ਚੰਡੀਗੜ੍ਹ, 21 ਅਕਤੂਬਰ (ਖ਼ਬਰ ਖਾਸ ਬਿਊਰੋ)
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਅੱਜ ਇੱਕ ਪੱਤਰ ਜਾਰੀ ਕਰਕੇ 21 ਅਕਤੂਬਰ ਨੂੰ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਬਾਰੇ ਰਿਪੋਰਟ ਮੰਗੀ ਹੈ। ਆਮ ਰਾਜ ਪ੍ਰਬੰਧ ਵਿਭਾਗ ਨੇ ਇਹ ਪੱਤਰ ਸਾਰੇ ਪ੍ਰਬੰਧਕੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਭੇਜਿਆ ਗਿਆ ਹੈ।
ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਦਫ਼ਤਰਾਂ ਦੇ ਕਈ ਮੁਲਾਜ਼ਮ 21 ਅਕਤੂਬਰ ਨੂੰ ਸਮਰੱਥ ਅਥਾਰਟੀ ਤੋਂ ਛੁੱਟੀ ਦੀ ਪੂਰਵ-ਮਨਜ਼ੂਰੀ ਲਏ ਬਿਨਾਂ ਡਿਊਟੀ ਤੋਂ ਗੈਰ-ਹਾਜ਼ਰ ਰਹੇ। ਇੱਥੇ ਦੱਸਿਆ ਜਾਂਦਾ ਹੈ ਕਿ ਮੁਲਾਜਮਾਂ ਨੇ ਆਪਣੀਆਂ ਮੰਗਾੰ ਲਈ ਦੋ ਦਿਨ ਦੀ ਹੜਤਾਲ ਕੀਤੀ ਹੋਈ ਹੈ। ਅੱਜ ਸਾਂਝੀ ਤਾਲਮੇਲ ਕਮੇਟੀ ਦੀ ਮੁੱਖ ਸਕ੍ਤਰ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ। ਮੀਟਿੰਗ ਤੋਂ ਬਾਅਦ ਸਰਕਾਰ ਨੇ ਇਹ ਪੱਤਰ ਜਾਰੀ ਕੀਤਾ ਹੈ।
ਜਾਰੀ ਕੀਤੇ ਗਏ ਹੁਕਮ
ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਜਿਹੇ ਸਾਰੇ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ ਅਤੇ ਇਹ ਸੂਚੀ ਆਮ ਰਾਜ ਪ੍ਰਬੰਧ ਵਿਭਾਗ (ਸਥਾਪਨਾ-5 ਸ਼ਾਖਾ) ਨੂੰ ਈਮੇਲ gadestt5@gmail.com ‘ਤੇ ਭੇਜਣ।
ਪੱਤਰ ਦੇ ਅੰਤ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਇਹ ਪੱਤਰ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਨਾਲ ਜਾਰੀ ਕੀਤਾ ਜਾ ਰਿਹਾ ਹੈ। ਇਹ ਪੱਤਰ ਅੰਡਰ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ
1-ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਸਖ਼ਤ, 21 ਅਕਤੂਬਰ ਦੀ ਗੈਰ-ਹਾਜ਼ਰੀ ਦੀ ਰਿਪੋਰਟ ਤਲਬ
2. ਡਿਊਟੀ ਤੋਂ ਗੈਰ-ਹਾਜ਼ਰ ਮੁਲਾਜ਼ਮਾਂ ਦੀ ਸੂਚੀ ਬਣਾਉਣ ਦੇ ਹੁਕਮ ਜਾਰੀ
3. ਪ੍ਰਬੰਧਕੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ, ਗੈਰ-ਹਾਜ਼ਰ ਕਰਮਚਾਰੀਆਂ ਦਾ ਵੇਰਵਾ ਭੇਜਣ ਲਈ ਕਿਹਾ
4. ਛੁੱਟੀ ਦੀ ਪੂਰਵ-ਮਨਜ਼ੂਰੀ ਤੋਂ ਬਿਨਾਂ ਗੈਰ-ਹਾਜ਼ਰੀ ਦਾ ਮਾਮਲਾ: ਆਮ ਰਾਜ ਪ੍ਰਬੰਧ ਵਿਭਾਗ ਨੇ ਈਮੇਲ ਰਾਹੀਂ ਮੰਗੀ ਜਾਣਕਾਰੀ