ਦੇ ਦੌਰੇ ਦੇ 9 ਮਰੀਜ਼ਾਂ ਲਈ ਜੀਵਨਦਾਤਾ ਬਣਿਆ ਸਟੈਮੀ ਪ੍ਰਾਜੈਕਟ

ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਪ ਸਾਬਕਾ ਜਥੇਦਾਰ ਦੀ ਵਰਤੋਂ ਸੂਬੇ ਨੂੰ ਦਰਪੇਸ਼ ਅਹਿਮ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਕਰ ਰਹੀ ਹੈ। ਉਹਨਾਂ ਕਿਹਾ ਕਿ 2027 ਦੀਆਂ ਚੋਣਾਂ ਕਾਰਨ ਬੇਅਦਬੀ ਮਾਮਲੇ ਦਾ ਸਿਆਸੀਕਰਨ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਅਦਾਲਤ ਵਿਚ ਇਸ ਕਰ ਕੇ ਖਿਚਾਈ ਹੋ ਰਹੀ ਹੈ ਕਿ ਕੋਟਕਪੁਰਾ ਫਾਇਰਿੰਗ ਮਾਮਲੇ ਦੀ ਜਾਂਚ ਹਾਲੇ ਤੱਕ ਕਿਉਂ ਪੈਂਡਿੰਗ ਹੈ ਜਦੋਂ ਕਿ ਸਾਰੇ ਚਲਾਨ ਪੇਸ਼ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਅਦਾਲਤ ਨੇ 18 ਜੁਲਾਈ ਤੱਕ ਜਾਂਚ ਦੀ ਸਟੇਟਸ ਰਿਪੋਰਟ ਮੰਗੀ ਹੈ ਤੇ ਇਸੇ ਕਾਰਨ ਹੁਣ ਕੇਸ ਵਿਚ ਨਵੀਂ ਸਾਜ਼ਿਸ਼ ਰਚੀ ਜਾ ਰਹੀ ਹੈ

ਹੋਰ ਪੜ੍ਹੋ 👉  ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ ਕਦਮ: ਵਿਜੇ ਸਾਂਪਲਾ

Leave a Reply

Your email address will not be published. Required fields are marked *