IAS ਅਤੇ PCS ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ

 ਚੰਡੀਗੜ੍ਹ 30 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਆਈਏਐਸ ਆਫ਼ਿਸਰਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸ ਆਫ਼ਿਸਰਜ਼ ਐਸੋਸੀਏਸ਼ਨ ਨੇ ਸੂਬੇ ‘ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇੱਕਜੁੱਟਤਾ ਦਿਖਾਈ ਹੈ।

ਦੋਵੇਂ ਐਸੋਸੀਏਸ਼ਨਾਂ ਵੱਲੋਂ ਹੜ੍ਹਾਂ ਸਬੰਧੀ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਹਾਇਤਾ ਵੱਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਲਿਆ ਗਿਆ ਹੈ।

ਪੰਜਾਬ ਦੇ ਲੋਕਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੋਵੇਂ ਐਸੋਸੀਏਸ਼ਨਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਮਰਪਣ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਾਂਗੇ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Leave a Reply

Your email address will not be published. Required fields are marked *