29 ਸਾਲ ਤੋਂ ਘੱਟ ਉਮਰ ਦੇ 8,200 ਤੋਂ ਵੱਧ ਪੁਲਿਸ ਮੁਲਾਜ਼ਮ, ਪੰਜਾਬ ਪੁਲਿਸ ਵਿੱਚ ਨੌਜਵਾਨੀ ਅਤੇ ਤਜਰਬੇ ਦਾ ਵਿਲੱਖਣ ਸੁਮੇਲ

ਚੰਡੀਗੜ੍ਹ , 20 ਜੂਨ: ਪੰਜਾਬ ਪੁਲਿਸ ਦੀ ਸਫਲਤਾ ਸਿਰਫ਼ ਤਜਰਬੇਕਾਰ ਸੀਨੀਅਰ ਅਧਿਕਾਰੀਆਂ ਦੇ ਮੋਢਿਆਂ ’ਤੇ ਹੀ ਨਿਰਭਰ ਨਹੀਂ , ਸਗੋਂ ਉਹਨਾਂ ਨੌਜਵਾਨ ਅਧਿਕਾਰੀਆਂ ਦੀ ਦ੍ਰਿੜਤਾ ਤੇ ਤਨਦੇਹੀ ਦਾ ਵੀ ਭਰਪੂਰ ਯੋਗਦਾਨ ਹੈ,ਜੋ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਪੁਲਿਸ ਫੋਰਸ ਦੇ ਭਵਿੱਖ ਨੂੰ ਮਜ਼ਬੂਤ ਬਣਾ ਰਹੇ ਹਨ।

ਸੂਬੇ ਦੀ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਡੀਐਸਪੀ (ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ) ਤੱਕ ਵੱਖ-ਵੱਖ ਅਹੁਦਿਆਂ ’ਤੇ ਨੌਜਵਾਨ ਅਧਿਕਾਰੀ ਤਾਇਨਾਤ ਹਨ, ਜੋ ਆਧੁਨਿਕ ਤਕਨਾਲੋਜੀ ਅਤੇ ਨਿਡਰ ਸੋਚ ਦੇ ਨਾਲ ਅਪਰਾਧ ਅਤੇ ਗੈਂਗ ਗਤੀਵਿਧੀਆਂ ’ਤੇ ਨਕੇਲ ਕੱਸਣ ਵਿੱਚ ਵੱਡਮੁਲੀ ਭੂਮਿਕਾ ਨਿਭਾ ਰਹੇ ਹਨ। ਪੁਲਿਸ ਬਲ ਵਿੱਚ 27 ਤੋਂ 29 ਸਾਲ ਦੀ ਉਮਰ ਵਰਗ ਦੇ 4,253 ਕਰਮਚਾਰੀ ਹਨ, ਜਦਕਿ 3,978 ਕਰਮਚਾਰੀ 27 ਸਾਲ ਤੋਂ ਘੱਟ ਉਮਰ ਦੇ ਹਨ। ਇਸ ਨਾਲ ਸਰਹੱਦੀ ਸੂਬੇ ਪੰਜਾਬ ਵਿੱਚ ਹਰ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਨੌਜਵਾਨੀ ਅਤੇ ਤਜਰਬੇ ਦਾ ਸੰਤੁਲਿਤ ਸੁਮੇਲ ਮੌਜੂਦ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ, ਡੀਜੀਪੀ ਗੌਰਵ ਯਾਦਵ ਦੀ ਦੇਖ-ਰੇਖ ਹੇਠ ਕੀਤੀਆਂ ਗਈਆਂ ਤਾਜ਼ਾ ਭਰਤੀਆਂ ਨੇ ਅਜਿਹੀ ਪੁਲਿਸ ਫੋਰਸ ਤਿਆਰ ਕਰਨ ਵਿੱਚ ਯੋਗਦਾਨ ਪਾਇਆ ਹੈ ਜੋ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਸਮਰੱਥ ਹੈ।

ਹੋਰ ਪੜ੍ਹੋ 👉  ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ

ਰਿਕਾਰਡਾਂ ਅਨੁਸਾਰ, ਪੰਜਾਬ ਪੁਲਿਸ ਵਿੱਚ 29 ਸਾਲ ਤੋਂ ਘੱਟ ਉਮਰ ਦੇ 6,666 ਕਾਂਸਟੇਬਲ, 973 ਸੀਨੀਅਰ ਕਾਂਸਟੇਬਲ, 347 ਸਬ-ਇੰਸਪੈਕਟਰ ਅਤੇ 186 ਹੈੱਡ ਕਾਂਸਟੇਬਲ ਸੇਵਾ ਨਿਭਾ ਰਹੇ ਹਨ। ਇਹਨਾਂ 6,666 ਕਾਂਸਟੇਬਲਾਂ ਵਿੱਚੋਂ 3,855 ਦੀ ਉਮਰ 20 ਤੋਂ 26 ਸਾਲ ਦੇ ਵਿਚਕਾਰ ਹੈ, ਜਦਕਿ 1,198 ਦੀ ਉਮਰ 29 ਸਾਲ, 1,125 ਦੀ 28 ਸਾਲ ਅਤੇ 488 ਦੀ ਉਮਰ 27 ਸਾਲ ਹੈ।

ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਪੰਜਾਬ ਪੁਲਿਸ ਹਰ ਕਿਸਮ ਦੀ ਸਥਿਤੀ ਨੂੰ ਸੰਭਾਲਣ ਅਤੇ ਹਰ ਹਾਲਤ ਵਿੱਚ ਅਪਰਾਧੀਆਂ ਨਾਲ ਨਜਿੱਠਣ ਦੇ ਸਮਰੱਥ ਹੈ। ਵੱਖ-ਵੱਖ ਭਰਤੀ ਮੁਹਿੰਮਾਂ ਰਾਹੀਂ ਫੋਰਸ ਵਿੱਚ 29 ਸਾਲ ਤੋਂ ਘੱਟ ਉਮਰ ਦੇ 8,231 ਕਰਮਚਾਰੀ ਭਰਤੀ ਹੋਏ ਹਨ। ਮੈਨੂੰ ਇਸ ਗੱਲ ਦਾ ਮਾਣ ਹੈ ਕਿ ਇਹਨਾਂ ਵਿੱਚੋਂ ਬਹੁਤੇ ਨੌਜਵਾਨ ਫਰੰਟਲਾਈਨ ਅਧਿਕਾਰੀ ਅਤੇ ਥਾਣਾ ਸਟਾਫ ਵਜੋਂ ਕੰਮ ਕਰ ਰਹੇ ਹਨ, ਜੋ ਸਿੱਧੇ ਤੌਰ ’ਤੇ ਕਾਨੂੰਨ-ਵਿਵਸਥਾ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ। ਇੰਨੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਮੌਜੂਦਗੀ ਪੁਲਿਸ ਫੋਰਸ ਨੂੰ ਵਿਲੱਖਣ ਬਣਾਉਂਣ ਅਤੇ ਸਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਦਦ ਕਰਦੀ ਹੈ।”

ਹੋਰ ਪੜ੍ਹੋ 👉  ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ

ਇਹ ਨਵੀ ਉਮਰ ਦੇ ਅਧਿਕਾਰੀ /ਕਰਮਚਾਰੀ ਨਾ ਸਿਰਫ ਪੰਜਾਬ ਪੁਲਿਸ ਦੀ ਬਦਲਦੀ ਤਸਵੀਰ ਪੇਸ਼ ਕਰ ਰਹੇ ਹਨ,ਸਗੋਂ ਇਸ ਨਾਲ ਪੁਲਿਸ ਦੀ ਸੰਸਥਾਗਤ ਮਜ਼ਬੂਤੀ
ਵੀ ਸਾਹਮਣੇ ਆਈ ਹੈ।

ਸੂਬੇ ਦੇ ਸਾਰੇ ਪੁਲਿਸ ਥਾਣਿਆਂ ਵਿੱਚ ਮਹਿਲਾ ਹੈਲਪ ਡੈਸਕਾਂ ਦੀ ਸਥਾਪਨਾ ਕੀਤੀ ਗਈ ਹੈ, ਇਸ ਦੇ ਨਾਲ ਹੀ ਰਾਜ ਦੇ ਸਿਟੀਜ਼ਨ ਪੋਰਟਲ ਦੀਆਂ ਸੇਵਾਵਾਂ ਵਿੱਚ ਵੀ ਸੁਧਾਰ ਹੋਇਆ ਹੈ।

ਨੌਜਵਾਨਾਂ ਨੂੰ ਫੋਰਸ ਵਿੱਚ ਸ਼ਾਮਲ ਕਰਨ ਦੀ ਮੁਹਿੰਮ ਅਜੇ ਜਾਰੀ ਹੈ। ਪੰਜਾਬ ਪੁਲਿਸ ਨੇ 3,298 ਅਸਾਮੀਆਂ ਲਈ ਵੱਡੀ ਕਾਂਸਟੇਬਲ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਲਈ ਕੰਪਿਊਟਰ ਅਧਾਰਿਤ ਪ੍ਰੀਖਿਆ (ਸੀ. ਬੀ. ਟੀ. ) 1 ਜੁਲਾਈ ਤੋਂ ਸ਼ੁਰੂ ਹੋਵੇਗੀ। ਨਵੇਂ ਭਰਤੀ ਹੋਣ ਵਾਲੇ ਕਰਮਚਾਰੀਆਂ ਨਾਲ ਫਰੰਟਲਾਈਨ ਪੁਲਿਸ ਦੀ ਮੌਜੂਦਗੀ ਹੋਰ ਵਧੇਗੀ ਅਤੇ ਹਰ ਉਮਰ ਵਰਗ ਦੇ ਨਾਗਰਿਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਵਿੱਚ ਮਦਦ ਮਿਲੇਗੀ।

ਹੋਰ ਪੜ੍ਹੋ 👉  ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ

Leave a Reply

Your email address will not be published. Required fields are marked *