MP ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਦਾ ਫਿਰ ਵਧਿਆ ਪੁਲਿਸ ਰਿਮਾਂਡ

ਪੰਜਾਬ, 25 ਮਾਰਚ (ਖਬ਼ਰ ਖਾਸ ਬਿਊਰੋ) :

ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਅਮਨਦੀਪ ਸਿੰਘ ਅਮਨਾ ਸਮੇਤ 8 ਸਾਥੀਆਂ ਦਾ ਪੁਲਿਸ ਰਿਮਾਂਡ ਇੱਕ ਵਾਰ ਫਿਰ ਵਧਾ ਦਿੱਤਾ ਗਿਆ ਹੈ। ਅਦਾਲਤ ਨੇ ਉਨ੍ਹਾਂ ਦਾ ਰਿਮਾਂਡ 28 ਮਾਰਚ ਤਕ ਵਧਾ ਦਿੱਤਾ ਗਿਆ।

ਅਦਾਲਤ ਨੇ ਆਦੇਸ਼ ਜਾਰੀ ਕਰਦਿਆਂ ਪੁਲਿਸ ਨੂੰ ਇਹਨਾਂ ਸਾਰੇ ਸਾਥੀਆਂ ਤੋਂ ਹੋਰ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਫ਼ੈਸਲਾ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਲਿਆ ਗਿਆ ਹੈ, ਕਿਉਂਕਿ ਪੁਲਿਸ ਨੂੰ ਹੋਰ ਵੀ ਕਈ ਅਹਿਮ ਸਬੂਤ ਅਤੇ ਜਾਣਕਾਰੀਆਂ ਦੀ ਲੋੜ ਹੈ।

ਹੋਰ ਪੜ੍ਹੋ 👉  14 ਸਾਲਾਂ ਲੜਕੀ ਦੀ ਬੱਚੇਦਾਨੀ ਦੀ ਦੁਰਲੱਭ ਬਿਮਾਰੀ ਦਾ ਇਲਾਜ

ਦੱਸਣਯੋਗ ਹੈ ਕਿ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੀ ਘਟਨਾ ਨੇ ਪਿਛਲੇ ਸਮੇਂ ਵਿੱਚ ਕਾਫ਼ੀ ਸੁਰਖੀਆਂ ਬਟੋਰੀਆਂ ਸਨ। ਇਸ ਮਾਮਲੇ ਵਿੱਚ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਗੰਭੀਰ ਦੋਸ਼ ਲੱਗੇ ਸਨ, ਜਿਸ ਵਿੱਚ ਥਾਣੇ ‘ਤੇ ਹਮਲਾ ਕਰਨ, ਹਥਿਆਰਬੰਦ ਝੜਪ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਆਰੋਪ ਸ਼ਾਮਲ ਹਨ।

ਅਦਾਲਤ ਨੇ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਪੁੱਛਗਿੱਛ ਦੌਰਾਨ ਸਾਰੇ ਕਾਨੂੰਨੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

ਦੂਜੇ ਪਾਸੇ ਪੁਲਿਸ ਅਤੇ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਹੋਰ ਪੜ੍ਹੋ 👉  ਬਟਾਲਾ ਹਲਕੇ ਦੀਆਂ ਵਾਰਡਾਂ  ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਵਿਸ਼ੇਸ਼ ਕੈਂਪ

ਮੁਲਜ਼ਮਾਂ ਨੂੰ 28 ਮਾਰਚ ਨੂੰ ਦੁਬਾਰਾ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *