ਰੂਪਨਗਰ, 1 ਅਕਤੂਬਰ (ਖ਼ਬਰ ਖਾਸ ਬਿਊਰੋ): ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੱਜ ਚੌਥੇ ਦਿਨ ਵੀ ਪੂਰੇ ਉਤਸ਼ਾਹ ਨਾਲ ਜਾਰੀ ਰਹੇ। ਇਹ ਖੇਡ ਮੁਕਾਬਲੇ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਅੱਜ ਬੱਚਿਆਂ ਦੇ ਨਾਲ-ਨਾਲ ਵੈਟਰਨ ਖਿਡਾਰੀਆਂ ਨੇ ਵੀ ਵੱਡੇ ਉਤਸ਼ਾਹ ਨਾਲ ਭਾਗ ਲਿਆ।
ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਦੌਰਾਨ ਅੱਜ ਸ਼ਤਰੰਜ ਦੇ 14 ਸਾਲਾ ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਆਹੀਰ ਅਰਮਾਨ ਨੇ ਪਹਿਲਾ, ਰਾਘਵ ਅਮਰ ਚੌਧਰੀ ਨੇ ਦੂਜਾ ਅਤੇ ਮਾਨਸ ਗੋਇਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਉਮਰ ਵਰਗ ਦੀਆਂ ਲੜਕੀਆਂ ਦੇ ਮੁਕਾਬਲੇ ਵਿੱਚ ਚਾਹਤ ਵਰਮਾ ਨੇ ਪਹਿਲਾ, ਕਾਵਿਆ ਚੌਧਰੀ ਨੇ ਦੂਜਾ ਅਤੇ ਆਨੰਦੀ ਨੇ ਤੀਜਾ ਸਥਾਨ ਹਾਸਲ ਕੀਤਾ।
17 ਸਾਲਾ ਉਮਰ ਵਰਗ ਦੇ ਲੜਕਿਆਂ ਦੇ ਸ਼ਤਰੰਜ ਮੁਕਾਬਲੇ ਵਿੱਚ ਸਾਕੇਤ ਭੱਲਾ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਹਿਜਾਦ ਸਿੰਘ ਸੈਣੀ ਅਤੇ ਅਕਸ਼ ਜੂਨ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਉਮਰ ਵਰਗ ਦੀਆਂ ਲੜਕੀਆਂ ਦੇ ਮੁਕਾਬਲੇ ਵਿੱਚ ਪ੍ਰਭਕੀਰਤ ਕੌਰ ਨੇ ਪਹਿਲਾ, ਅਨੁਸ਼ਕਾ ਕੁਮਾਰੀ ਨੇ ਦੂਜਾ ਅਤੇ ਰਣਜੌਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
21 ਸਾਲਾ ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਹਰਸਹਿਜ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਹਰਸ਼ਲ ਅਮਰ ਚੌਧਰੀ ਅਤੇ ਪਿਊਸ਼ ਪਟੇਲ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਉਮਰ ਵਰਗ ਦੀਆਂ ਲੜਕੀਆਂ ਦੇ ਮੁਕਾਬਲੇ ਵਿੱਚ ਮਹਿਕਪ੍ਰੀਤ ਕੌਰ ਨੇ ਪਹਿਲਾ, ਪ੍ਰਭਨੂਰ ਕੌਰ ਨੇ ਦੂਜਾ ਅਤੇ ਨਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
31 ਤੋਂ 40 ਸਾਲਾ ਉਮਰ ਵਰਗ ਵਿੱਚ ਅਰਵਿੰਦਰ ਸਿੰਘ ਨੇ ਪਹਿਲਾ, ਗਗਨਦੀਪ ਸਿੰਘ ਨੇ ਦੂਜਾ ਅਤੇ ਨਵਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 41 ਤੋਂ 50 ਸਾਲਾ ਉਮਰ ਵਰਗ ਵਿੱਚ ਰਜਤ ਕੁਮਾਰ ਨੇ ਪਹਿਲਾ, ਅਮਰ ਰਮੇਸ਼ ਰਾਏ ਚੌਧਰੀ ਨੇ ਦੂਜਾ ਅਤੇ ਸੁਮਿਤ ਆਹੂਜਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਉਮਰ ਵਰਗ ਦੀਆਂ ਮਹਿਲਾ ਖਿਡਾਰਨਾਂ ਦੇ ਮੁਕਾਬਲੇ ਵਿੱਚ ਸੋਨੀਆਂ ਨੇ ਪਹਿਲਾ, ਅਨੂ ਨੇ ਦੂਜਾ ਅਤੇ ਬਲਜਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
51 ਤੋਂ 60 ਸਾਲਾ ਉਮਰ ਵਰਗ ਦੇ ਪੁਰਸ਼ਾਂ ਦੇ ਮੁਕਾਬਲੇ ਵਿੱਚ ਮਨੀਸ਼ ਭੱਲਾ ਨੇ ਪਹਿਲਾ, ਗੁਰਚਰਨ ਸਿੰਘ ਨੇ ਦੂਜਾ ਅਤੇ ਸੁਰਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 61 ਤੋਂ 70 ਸਾਲਾ ਉਮਰ ਵਰਗ ਵਿੱਚ ਰਵਿੰਦਰਪਾਲ ਨੇ ਪਹਿਲਾ, ਪਲਵਿੰਦਰ ਸਿੰਘ ਨੇ ਦੂਜਾ ਅਤੇ ਅਰੁਣ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ।
ਇਨ੍ਹਾਂ ਮੁਕਾਬਲਿਆਂ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਆਮ ਆਦਮੀ ਪਾਰਟੀ ਦੇ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਵੀ ਸ਼ਤਰੰਜ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਆਪਣੇ ਉਮਰ ਵਰਗ ਵਿੱਚ ਚੌਥਾ ਸਥਾਨ ਹਾਸਲ ਕੀਤਾ।
ਇਨ੍ਹਾਂ ਖੇਡ ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਕਰਵਾਉਣ ਵਿੱਚ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜੀ.ਐੱਸ. ਚੀਮਾ, ਸੀਨੀਅਰ ਸਹਾਇਕ ਨਿਸ਼ੂ ਗੋਇਲ, ਹਰਿੰਦਰ ਸਿੰਘ, ਸ਼ੀਲ ਭਗਤ, ਵੰਦਨਾ, ਲਵਜੀਤ ਸਿੰਘ ਕੰਗ, ਰਣਧੀਰ ਸਿੰਘ, ਅਮਰਜੀਤ ਸਿੰਘ, ਗੁਰਜਿੰਦਰ ਸਿੰਘ ਚੀਮਾ, ਸੁਸ਼ੀਲ ਕੁਮਾਰ, ਜਗਰੂਪ ਸਿੰਘ, ਇੰਦਰਜੀਤ ਸਿੰਘ, ਹਰਵਿੰਦਰ ਕੌਰ, ਅੰਮ੍ਰਿਤ ਕੌਰ, ਰਵਿੰਦਰ ਕੌਰ, ਪਿੰਕਾਸ਼ ਧੀਮਾਨ, ਕਰਨਦੀਪ, ਦਰਪਾਲ ਸਿੰਘ, ਲੈਕਚਰਾਰ ਰਾਬਿੰਦਰ ਸਿੰਘ ਰੱਬੀ, ਧਰਮਿੰਦਰ ਸਿੰਘ ਭੰਗੂ, ਨਰੇਸ਼ ਰਾਜੌਰੀਆ, ਰਿਤੂ ਬਾਲਾ, ਹਰਿੰਦਰ ਸਿੰਘ, ਬਲਵਿੰਦਰ ਸਿੰਘ ਮੀਆਂਪੁਰ, ਨਵਦੀਪ ਸਿੰਘ, ਸੁਨੀਤਾ ਰਾਣੀ, ਸਤਨਾਮ ਸਿੰਘ, ਅੰਮ੍ਰਿਤ ਕੌਰ, ਅਮਨਦੀਪ ਸਿੰਘ ਢੰਗਰਾਲੀ, ਕੁਲਵੰਤ ਸਿੰਘ ਕੋਟਲਾ ਨਿਹੰਗ, ਪਰਮਜੀਤ ਸਿੰਘ ਰਤਨਗੜ੍ਹ, ਰਾਜਵੀਰ ਸਿੰਘ, ਗੁਰਮੀਤ ਸਿੰਘ ਆਦਿ ਵੱਲੋਂ ਮਹੱਤਵਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ। ਮੰਚ ਸੰਚਾਲਨ ਹਰਪ੍ਰੀਤ ਕੌਰ ਅਤੇ ਰਾਬਿੰਦਰ ਸਿੰਘ ਰੱਬੀ ਨੇ ਬਾਖੂਬੀ ਕੀਤਾ।