ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ 19 ਅਪ੍ਰੈਲ (ਖ਼ਬਰ ਖਾਸ ਬਿਊਰੋ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ ਹੈ। ਉਹਨਾਂ  ਨੇ ਆਕਲੈਂਡ ਦੇ ਓਟਾਹੂਹੂ ਵਿਖੇ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਦਾ ਦੌਰਾ ਵੀ ਕੀਤਾ ।

ਜਾਣਕਾਰੀ ਅਨੁਸਾਰ ਜਥੇਦਾਰ ਨੇ ਨਿਊਜ਼ੀਲੈਂਡ ਵਿੱਚ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਵਿਚਕਾਰ ਆਪਸੀ ਸਦਭਾਵਨਾ, ਏਕਤਾ ਅਤੇ ਸਹਿਯੋਗ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਰਾ     ਕੀਤਾ। ਪ੍ਰਧਾਨ ਮੰਤਰੀ ਲਕਸਨ ਨੇ ਨਿਊਜ਼ੀਲੈਂਡ ਦੇ ਵਿਕਾਸ ਅਤੇ ਸਮਾਜਿਕ ਤਾਕਤ ਵਿੱਚ ਸਿੱਖ ਭਾਈਚਾਰੇ ਵੱਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ।

ਹੋਰ ਪੜ੍ਹੋ 👉  ਐੱਸ.ਆਈ.ਆਰ. ਮੁਹਿੰਮ ਸਫ਼ਲਤਾਪੂਰਵਕ ਮੁਕੰਮਲ, ਜ਼ਿਲ੍ਹੇ ਵਿੱਚ ਕੁੱਲ 5,32,551 ਵੋਟਰ ਦਰਜ: ਅਦਿੱਤਿਆ ਡੇਚਲਵਾਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖ ਭਾਈਚਾਰੇ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਲਕਸਨ ਦਾ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਆਉਣ ਦਾ ਸੱਦਾ ਵੀ ਦਿੱਤਾ, ਜਿਸ ਨੂੰ ਪ੍ਰਧਾਨ ਮੰਤਰੀ ਨੇ ਖੁਸ਼ੀ ਨਾਲ ਸਵੀਕਾਰ ਕਰ ਲਿਆ।

ਜਥੇਦਾਰ ਨੇ ਪ੍ਰਧਾਨ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ, ਜਦੋਂ ਕਿ ਪ੍ਰਧਾਨ ਮੰਤਰੀ ਲਕਸਨ ਨੇ ਉਨ੍ਹਾਂ ਨੂੰ ਇੱਕ ਘੜੀ ਭੇਟ ਕੀਤੀ।ਇਸ ਸਮਾਗਮ ਵਿੱਚ ਕਈ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹੋਈਆਂ, ਜਿਨ੍ਹਾਂ ਵਿੱਚ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਖਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਤੀਨਿਧੀ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਸ਼ਾਮਲ ਸਨ। ਇਸ ਮੀਟਿੰਗ ਨੂੰ ਨਿਊਜ਼ੀਲੈਂਡ ਅਤੇ ਸਿੱਖ ਭਾਈਚਾਰੇ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਹੋਰ ਪੜ੍ਹੋ 👉  ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ 500 ਕਰੋੜ ਦੇ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ: ਰਾਜੇਸ਼ ਬਾਘਾ

Leave a Reply

Your email address will not be published. Required fields are marked *