ਮਹਾਰਾਜਾ ਰਣਜੀਤ ਸਿੰਘ ਨੇ ਵੀ ਨਹੀਂ ਟਾਲਿਆ ਅਕਾਲ ਤਖ਼ਤ ਸਾਹਿਬ ਦਾ ਫੈਸਲਾ, ਮੁੱਖ ਮੰਤਰੀੂ ਕੌਣ ਹੁੰਦਾ- ਰੰਧਾਵਾਂ

ਚੰਡੀਗੜ੍ਹ, 16 ਜੂਨ (ਖ਼ਬਰ ਖਾਸ ਬਿਊਰੋ)
ਸੀਨਿਅਰ ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਗਵੰਤ ਮਾਨ ਦੀ ਕਥਿਤ ਵਾਇਰਲ ਵੀਡੀਓ ਨਾਲ ਜੁੜੇ ਵਿਵਾਦ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫੈਸਲਿਆਂ ਅਤੇ ਹੁਕਮਾਂ ‘ਤੇ ਕਿੰਤੂ-ਪ੍ਰੰਤੂ ਕਰਨ ਵਾਲਾ ਵਿਅਕਤੀ ਆਪਣੇ ਆਪ ਨੂੰ ਸੱਚਾ ਸਿੱਖ ਨਹੀਂ ਕਹਿ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਤਾਂ ਮਹਾਰਾਜਾ ਰਣਜੀਤ ਸਿੰਘ ਨੇ ਵੀ ਨਹੀਂ ਟਾਲੀਆ ਸੀ, ਸੀਐਮ ਮਾਨ ਇਸ ਫੈਸਲੇ ਤੇ ਸਵਾਲ ਚੁੱਕਣ ਵਾਲੇ ਕੌਣ ਹੁੰਦੇ ਨੇ।
ਰੰਧਾਵਾ ਨੇ ਕਿਹਾ ਕਿ ਸਿੱਖ ਕੌਮ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਵੋਚ ਧਾਰਮਿਕ ਅਥਾਰਟੀ ਹੈ ਅਤੇ ਇਸ ਦੇ ਆਦੇਸ਼ ਹਰ ਸਿੱਖ ਲਈ ਸਿਰ ਮੱਥੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਜਾਂ ਨੇਤਾ ਨੂੰ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਅਧਿਕਾਰਾਂ ‘ਤੇ ਸਵਾਲ ਖੜ੍ਹੇ ਕਰਨ ਦਾ ਕੋਈ ਹੱਕ ਨਹੀਂ।
ਉਨ੍ਹਾਂ ਕਿਹਾ ਕਿ ਮੈਂ ਇਹ ਗੱਲ ਮੰਨਦਾ ਹਾਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਭਾਵ ਹੇਠ ਰਹੀ ਹੈ, ਪਰ ਇਸ ਦੇ ਬਾਵਜੂਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸੰਸਥਾ ਅਤੇ ਜਥੇਦਾਰ ਦੇ ਅਹੁਦੇ ਦੀ ਮਹੱਤਤਾ ਅਤੇ ਸਤਿਕਾਰ ਘੱਟ ਨਹੀਂ ਹੁੰਦਾ। ਸਿੱਖ ਪੰਥ ਵਿੱਚ ਅਕਾਲ ਤਖ਼ਤ ਦੀ ਅਹਿਮੀਅਤ ਸਭ ਤੋਂ ਉੱਚੀ ਹੈ ਅਤੇ ਇਸ ਦਾ ਆਦਰ ਹਰ ਹਾਲ ਵਿੱਚ ਕੀਤਾ ਜਾਣਾ ਚਾਹੀਦਾ ਹੈ।
ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਨਾਲ ਜੁੜੇ ਵਿਵਾਦ ਵਿੱਚ ਜਿਸ ਤਰ੍ਹਾਂ ਪੂਰੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਮਸ਼ੀਨਰੀ ਇੱਕ ਵਿਅਕਤੀ ਨੂੰ ਬਚਾਉਣ ਲਈ ਸਰਗਰਮ ਨਜ਼ਰ ਆ ਰਹੀ ਹੈ, ਉਹ ਬਹੁਤ ਹੀ ਗਲਤ ਅਤੇ ਚਿੰਤਾਜਨਕ ਹੈ। ਸਰਕਾਰ ਦਾ ਕੰਮ ਲੋਕਾਂ ਦੇ ਮੁੱਦੇ ਹੱਲ ਕਰਨਾ ਹੈ, ਨਾ ਕਿ ਕਿਸੇ ਇੱਕ ਵਿਅਕਤੀ ਦੀ ਸਿਆਸੀ ਛਵੀ ਬਚਾਉਣ ਲਈ ਸਰਕਾਰੀ ਤੰਤਰ ਦੀ ਵਰਤੋਂ ਕਰਨੀ। ਪਰ ਸਰਕਾਰ ਵੱਲੋਂ ਪੂਰੇ ਮਾਮਲੇ ਨੂੰ ਦਬਾਉਣ ਜਾਂ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਲੋਕਤੰਤਰ ਦੀ ਭਾਵਨਾ ਦੇ ਉਲਟ ਹਨ।
ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੱਚ ਜਾਣਨਾ ਚਾਹੁੰਦੇ ਹਨ ਅਤੇ ਜਵਾਬਦੇਹੀ ਦੀ ਉਮੀਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਧਾਰਮਿਕ ਮਰਿਆਦਾਵਾਂ ਦਾ ਸਤਿਕਾਰ ਹਰ ਸਿਆਸੀ ਪਾਰਟੀ ਅਤੇ ਹਰ ਆਗੂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਸਿੱਖ ਸੰਸਥਾਵਾਂ ਦਾ ਸਤਿਕਾਰ ਕਰਨਾ ਹੀ ਪੰਜਾਬ ਅਤੇ ਪੰਥ ਦੇ ਹਿੱਤ ਵਿੱਚ ਹੈ।
ਹੋਰ ਪੜ੍ਹੋ 👉  ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

Leave a Reply

Your email address will not be published. Required fields are marked *