ਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ. ਟੀਕਾਕਰਨ ਜ਼ਰੂਰੀ- ਡਾ. ਨਵਰੂਪ ਕੌਰ 

ਰੂਪਨਗਰ, 6 ਅਪ੍ਰੈਲ (ਖ਼ਬਰ ਖਾਸ ਬਿਊਰੋ)
ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨੇਸ਼ਨ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੇ ਲਗਾਈ ਜਾ ਰਹੀ ਹੈ ਤਾਂ ਜੋ ਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਇਆ ਜਾ ਸਕੇ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 28 ਫਰਵਰੀ 2026 ਤੋਂ ਕੀਤੀ ਗਈ ਹੈ। ਇਸ ਦੇ ਤਹਿਤ 14 ਸਾਲ ਦੀਆਂ ਬੱਚੀਆਂ ਜਿਨਾ ਦੀ ਉਮਰ ਅਜੇ 15 ਸਾਲ ਨਹੀ ਹੋਈ ਹੈ, ਨੂੰ ਐਚ.ਪੀ.ਵੀ.(ਹਿਊਮਨ ਪੋਪੀਲੋਮਾ ਵਾਇਰਸ) ਟੀਕਾ ਲਗਾਇਆ ਜਾ ਰਿਹਾ ਹੈ ਤਾਂ ਜੋ ਔਰਤਾਂ ਵਿੱਚ ਸਰਵਾਈਕਲ ਕੈਂਸਰ ਤੋਂ ਬਚਾਅ ਕੀਤਾ ਜਾ ਸਕੇ।
ਉਨ੍ਹਾਂ ਦੱਸਿਆਂ ਕਿ ਜ਼ਿਲ੍ਹਾ ਪੀ.ਪੀ. ਯੂਨਿਟ ਸਿਵਲ ਹਸਪਤਾਲ ਰੂਪਨਗਰ, ਸੀ.ਐਚ.ਸੀ. ਨੂਰਪੁਰਬੇਦੀ, ਪੀ.ਐਚ.ਸੀ. ਕੀਰਤਪੁਰ ਸਾਹਿਬ, ਸੀ.ਐਚ.ਸੀ. ਭਰਤਗੜ੍ਹ, ਸਬ ਡਿਵੀਜ਼ਨਲ ਹਸਪਤਾਲ ਨੰਗਲ, ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਇਹ ਐਚਪੀਵੀ ਵੈਕਸੀਨ ਲਗਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਇਸ ਟੀਕਾਕਰਨ ਰਾਹੀਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਭਵਿੱਖ ਵਿੱਚ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਵਿੱਚ ਸਰਵਾਈਕਲ ਕੈਂਸਰ ਤੋਂ ਬਚਾਓ ਲਈ ਇਹ ਵੈਕਸੀਨ ਬਹੁਤ ਹੀ ਲਾਹੇਵੰਦ ਹੈ ਤੇ ਇਸ ਟੀਕਾਕਰਨ ਰਾਹੀਂ ਭਵਿੱਖ ਵਿੱਚ ਸਰਵਾਈਕਲ ਕੈਂਸਰ ਹੋਣ ਦੇ ਖਤਰਿਆਂ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ।
ਡਾ. ਨਵਰੂਪ ਕੌਰ ਨੇ ਦੱਸਿਆ ਕਿ ਇਹ ਵੈਕਸੀਨ ਇੱਕ ਹੀ ਖੁਰਾਕ ਦੇ ਰੂਪ ਵਿੱਚ ਦਿੱਤੀ ਜਾਵੇਗੀ ਅਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਸਮੇਂ ਸਮੇਂ ਤੇ ਟੀਕਾਕਰਨ ਸ਼ਡਿਊਲ ਵਿੱਚ ਹਰ ਉਸ ਵੈਕਸੀਨ ਨੂੰ ਐਡ ਕਰ ਰਿਹਾ ਹੈ ਜਿਸ ਨਾਲ਼ ਭਵਿੱਖ ਵਿੱਚ ਖਤਰਨਾਕ ਬਿਮਾਰੀਆਂ ਦਾ ਸਾਹਮਣਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਇੱਕ ਗੰਭੀਰ ਬਿਮਾਰੀ ਹੈ ਅਤੇ ਇਸ ਤੋਂ ਬਚਾਅ ਲਈ ਟੀਕਾਕਰਨ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਸਰਵਾਈਕਲ ਕੈਂਸਰ ਭਾਰਤੀ ਔਰਤਾਂ ਵਿੱਚ ਛਾਤੀ ਦੇ ਕੈਂਸਰ ਤੋੰ ਬਾਅਦ ਦੂਜੇ ਨੰਬਰ ਤੇ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 2030 ਤੱਕ ਸਰਵਾਈਕਲ ਕੈਂਸਰ ਨੂੰ ਖ਼ਤਮ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨੂੰ ਹਾਸਲ ਕਰਨ ਲਈ ਇਹ ਮੁਹਿੰਮ ਇੱਕ ਮਹੱਤਵਪੂਰਨ ਕਦਮ ਹੈ। ਇਸ ਮੁਹਿੰਮ ਦੌਰਾਨ ਸਿਹਤ ਸੰਸਥਾਵਾਂ ਰਾਹੀਂ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇਸਦਾ ਰਿਕਾਰਡ ਯੂ-ਵਿਨ ਰਾਹੀ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਰੂਪਨਗਰ ਵਿਖੇ ਨਰਸਿੰਗ ਅਫਸਰ ਆਸ਼ਾ ਦੇਵੀ ਦੀ ਬੇਟੀ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕੀ ਤੁਸੀਂ ਵੀ ਆਪਣੀਆਂ ਧੀਆਂ ਨੂੰ ਬੇਫ਼ਿਕਰ ਹੋ ਕੇ ਟੀਕਾ ਲਗਵਾਓ।
ਹੋਰ ਪੜ੍ਹੋ 👉  ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਕਰਨ ਵਾਲੇ ਆਏ ਅੜਿੱਕੇ

Leave a Reply

Your email address will not be published. Required fields are marked *