ਬੇਅਦਬੀ ਕਾਨੂੰਨ ਹੋਰ ਸਖ਼ਤ ਬਣਨ ਨਾਲ ‘ਆਪ’ ਤੋਂ ਕਾਰਵਾਈ ਦੀ ਉਮੀਦ: ਵੜਿੰਗ

ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪਾਲ ਵੱਲੋਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ 2026 ਨੂੰ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ।

ਉਨ੍ਹਾਂ ਨੇ ਉਮੀਦ ਪ੍ਰਗਟਾਈ ਹੈ ਕਿ ਹੁਣ ਆਮ ਆਦਮੀ ਪਾਰਟੀ ਸਰਕਾਰ ਬੇਅਦਬੀ ਦੇ ਮਾਮਲਿਆਂ ਵਿੱਚ, ਖਾਸ ਕਰਕੇ ਬਹਿਬਲ ਕਲਾਂ ਅਤੇ ਉਸ ਤੋਂ ਬਾਅਦ ਦੀਆਂ ਘਟਨਾਵਾਂ ਵਿੱਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰੇਗੀ।

ਸੂਬਾ ਕਾਂਗਰਸ ਪ੍ਰਧਾਨ ਨੇ ਦੁਹਰਾਇਆ ਕਿ ਇਸ ਕਾਨੂੰਨ ਨੂੰ ਪਾਸ ਕਰਨਾ ‘ਆਪ’ ਸਰਕਾਰ ਦੀ ਦੇਰੀ ਕਰਨ ਵਾਲੀ ਰਣਨੀਤੀ ਸੀ। ਲੇਕਿਨ ਹੁਣ ਜਦ ਰਾਜਪਾਲ ਵੱਲੋਂ ਬਿੱਲ ਨੂੰ ਮਨਜ਼ੂਰੀ ਮਿਲ ਗਈ ਹੈ, ਤਾਂ ‘ਆਪ’ ਕੋਲ ਕੋਈ ਬਹਾਨਾ ਨਹੀਂ ਬਚਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੇ ਹਾਲੇ ਵੀ ਲਗਭਗ 9 ਮਹੀਨੇ ਬਾਕੀ ਹਨ।

ਹੋਰ ਪੜ੍ਹੋ 👉  ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਚੀਮਾ

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਜੇਕਰ ਸਰਕਾਰ ਦੀ ਸੱਚਮੁੱਚ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕੋਈ ਇਮਾਨਦਾਰ ਨੀਅਤ ਹੈ, ਤਾਂ ਇਸਦੀ ਸ਼ੁਰੂਆਤ ਹੁਣ ਤੋਂ ਹੀ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *