ਕਾਂਗਰਸ ਨੇ ਕੱਲ ਪੰਜਾਬ ਦੇ ਪੰਜ ਆਗੂ ਦਿੱਲੀ ਬੁਲਾਏ, ਲੀਡ਼ਰਸ਼ਿਪ ਵਿਚ ਬਦਲਾਅ ਦੀ ਸੰਭਾਵਨਾਂ ਵਧੀ

ਚੰਡ਼ੀਗੜ੍ਹ 28 ਮਈ (ਖ਼ਬਰ ਖਾਸ ਬਿਊਰੋ)

ਭਾਜਪਾ ਹਾਈਕਮਾਨ ਵਲੋ ਕੇਵਲ ਸਿੰਘ ਢਿਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਲੀਡਰਸ਼ਿਪ ਵਿਚ ਵੀ ਬਦਲਾਅ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਪਾਰਟੀ ਹਾਈਕਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਪੰਜ ਸਿਰਮੌਰ ਆਗੂਆਂ ਨੂੰ ਦਿੱਲੀ ਤਲਬ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਇਸ ਮੀਟਿੰਗ ਵਿਚ ਸੂਬਾ ਕਾਰਜਕਾਰਨੀ ਵਿਚ ਬਦਲਾਅ ਬਾਰੇ ਚਰਚਾ ਕੀਤੀ ਜਾਣੀ ਹੈ।

ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾਂ, ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਅਤੇ ਡਾ ਅਮਰ ਸਿੰਘ ਨੂੰ ਮੀਟਿੰਗ ਵਿਚ ਸ਼ਾਮਲ  ਹੋਣ ਲਈ ਬੁਲਾਇਆ ਗਿਆ ਹੈ। ਚਰਚਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਪਾਰਟੀ ਲੀਡਰਸ਼ਿਪ ਵਿਚ ਬਦਲਾਅ ਕਰਨ ਬਾਰੇ ਵਿਚਾਰ ਕਰ ਰਹੀ ਹੈ। ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਵਿਚੋ ਕਿਸੇ ਇਕ ਨੂੰ ਕੰਪੈਨ ਕਮੇਟੀ ਦਾ ਚੇਅਰਮੈਨ ਲਗਾਇਆ ਜਾ ਸਕਦਾ ਹੈ, ਜਦਕਿ ਵਿਰੋਧੀ ਧਿਰ ਦੇ ਨੇਤਾ ਦੀ ਜੁੰਮੇਵਾਰੀ ਪ੍ਰਗਟ ਸਿੰਘ ਨੂੰ ਦਿੱਤੀ ਜਾ ਸਕਦੀ ਹੈ। ਦ੍ਰਸਿਆ ਜਾਂਦਾ ਹੈ ਕਿ ਪ੍ਰਧਾਨਗੀ ਦੀ ਦੌੜ ਵਿਚ ਵਿਜੈ ਇੰਦਰ ਸਿੰਗਲਾ ਸਭਤੋ ਅੱਗੇ ਚੱਲ ਰਹੇ ਹਨ। ਕਾਂਗਰਸੀ ਸੂਤਰਾਂ ਅਨੁਸਾਰ ਇਕ ਹਫ਼ਤੇ ਦੇ ਅੰਦਰ ਅੰਦਰ ਕਾਂਗਰਸ ਲੀਡਰਸ਼ਿਪ ਵਿਚ ਬਦਲਾਅ ਹੋਣ ਦੀ ਸੰਭਾਵਨਾਂ ਹੈ।

ਹੋਰ ਪੜ੍ਹੋ 👉  ਪੱਤਰਕਾਰ ਰਤਨ ਧਾਲੀਵਾਲ ਦੇ ਘਰ ਪੁਲਿਸ ਛਾਪੇਮਾਰੀ ਦੀ ਨਿੰਦਾ

Leave a Reply

Your email address will not be published. Required fields are marked *