ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਖਾਲਸਾ ਫੁਲਵਾੜੀ ਕੈਂਪ ਅਰੰਭ

ਮੋਰਿੰਡਾ 5 ਜੂਨ (ਖ਼ਬਰ ਖਾਸ ਬਿਊਰੋ)

, ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਉਨ੍ਹਾਂ ਨੂੰ ਗੁਰਬਾਣੀ ਅਤੇ ਗੁਰਮਤਿ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਮੋਰਿੰਡਾ ਵਿਖੇ ਅੱਜ 5 ਰੋਜ਼ਾ ਖਾਲਸਾ ਫੁਲਵਾੜੀ ਕੈਂਪ ਅਰੰਭ ਹੋਇਆ । ਇਸ ਵਿੱਚ 120 ਬਚਿਆਂ ਨੇ ਸ਼ਮੂਲੀਅਤ ਕੀਤੀ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਕੈਂਪ ਦੌਰਾਨ 5 ਤੋਂ 10 ਸਾਲ ਤੱਕ ਦੇ ਬੱਚਿਆਂ ਨੂੰ ਏ ਗਰੁੱਪ ਅਤੇ 11 ਸਾਲ ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਬੀ ਗਰੂਪ ਵਿੱਚ ਰਖਿਆ ਗਿਆ। ਇਸ ਮੌਕੇ ਭੈਣ ਅਮਨਪ੍ਰੀਤ ਕੌਰ ਨੇ ਬਚਿਆਂ ਨੂੰ ਜਿਥੇ ਸਿੱਖ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਉਥੇ ਉਹਨਾਂ ਨੂੰ ਸਿੱਖ ਇਤਿਹਾਸ ਨਾਲ ਸਬੰਧਤ ਸਵਾਲ ਪੁੱਛੇ । ਛੋਟੇ ਬੱਚਿਆਂ ਨੇ ਹੋਂਸਲੇ ਨਾਲ ਸਵਾਲਾਂ ਦੇ ਜਵਾਬ ਦਿਤੇ। ਸਹੀ ਜਵਾਬ ਦੇਣ ਵਾਲੇ ਬਚਿਆਂ ਨੂੰ ਇਨਾਮ ਦੇ ਕੇ ਉਹਨਾਂ ਦੀ ਹੋਂਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਕਈ ਹੋਰ ਸਿੱਖ ਵਿਦਵਾਨਾਂ ਨੇ ਵੀ ਬਚਿਆ ਨਾ ਸਿੱਖ ਇਤਿਹਾਸ ਸਬੰਧੀ ਜਾਣੂ ਕਰਵਾਇਆ।

ਹੋਰ ਪੜ੍ਹੋ 👉  ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ, ਇਸ ਦੌਰਾਨ 30 ਮਿੰਟ ਦਾ ਰਿਫਰੈਸ਼ਮੈਂਟ ਬਰੇਕ ਵੀ ਰੱਖਿਆ ਗਿਆ ਹੈ। ਕੈਂਪ ਦੌਰਾਨ ਬੱਚਿਆਂ ਨੂੰ ਰੋਜ਼ਾਨਾ ਸਿਮਰਨ ਸਾਧਨਾ, ਸਿੱਖ ਇਤਿਹਾਸ ਦੀ ਜਾਣਕਾਰੀ, ਇੱਕ ਮਿੰਟ ਵਾਲੀਆਂ ਮਨੋਰੰਜਕ ਖੇਡਾਂ, ਗੁਰਬਾਣੀ ਕੰਠ, ਜਪੁਜੀ ਸਾਹਿਬ ਦਾ ਸ਼ੁੱਧ ਉਚਾਰਨ, ਗੁਰਮੁਖੀ ਪੜ੍ਹਨਾ-ਲਿਖਣਾ ਅਤੇ ਆਰਟ ਐਂਡ ਕਰਾਫਟ ਵਰਗੀਆਂ ਗਤੀਵਿਧੀਆਂ ਰਾਹੀਂ ਗੁਰਮਤਿ ਦੀ ਮੁੱਢਲੀ ਸਿੱਖਿਆ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਖੇਡ-ਖੇਡ ਵਿੱਚ ਬੱਚਿਆਂ ਨੂੰ ਸਿੱਖੀ ਅਤੇ ਸਿੱਖ ਇਤਿਹਾਸ ਨਾਲ ਜਾਣੂ ਕਰਵਾਇਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਕਰਨੈਲ ਸਿੰਘ ਜੀਤ ਵਾਇਸ ਚੇਅਰਮੈਨ ਪੀ ਏ ਡੀ ਬੈਂਕ, ਸ਼ੂਗਰ ਮਿੱਲ ਮੋਰਿੰਡਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਵਿੰਦਰ ਸਿੰਘ ਮੂੰਡੀਆਂ, ਬਲਜਿੰਦਰ ਸਿੰਘ ਸਾਬਕਾ ਸਰਪੰਚ ਰੌਣੀ,ਸੀਨੀਅਰ ਅਕਾਲੀ ਨੇਤਾ ਪ੍ਰਗਟ ਸਿੰਘ ਰੌਲੂ ਮਾਜਰਾ,ਸਮਾਜ ਸੇਵਕ ਹਰਮਿੰਦਰ ਸਿੰਘ ਲੱਕੀ, ਹਰਦੀਪ ਸਿੰਘ ਅਨੰਦ, ਜਗਮਨਦੀਪ ਸਿੰਘ ਅਨੰਦ, ਰਾਵਿੰਦਰ ਸਿੰਘ ਰਾਜੂ, ਨਵਤੇਜ ਸਿੰਘ ਤੇਜੀ, ਗੁਰਪ੍ਰੀਤ ਸਿੰਘ ਬਾਲਸੰਡਾ,ਅਮਨਪ੍ਰੀਤ ਕੌਰ, ਭਾਈ ਸੁਰਿੰਦਰਪਾਲ ਸਿੰਘ ਸੋਢੀ , ਸਿਮਰਨਜੀਤ ਸਿੰਘ ਢੋਲਣ ਮਾਜਰਾ ਆਦਿ ਪਤਵੰਤੇ ਸੱਜਣ ਹਾਜ਼ਰ ਸਨ।

ਹੋਰ ਪੜ੍ਹੋ 👉  ਦੋਖੀ ਸਰਕਾਰ ਦਾ ਇਤਿਹਾਸ,ਨੌਜਵਾਨਾਂ 'ਤੇ ਡੰਡੇ, ਮੁਲਾਜ਼ਮਾਂ 'ਤੇ ਲਾਠੀ, ਕਿਸਾਨਾਂ 'ਤੇ ਕੇਸ- ਮਜੀਠੀਆ

Leave a Reply

Your email address will not be published. Required fields are marked *