India vs Australia: ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ

ਚੰਡੀਗੜ੍ਹ, 4 ਮਾਰਚ (ਖ਼ਬਰ ਖਾਸ ਬਿਊਰੋ)

ਭਾਰਤ ਅਤੇ ਆਰਟ੍ਰੇਲੀਆ ਵਿਚਕਾਰ ਹੋਣ ਜਾ ਰਹੇ ਸੈਮੀਫਾਈਨਲ ਵਿੱਚ ਭਾਰਤੀ ਟੀਮ ਆਸਟ੍ਰੇਲੀਆ ਨਾਲ ਭਿੜਨ ਜਾ ਰਹੀ ਹੈ। ਇਸ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਭਾਰਤੀ ਟੀਮ ਲਈ ਇਹ 2023 ਵਿੱਚ ਘਰੇਲੂ ਧਰਤੀ ’ਤੇ ਵਿਸ਼ਵ ਕੱਪ ਫਾਈਨਲ ਵਿੱਚ ਮਿਲੀ ਹਾਰ ਦਾ ਬਦਲਾ ਲੈਣ ਦਾ ਸੁਨਹਿਰੀ ਮੌਕਾ ਹੋਵੇਗਾ। ਹਾਲਾਂਕਿ ਇਹ ਇੰਨਾ ਸੌਖਾ ਵੀ ਨਹੀਂ ਕਿਉਂਕਿ ਆਸਟਰੇਲਿਆਈ ਟੀਮ ਪੈਟ ਕਮਿਨਸ, ਜੋਸ਼ ਹੇਜ਼ਲਵੁੱਡ ਅਤੇ ਮਿਸ਼ੇਲ ਸਟਾਰਕ ਤੋਂ ਬਿਨਾਂ ਵੀ ਮਜ਼ਬੂਤ ਹੈ। ਭਾਰਤੀ ਟੀਮ ਦੀ ਅਗਵਾਈ ਰੋਹਿਤ ਸ਼ਰਮਾ, ਜਦਕਿ ਆਸਟਰੇਲੀਆ ਦੀ ਅਗਵਾਈ ਸਟੀਵ ਸਮਿਥ ਕਰ ਰਿਹਾ ਹੈ।

ਹੋਰ ਪੜ੍ਹੋ 👉  'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- 'ਆਪਰੇਸ਼ਨ ਲੋਟਸ' ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਭਾਰਤ ਨੇ ਆਖਰੀ ਵਾਰ ਆਈਸੀਸੀ ਟੂਰਨਾਮੈਂਟ ਦੇ ਨਾਕਆਊਟ ਗੇੜ ਵਿੱਚ ਆਸਟਰੇਲੀਆ ਨੂੰ 2011 ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਹਰਾਇਆ ਸੀ। ਭਾਰਤ ਨੂੰ ਆਸਟਰੇਲੀਆ ਹੱਥੋਂ 2015 ਇੱਕ ਰੋਜ਼ਾ ਵਿਸ਼ਵ ਕੱਪ ਸੈਮੀਫਾਈਨਲ ਅਤੇ 2023 ਦੇ ਰੋਜ਼ਾ ਵਿਸ਼ਵ ਕੱਪ ਫਾਈਨਲ ਵਿੱਚ ਆਸਟਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਇਲਾਵਾ ਆਸਟਰੇਲੀਆ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ 2023 ਵਿੱਚ ਵੀ ਭਾਰਤ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ। ਇਸ ਵਾਰ ਭਾਰਤੀ ਟੀਮ ਪਿਛਲੇ 14 ਸਾਲਾਂ ਦੀਆਂ ਅਸਫਲਤਾਵਾਂ ਦਾ ਬਦਲਾ ਲੈਣ ਉਤਰੇਗੀ।

ਹੋਰ ਪੜ੍ਹੋ 👉  ’ਪੰਜਾਬ ਬਚਾਓ, ਸਰਦਾਰ ਸੁਖਬੀਰ ਸਿੰਘ ਬਾਦਲ ਲਿਆਓ’ ਮੁਹਿੰਮ 17 ਫਰਵਰੀ ਤੋਂ ਸ਼ੁਰੂ ਕਰੇਗਾ ਅਕਾਲੀ ਦਲ

Leave a Reply

Your email address will not be published. Required fields are marked *