ਛੀਨਾ ਨੇ ਸੰਭਾਲਿਆ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ

ਚੰਡੀਗੜ੍ਹ, 17 ਫ਼ਰਵਰੀ (ਖ਼ਬਰ ਖਾਸ ਬਿਊਰੋ)

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ।

ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਜਨਤਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਕੰਮ ਕਰਨਗੇ।

ਸ੍ਰੀ ਛੀਨਾ, ਜੋ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਰਹੇ ਹਨ, ਰਾਜਾਸਾਂਸੀ ਹਲਕੇ ਵਿੱਚ ਇੱਕ ਪ੍ਰਮੁੱਖ ਜਨਤਕ ਚਿਹਰਾ ਮੰਨੇ ਜਾਂਦੇ ਹਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣੀ ਸਰਗਰਮ ਭੂਮਿਕਾ ਲਈ ਜਾਣੇ ਜਾਂਦੇ ਹਨ।

ਹੋਰ ਪੜ੍ਹੋ 👉  ਪਰਗਟ ਸਿੰਘ ਨੇ ਕੀਤੀ DGP ਅਤੇ ਮੁੱਖ ਸਕੱਤਰ ਨੂੰ ਮੁਅਤਲ ਕਰਨ ਦੀ ਮੰਗ, ਕਿਹਾ ਡੀਜੀਪੀ ਅਤੇ ਮੁੱਖ ਸਕੱਤਰ ਨੇ ਮਰਿਆਦਾ ਦੀ ਕੀਤੀ ਉਲੰਘਣਾ

ਡਾ. ਬਲਬੀਰ ਸਿੰਘ ਨੇ ਸ੍ਰੀ ਛੀਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਨਵੇਂ ਚੇਅਰਮੈਨ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਦਿਖਾਈ ਗਈ ਊਰਜਾ ਅਤੇ ਵਚਨਬੱਧਤਾ ਨੂੰ ਪ੍ਰਸ਼ਾਸਨਿਕ ਕੰਮਾਂ ਵਿੱਚ ਵੀ ਜਾਰੀ ਰੱਖਣ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਸਮੇਂ ਸਿਰ ਪਹੁੰਚੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਲੰਬੇ ਤੱਕ ਕਾਰਗਰ ਰਹਿਣ ਵਾਲੀ ਯੋਜਨਾ ਹੈ ਅਤੇ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਦਕਿ ਵਿਰੋਧੀ ਪਾਰਟੀਆਂ ਚੋਣਾਂ ਦੇ ਹਿਸਾਬ–ਕਿਤਾਬ ਵਿੱਚ ਰੁੱਝੀਆਂ ਹੋਈਆਂ ਹਨ।

ਹੋਰ ਪੜ੍ਹੋ 👉  ਨਗਰ ਕੌਂਸਲ ਨੰਗਲ ਦੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਹੁਕਮ

ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਦਾਖਲੇ ਤੋਂ ਲੈ ਕੇ ਛੁੱਟੀ ਤੱਕ ਨਗਦੀ ਰਹਿਤ ਇਲਾਜ ਦੀ ਸੁਵਿਧਾ ਮਿਲਦੀ ਹੈ। ਰਾਜ ਵਿੱਚ 23 ਹਸਪਤਾਲਾਂ ਵਿੱਚ ਗੰਭੀਰ ਦੇਖਭਾਲ ਇਕਾਈਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਜੀਵਨ ਰੱਖਿਆ ਸੇਵਾਵਾਂ ਦੀ ਪਹੁੰਚ ਵਿੱਚ ਵੱਡਾ ਵਾਧਾ ਹੋਇਆ ਹੈ।

ਇਸ ਮੌਕੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਅਹਲੂਵਾਲੀਆ, ਐਮ ਡੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ  ਅਮਿਤ ਤਲਵਾਰ, ਉਪ ਚੇਅਰਮੈਨ ਪੀ ਐਚ ਐਸ ਸੀ ਮਨਿੰਦਰਜੀਤ ਸਿੰਘ ਵਿਕੀ ਘਨੌਰ, ਸੋਨੀਆ ਮਾਨ ਅਤੇ ਹੋਰ ਅਧਿਕਾਰੀ ਤੇ ਆਗੂ ਵੀ ਮੌਜੂਦ ਸਨ।

ਹੋਰ ਪੜ੍ਹੋ 👉  ਆਪ ਨੂੰ ਲੱਗੀ ਚਿੰਤਾਂ,CIR ਤਹਿਤ ਵੋਟਾਂ ਕੱਟਣ ਦਾ ਡਰ, ਸਿਸੋਦੀਆਂ ਨੇ MLA ਦਿੱਤਾ ਇਹ ਸੰਦੇਸ਼

Leave a Reply

Your email address will not be published. Required fields are marked *