ਸਫਾਈ ਵਰਕਰਾਂ ‘ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗ

ਚੰਡੀਗੜ੍ਹ, 22 ਜੁਲਾਈ (ਖ਼ਬਰ ਖਾਸ ਬਿਊਰੋ)

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਬਰਨਾਲਾ ਵਿੱਚ ਧਰਨਾਕਾਰੀ ਸੈਨੀਟੇਸ਼ਨ ਵਰਕਰਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ, ਕਿਹਾ ਹੈ ਕਿ ਇਹ ਸੱਤਾਧਾਰੀ ਪਾਰਟੀ ਦੀ ਮਜ਼ਦੂਰ ਵਿਰੋਧੀ ਸੋਚ ਦਾ ਇੱਕ ਹੋਰ ਵੱਡਾ ਸਬੂਤ ਹੈ।

ਵੜਿੰਗ ਨੇ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ, ਕਿਹਾ ਹੈ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਵਾਲੇ ਕਰਮਚਾਰੀਆਂ ਨੂੰ ਸਿਰਫ਼ ਆਪਣੀਆਂ ਬੁਨਿਆਦੀ ਅਤੇ ਜਾਇਜ਼ ਮੰਗਾਂ ਉਠਾਉਣ ਕਰਕੇ ਲਾਠੀਆਂ ਨਾਲ ਕੁੱਟਿਆ ਗਿਆ।

ਹੋਰ ਪੜ੍ਹੋ 👉  15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਦੋ ਗ੍ਰਿਫ਼ਤਾਰ

ਉਨ੍ਹਾਂ ਨੇ ਟਕਰਾਅ ਦੌਰਾਨ ਕਈ ਮਹਿਲਾ ਵਰਕਰਾਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ‘ਤੇ ਵੀ ਗੰਭੀਰ ਚਿੰਤਾ ਜ਼ਾਹਰ ਕਰਦਿਆਂ, ਕਿਹਾ ਹੈ ਕਿ ਲੋਕਤੰਤਰ ਵਿੱਚ ਇਸ ਤਰ੍ਹਾਂ ਦੀ ਤਾਕਤ ਦੀ ਵਰਤੋਂ ਕਿਸੇ ਵੀ ਹਾਲਤ ਵਿੱਚ ਮਨਜ਼ੂਰ ਨਹੀਂ ਕੀਤੀ ਜਾ ਸਕਦੀ।

ਵੜਿੰਗ ਨੇ  ਜ਼ੋਰ ਦਿੰਦਿਆਂ, ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਸਰਕਾਰ ਦੇ ਵਾਅਦੇ ਨਾਲ ਆਪਣੀ ਸਿਆਸੀ ਮੁਹਿੰਮ ਚਲਾਈ ਸੀ। ਲੇਕਿਨ ਅੱਜ ਜਿਹੜਾ ਵੀ ਆਪਣੀ ਆਵਾਜ਼ ਬੁਲੰਦ ਕਰਨ ਦੀ ਹਿੰਮਤ ਕਰਦਾ ਹੈ, ਭਾਵੇਂ ਉਹ ਬੇਰੁਜ਼ਗਾਰ ਨੌਜਵਾਨ, ਠੇਕਾ ਮੁਲਾਜ਼ਮ, ਮਨਰੇਗਾ ਵਰਕਰ, ਕਿਸਾਨ ਜਾਂ ਹੁਣ ਸੈਨੀਟੇਸ਼ਨ ਵਰਕਰਾਂ ਵੀ। ਕਿਉਂਨਾ ਹੋਣ, ਉਨ੍ਹਾਂ ਦਾ ਸਾਹਮਣਾ ਪੁਲਿਸ ਦੀਆਂ ਲਾਠੀਆਂ ਨਾਲ ਕਰਵਾਇਆ ਜਾਂਦਾ ਹੈ।

ਹੋਰ ਪੜ੍ਹੋ 👉  ਪੀ.ਏ.ਯੂ. ਨੇ ਜਲੰਧਰ ਦੀ ਕੰਪਨੀ ਨਾਲ ਮੋਟੇ ਅਨਾਜਾਂ ਦੀ ਪ੍ਰੋਸੈਸਿੰਗ ਅਤੇ ਵਿਕਰੀ ਲਈ ਸਮਝੌਤਾ ਕੀਤਾ

ਉਨ੍ਹਾਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਬਜਾਏ ਅਸਹਿਮਤੀ ਦੀ ਆਵਾਜ਼ ਨੂੰ ਦਬਾਉਣ ਲਈ ਡਰ ਅਤੇ ਧਮਕੀ ਦਾ ਸਹਾਰਾ ਲੈਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਦੀ ਪਹਿਲੀ ਪ੍ਰਤੀਕਿਰਿਆ ਗੱਲਬਾਤ ਨਹੀਂ, ਸਗੋਂ ਜ਼ਬਰ ਹੈ। ਇਹ ਉਨ੍ਹਾਂ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਹੀਣਤਾ ਨੂੰ ਦਰਸਾਉਂਦਾ ਹੈ, ਜਿਹੜੇ ਸਿਰਫ਼ ਇਨਸਾਫ਼ ਦੀ ਮੰਗ ਕਰ ਰਹੇ ਹਨ।

ਇਸ ਮੌਕੇ ਕਾਂਗਰਸੀ ਆਗੂ ਨੇ ਬਰਨਾਲਾ ਘਟਨਾ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ, ਕਿਹਾ ਹੈ ਕਿ ਜਿਨ੍ਹਾਂ ਅਧਿਕਾਰੀਆਂ ਨੇ ਵਾਧੂ ਤਾਕਤ ਦੀ ਵਰਤੋਂ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜ਼ਖ਼ਮੀਆਂ ਦਾ ਤੁਰੰਤ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਸੈਨੀਟੇਸ਼ਨ ਵਰਕਰਾਂ ਦੀਆਂ ਯੂਨੀਅਨਾਂ ਨਾਲ ਬਿਨਾਂ ਕਿਸੇ ਦੇਰੀ ਦੇ ਗੱਲਬਾਤ ਸ਼ੁਰੂ ਕੀਤੀ ਜਾਵੇ।

ਹੋਰ ਪੜ੍ਹੋ 👉  ਵੜਿੰਗ ਨੇ ਗੈਂਗਸਟਰਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਨ ਤੇ ਕੇਜਰੀਵਾਲ ਤੋਂ ਪੁੱਛੇ ਸਵਾਲ

ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜਿਹੜੀ ਲੋਕਾਂ ਦੀ ਗੱਲ ਸੁਣੇ, ਨਾ ਕਿ ਆਪਣੇ ਹੀ ਨਾਗਰਿਕਾਂ ਦੀ ਆਵਾਜ਼ ਨੂੰ ਡਰ ਅਤੇ ਪੁਲਿਸ ਬਲ ਦੇ ਸਹਾਰੇ ਦਬਾਏ। ਉਨ੍ਹਾਂ ਨੇ ਸੈਨੀਟੇਸ਼ਨ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੀ ਇੱਜ਼ਤ, ਹੱਕਾਂ ਅਤੇ ਇਨਸਾਫ਼ ਦੀ ਲੜਾਈ ਵਿੱਚ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ।

Leave a Reply

Your email address will not be published. Required fields are marked *