ਚੰਡੀਗੜ 11 ਜੂਨ, (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਪਿਛਲੀ ਸ੍ਰੇਣੀਆਂ ਵਿੰਗ ਦੇ ਅਹੁਦੇਦਾਰਾਂ ਆਗੂਆਂ ਨਾਲ ਪਾਰਟੀ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਸੁਕਭੀਰ ਬਾਦਲ ਨੇ ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਨਿਰੰਤਰ ਵਧ ਰਿਹਾ ਹੈ, ਪਰ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹ ਸਰਕਾਰ ਅਵੇਸਲੀ ਬਣੀ ਬੈਠੀ ਹੈ।ਅਪ੍ਰੇਂਟਿਸ ਲਾਈਨ ਮੈਨ ਯੂਨੀਅਨ ‘ਤੇ ਕੀਤੇ ਜਾ ਰਹੇ ਤਸ਼ੱਦਦ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਵੇਖ ਕੇ ਘਬਰਾਇਆ ਪਿਆ ਹੈ ਅਤੇ ਗਿਆਨੀ ਰਘਬੀਰ ਸਿੰਘ ਇਸ ਸਮੇਂ ਆਮ ਆਦਮੀ ਪਾਰਟੀ ਦਾ ਵਰਕਰ ਬਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਿਹਾ ਹੈ।
ਸੁਖਬੀਰ ਨੇ ਸਰਕਾਰ ਨੂੰ ਖੁੱਲ੍ਹੀ ਚਿਤਾਵਨੀ ਦਿੰਦਾ ਹਾਂ, ਧਰਮ ਨੂੰ ਸਿਆਸਤ ਲਈ ਵਰਤਣ ਜਿਹੀਆਂ ਕੋਝੀਆਂ ਚਾਲਾਂ ਬੰਦ ਕਰਕੇ ਸਿੱਧਾ ਮੇਰੇ ਤੇ ਕਾਰਵਾਈ ਕਰੋ, ਮੈਂ ਤੁਹਾਡੇ ਤੋਂ ਕਿਸੇ ਗੱਲੋਂ ਨਹੀਂ ਡਰਦਾ।