ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ :  ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ (ਖ਼ਬਰ ਖਾਸ ਬਿਊਰੋ)

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਬੱਲੋ ਮਾਜਰਾ ਅਤੇ ਫੇਜ਼-6 ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਬਣੇ ਕਲਾਸਰੂਮਜ਼ ਦਾ ਉਦਘਾਟਨ ਕੀਤਾ ਗਿਆ।

ਪਿੰਡ ਬੱਲੋ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ 2 ਐਡੀਸ਼ਨਲ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ, ਜਦਕਿ ਫੇਜ਼-6 ਦੇ ਸਕੂਲ ਵਿੱਚ 9.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਕ ਹੋਰ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿੱਚ ਸਰਬਪੱਖੀ ਵਿਕਾਸ ਦੀ ਰਫ਼ਤਾਰ ਤੇਜ਼ ਹੋਈ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ਬੌਖਲਾਹਟ ਵਿੱਚ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਉਮੀਦਾਂ ਨਾਲ ਸਰਕਾਰ ਬਣਾਈ ਸੀ, ਉਹਨਾਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਜਿਸ ਕਾਰਨ ਲੋਕ ਸਰਕਾਰ ਦੇ ਕੰਮਾਂ ਨਾਲ ਸੰਤੁਸ਼ਟ ਅਤੇ ਅਨੰਦਿਤ ਹਨ।

ਹੋਰ ਪੜ੍ਹੋ 👉  ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਚੀਮਾ

ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਹੀ ਹੈ ਅਤੇ ਸੂਬੇ ਭਰ ਵਿੱਚ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।

ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਮੁਹੱਲਾ ਕਲੀਨਿਕਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਮੁਫ਼ਤ ਇਲਾਜ ਅਤੇ ਟੈਸਟਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ।

ਹੋਰ ਪੜ੍ਹੋ 👉  ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ, ਮਰੀਜ਼ਾਂ ਦੀ ਸੰਭਾਲ 'ਚ ਨਿਭਾਉਂਦੀਆਂ ਹਨ ਅਹਿਮ ਭੂਮਿਕਾ - ਸਿਵਲ ਸਰਜਨ 

ਇਸ ਮੌਕੇ ਮੈਡਮ ਪ੍ਰਭਜੋਤ ਕੌਰ (ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ), ਦਰਸ਼ਨ ਸਿੰਘ (ਡੀ.ਈ.ਓ. ਪ੍ਰਾਇਮਰੀ), ਗੁਰਪ੍ਰੀਤਪਾਲ ਸਿੰਘ ਅਤੇ ਹਰਪ੍ਰੀਤ ਸਿੰਘ (ਮੁੱਖ ਅਧਿਆਪਕ), ਜਸਪਾਲ ਮਸੀਹ (ਜੇ.ਈ.), ਹਰਜੀਤ ਸਿੰਘ ਛਿੱਬਰ, ਗਗਨਦੀਪ ਕੌਰ, ਗੁਰਜਿੰਦਰ ਸਿੰਘ ਸਰਪੰਚ, ਮਲਕੀਤ ਸਿੰਘ, ਆਰ.ਪੀ. ਸ਼ਰਮਾ, ਰਜਿੰਦਰ ਸਿੰਘ ਰਾਜੂ, ਮਨਪ੍ਰੀਤ ਸਿੰਘ ਰਾਏਪੁਰ, ਤਰਲੋਚਨ ਸਿੰਘ ਮਟੌਰ, ਅਕਬਿੰਦਰ ਸਿੰਘ ਗੋਸਲ, ਸਤਨਾਮ ਸਿੰਘ, ਮਖਣ ਸਿੰਘ, ਗਿਰੀਨਾਥ ਝਾਅ ਅਤੇ ਐਡਵੋਕੇਟ ਜਲਬੀਰ ਸਿੰਘ ਸਮੇਤ ਹੋਰ ਵੀ ਮੌਜੂਦ ਸਨ।

Leave a Reply

Your email address will not be published. Required fields are marked *