ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

ਚੰਡੀਗੜ੍ਹ, 24 ਮਾਰਚ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ “ਕਾਰਵਾਂ 2026” ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰਵਾਦੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਲਈ ਸੰਸਥਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਜ ਦੇ ਸੰਦਰਭ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਕਤਾ ‘ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਜ਼ਬਰ ਵਿਰੁੱਧ ਇਸ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਪ੍ਰੇਰਿਆ ਅਤੇ ਪਾਠ ਪੁਸਤਕਾਂ ਦੇ ਨਾਲ ਨਾਲ ਹੋਰ ਗਿਆਨ ਹਾਸਲ ਕਰਨ ਲਈ ਵੀ ਉਤਸ਼ਾਹਿਤ ਕੀਤਾ।

ਹੋਰ ਪੜ੍ਹੋ 👉  ਲੁਧਿਆਣਾ ਚ ਫੁੱਟਬਾਲਰ ਦਾ ਕਤਲ, ਬਠਿੰਡਾ ਵਿੱਚ ਫਿਰੌਤੀ ਲਈ ਗੋਲੀਬਾਰੀ ਨੇ ਕਾਨੂੰਨ ਵਿਵਸਥਾ ਉਤੇ ਉਠਾਏ ਸਵਾਲ

ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਅਸੀਂ ਸਿਰਫ਼ ਸ਼ਹੀਦਾਂ ਨੂੰ ਨਹੀਂ, ਸਗੋਂ ਉਨ੍ਹਾਂ ਦੇ ਸੰਕਲਪਾਂ ਨੂੰ ਯਾਦ ਕਰਦੇ ਹਾਂ। ਸ਼ਹੀਦ ਭਗਤ ਸਿੰਘ ਨੇ ਬਸਤੀਵਾਦੀ ਸ਼ਾਸਨ ਤੋਂ ਆਜ਼ਾਦੀ ਲਈ ਲੜਾਈ ਲੜੀ ਅਤੇ ਸੋਸ਼ਣ, ਭੁੱਖਮਰੀ ਅਤੇ ਅਸਮਾਨਤਾ ਤੋਂ ਮੁਕਤ ਸਮਾਜ ਦਾ ਸੁਪਨਾ ਸਿਰਜਿਆ। ‘ਕਾਰਵਾਂ 2026’ ਦਰਸਾਉਂਦਾ ਹੈ ਕਿ ਡੀਏਵੀ ਕਾਲਜ ਅਜਿਹੇ ਨਾਗਰਿਕਾਂ ਦਾ ਨਿਰਮਾਣ ਕਰ ਰਿਹਾ ਹੈ, ਜਿਨ੍ਹਾਂ ਵਿੱਚ ਸਹੀ-ਗਲਤ ਦੀ ਪਛਾਣ ਕਰਨ ਦੇ ਗੁਣ ਹੋਣ। ਉਨ੍ਹਾਂ ਨੌਜਵਾਨਾਂ ਨੂੰ ਇਸ ‘ਕਾਰਵਾਂ’ ਨੂੰ ਅੱਗੇ ਵਧਾਉਣ ਲਈ ਕਿਹਾ, ਤਾਂ ਜੋ ‘ਰੰਗਲਾ ਪੰਜਾਬ’ ਅਤੇ ਇੱਕ ਮਜ਼ਬੂਤ ਭਾਰਤ ਦਾ ਨਿਰਮਾਣ ਕੀਤਾ ਜਾ ਸਕੇ, ਜਿਸ ਦਾ ਸਾਡੇ ਸ਼ਹੀਦਾਂ ਨੇ ਸੁਪਨਾ ਦੇਖਿਆ ਸੀ।

ਹੋਰ ਪੜ੍ਹੋ 👉  ਸਤਿਕਾਰ (ਸੋਧ) ਐਕਟ 2026 ਬਾਰੇ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਸਪੱਸ਼ਟ ਕਰੇ: ਮਾਹਰ ਕਮੇਟੀ

