ਕੰਗ ਨੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

ਚੰਡੀਗੜ੍ਹ 6 ਅਪ੍ਰੈਲ (ਖ਼ਬਰ ਖਾਸ ਬਿਊਰੋ)

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਆਪਣੇ ਹਲਕੇ ਵਿੱਚ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਇਸ ਦੌਰਾਨ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਆਪਣੀਆਂ ਮੁੱਖ ਮੁਸ਼ਕਲਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ।

ਮਲਵਿੰਦਰ ਸਿੰਘ ਕੰਗ ਨੇ ਕਈ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਕੀ ਰਹਿ ਗਈਆਂ ਸਮੱਸਿਆਵਾਂ ਦਾ ਵੀ ਤੇਜ਼ੀ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਹਰ ਮਸਲੇ ਦਾ ਸਮੇਂ ਸਿਰ ਹੱਲ ਹੋਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇ।

ਹੋਰ ਪੜ੍ਹੋ 👉  2 ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ 'ਤੇ ਹਮਲਾ-

ਮਲਵਿੰਦਰ ਸਿੰਘ ਕੰਗ ਨੇ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਲੋਕਾਂ ਦੇ ਨਾਲ ਖੜੇ ਰਹਿਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

Leave a Reply

Your email address will not be published. Required fields are marked *