ਲੌਗੋਵਾਲ ਨੇ ਵੀ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਤੇ ਅਸਹਿਮਤੀ ਪ੍ਰਗਟ ਕੀਤੀ

ਚੰਡੀਗੜ੍ਹ 8 ਮਾਰਚ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ’ਚ ਇਕ ਇਕ ਕਰਕੇ ਸੀਨੀਅਰ ਆਗੂਆਂ ਨੇ ਬਗਾਵਤੀ ਝੰਡਾ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਅੰਤਰਿੰਗ ਕਮੇਟੀ ਦੇ ਫੈਸਲੇ ’ਤੇ ਰੋਸ ਪ੍ਰਗਟ ਕੀਤਾ ਹੈ। ਭਾਈ ਲੌਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਪ੍ਰੰਪਰਾਵਾਂ ਤੇ ਸਿੱਖ ਸਿਧਾਤਾਂ ਦੇ ਰਖਵਾਲੇ ਹਨ ਪ੍ਰੰਤੂ ਮੌਜੂਦਾ ਸਮੇਂ ਦੋਵੇ ਸੰਸਥਾਵਾਂ ਦੀਆਂ ਕਾਰਵਾਈਆਂ ਕਾਰਨ ਪੰਥ ਮਾਯੂਸ ਹੈ।  ਉਨਾਂ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਲਏ ਗਏ ਫੈਸਲੇ ਨਾਲ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਲੋਗੋਵਾਲ ਨੇ ਕਿਹਾ ਕਿ ਉਹ ਇਸ ਸੰਸਥਾਂ ਦੇ ਪ੍ਰਧਾਨ ਰਹਿ ਚੁੱਕੇ ਹਨ, ਜਿਸ ਕਰਕੇ ਇਸ ਘਟਨਾਂ ਨੇ ਉਹਨਾਂ ਦੇ ਦਿਲ ’ਤੇ ਗਹਿਰਾ ਅਸਰ ਛੱਡਿਆ ਹੈ।ਉਨ੍ਹਾਂ ਕਿਹਾ ਕਿ ਉਹ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ, ਅੰਤਰਿੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟ ਕਰਦੇ ਹਨ ।

ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਗੜੀ ਨੇ ਪੰਜਾਬ ਸਰਕਾਰ ਤੇ ਕੇਜਰੀਵਾਲ ਕੀਤਾ ਦਾ ਧੰਨਵਾਦ

ਚੰਡੀਗੜ੍ਹ  8 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਚੁਣੇ ਜਾਣ ਤੇ…

ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ

ਚੰਡੀਗੜ੍ਹ, 8 ਮਾਰਚ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ…

ਮਜੀਠੀਆ, ਢਿਲੋ ਸਮੇਤ ਹੋਰ ਸੀਨੀਅਰ ਆਗੂਆਂ ਨੇ ਵੀ ਜਥੇਦਾਰਾਂ ਨੂੰ ਹਟਾਉਣ ‘ਤੇ ਰੋਸ ਜਤਾਇਆ

ਜਥੇਦਾਰਾਂ ਦੇ ਬਦਲਣ ਵਾਲੇ ਫੈਸਲੇ ਨਾਲ ਅਸੀੰ ਸਹਿਮਤ ਨਹੀਂ -ਬਿਕਰਮ ਮਜੀਠੀਆ ਚੰਡੀਗੜ 8 ਮਾਰਚ, (ਖ਼ਬਰ ਖਾਸ…

ਹਰਿਆਣਾ ਦੇ ਸਿੱਖ ਭਾਜਪਾ ਦੀਆਂ ਕਠਪੁਤਲੀਆਂ ਪਾਰਟੀ ਨੂੰ ਅੰਦਰੋਂ ਕਮਜ਼ੋਰ ਕਰਨ ਵਾਸਤੇ ਪੱਬਾਂ ਭਾਰ: ਕਾਇਮਪੁਰੀ

ਚੰਡੀਗੜ੍ਹ, 8 ਮਾਰਚ (ਖ਼ਬਰ ਖਾਸ ਬਿਊਰੋ)  ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਨੇ ਅੱਜ ਜ਼ੋਰ ਦੇ…

ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟਰੀ ਬੋਰਡ  ਦੀ ਮੀਟਿੰਗ ਹੁਣ 17  ਨੂੰ ਹੋਵੇਗੀ : ਡਾ. ਚੀਮਾ

ਚੰਡੀਗੜ੍ਹ 8 ਮਾਰਚ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ…

ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

ਚੰਡੀਗੜ੍ਹ, 8 ਮਾਰਚ (ਖ਼ਬਰ ਖਾਸ ਬਿਊਰੋ)ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ…

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ

ਅੰਮ੍ਰਿਤਸਰ, 8 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ…

ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ

ਚੰਡੀਗੜ੍ਹ, 8 ਮਾਰਚ (ਖ਼ਬਰ ਖਾਸ ਬਿਊਰੋ) ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ…

ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਜਥੇਦਾਰ ਲਾਹੁਣ ਵਾਲੇ ਗੈਰ-ਪੰਥਕ ਫੈਸਲੇ ਦਾ ਸਿੱਖ/ ਸਿੱਖ ਜਥੇਬੰਦੀਆਂ ਵਿਰੋਧ ਕਰਨ- ਕੇਂਦਰੀ ਸਿੰਘ ਸਭਾ

ਚੰਡੀਗੜ੍ਹ  8 ਮਾਰਚ (ਖ਼ਬਰ ਖਾਸ ਬਿਊਰੋ)  ਦੋ ਦਸੰਬਰ ਦੇ ਅਕਾਲ ਤਖ਼ਤ ਦੇ ਫੈਸਲੇ ਦੇ ਸੂਤਰ ਧਾਰ…

ਤਾਜ਼ਾ ਘਟਨਾਕ੍ਰਮ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ, ਕਿਹਾ -‘‘ਅਸੀਂ ਸਿਆਸੀ ਨਹੀਂ ਸਗੋਂ ਧਰਮ ਦੇ ਵਿਦਿਆਰਥੀ ਹਾਂ’’

ਚੰਡੀਗੜ੍ਹ  8 ਮਾਰਚ (ਖ਼ਬਰ ਖਾਸ ਬਿਊਰੋ)  ਰਾਜਪੁਰਾ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ…

ਹਸਪਤਾਲ ਨੇ ਪੈਸੇ ਵਸੂਲਣ ਲਈ ਹਸਪਤਾਲ ਦੇ ਆਈਸੀਯੂ ਵਿੱਚ ਰੱਖਿਆ ਚੰਗਾ-ਭਲਾ ਵਿਅਕਤੀ

ਚੰਡੀਗੜ੍ਹ 08  ਮਾਰਚ (ਖ਼ਬਰ ਖਾਸ ਬਿਊਰੋ)  ਮੱਧ ਪ੍ਰਦੇਸ਼ ਦੇ ਰਤਲਾਮ ਦੀਆਂ ਸੜਕਾਂ ’ਤੇ ਇੱਕ ਹੈਰਾਨ ਕਰਨ…