ਸ਼ਹੀਦ ਭਗਤ ਸਿੰਘ ਦੀ ਭਾਣਜੀ ਸ੍ਰੀਮਤੀ ਗੁਰਜੀਤ ਕੌਰ ਢੱਟ ਦੀ ਮੌਜੂਦਗੀ ਨੇ ਇਸ ਸਮਾਰੋਹ ਦੇ ਮਾਣ ਨੂੰ ਹੋਰ ਵਧਾ ਦਿੱਤਾ ਅਤੇ ਉਨ੍ਹਾਂ ਆਪਣੇ ਮਾਮੇ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਸਥਾਈ ਆਦਰਸ਼ਾਂ ਨੂੰ ਦਰਸਾਉਂਦਿਆਂ ਇੱਕ ਭਾਵਨਾਤਮਕ ਸ਼ਰਧਾਂਜਲੀ ਦਿੱਤੀ, ਜਿਸ ਨੇ ਦਰਸ਼ਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ।

ਪ੍ਰਿੰਸੀਪਲ ਡਾ. ਮੋਨਾ ਨਾਰੰਗ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਇੱਕ ਅਜਿਹੀ ਸ਼ਾਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਇਤਿਹਾਸ ਦੀ ਸੰਜੀਦਗੀ ਦਾ ਨੌਜਵਾਨਾਂ ਦੀ ਊਰਜਾ ਨਾਲ ਬਿਹਤਰ ਸੰਤੁਲਿਤ ਦੇਖਣ ਨੂੰ ਮਿਲਿਆ। ਸੱਭਿਆਚਾਰਕ ਪ੍ਰਦਰਸ਼ਨਾਂ ਦੌਰਾਨ ਸਪਤਕ ਦੇ ਦੇਸ਼ ਭਗਤੀ ਗੀਤਾਂ ਦੇ ਸੁਮੇਲ ਨਾਲ ਦੇਸ਼ ਦੀਆਂ ਮੂਲ ਕਦਰਾਂ-ਕੀਮਤਾਂ ਦੀ ਝਲਕ ਦੇਖਣ ਨੂੰ ਮਿਲੀ। ਗੁਰਵਿੰਦਰ ਅਤੇ ਕਰਸ਼ੁਭਜੀਤ ਸਿੰਘ ਦੀ “ਭਗਤ ਸਿੰਘ ਦੀ ਵਾਰ” ਦੀ ਵਿਸ਼ੇਸ਼ ਪੇਸ਼ਕਾਰੀ ਨੇ ਇਨਕਲਾਬੀ ਦੀ ਭਾਵਨਾ ਨੂੰ ਜੀਵਤ ਕਰ ਦਿੱਤਾ। ਦਿਲ ਖਿੱਚਵਾਂ ਦੇਸ਼ ਭਗਤੀ ਨਾਚ-ਨਾਟਕ, ਗੁਰਪ੍ਰੀਤ ਕੌਰ ਅਤੇ ਗੁਰਕਮਲ ਸਿੰਘ ਦੁਆਰਾ ਦਿਲ ਖਿੱਚਵੀਂ ਕਵਿਤਾ ਅਤੇ ਗਾਇਕ ਮੰਨਾ ਮੰਡ ਦੇ ਜੋਸ਼ੀਲੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ।

ਹੋਰ ਪੜ੍ਹੋ 👉  ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ਵੀਡੀਐਸ ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਸੌਂਦ

ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰ ਪ੍ਰਿੰਸੀਪਲ ਆਰ. ਸੀ. ਜੀਵਨ ਵੀ ਮੌਜੂਦ ਸਨ। ਇਸ ਪ੍ਰੋਗਰਾਮ ਦਾ ਸੰਚਾਲਨ ਡਾ. ਸੁਮਿਤਾ ਬਖਸ਼ੀ (ਡੀ.ਐਸ.ਡਬਲਯੂ), ਡਾ. ਪੂਰਨਿਮਾ ਸਹਿਗਲ (ਵਧੀਕ ਡੀ.ਐਸ.ਡਬਲਯੂ) ਅਤੇ ਡਾ. ਮਨਮਿੰਦਰ ਸਿੰਘ ਆਨੰਦ (ਡਿਪਟੀ ਡੀ.ਐਸ.ਡਬਲਯੂ) ਦੀ ਅਗਵਾਈ ਹੇਠ ਕੀਤਾ ਗਿਆ ਸੀ।

Leave a Reply

Your email address will not be published. Required fields are marked *