ਜੰਮੂ ਤੇ ਹੋਏ ਹਮਲੇ ਦੀ PCJU ਨੇ ਕੀਤੀ ਨਿੰਦਾ

ਚੰਡੀਗੜ੍ਹ, 19 ਮਈ (ਖ਼ਬਰ ਖਾਸ ਬਿਊਰੋ)

ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਦੇ ਪੁੱਤਰ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਆਨਰੇਰੀ ਸਕੱਤਰ ਸ਼੍ਰੀ ਗਗਨਦੀਪ ਜੰਮੂ ਉਪਰ ਹੋਏ ਜਾਨਲੇਵਾ ਹਮਲੇ ਦੀ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸਖ਼ਤ ਨਿੰਦਾ ਕੀਤੀ ਹੈ। ਯੂਨੀਅਨ ਵੱਲੋਂ ਹਮਲਾਵਰਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਸੰਤੋਖ ਗਿੱਲ, ਜਥੇਬੰਧਕ ਸਕੱਤਰ ਦਵਿੰਦਰ ਸਿੰਘ ਭੰਗੂ, ਖ਼ਜਾਨਚੀ ਬਿੰਦੂ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਨੇ ਇਸ ਘਟਨਾ ਉਪਰ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਇਸ ਨੂੰ ਕਾਨੂੰਨੀ ਭਾਈਚਾਰੇ ਉਪਰ ਇੱਕ ਸਿੱਧਾ ਹਮਲਾ ਦੱਸਿਆ।

ਹੋਰ ਪੜ੍ਹੋ 👉  ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ

ਆਗੂਆਂ ਨੇ ਕਿਹਾ ਕਿ ਗਗਨਦੀਪ ਜੰਮੂ ਉਪਰ ਕੁਰਾਲੀ – ਖਰੜ ਮਾਰਗ ,’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ, ਹਾਲਾਂਕਿ ਉਹ ਸੁਰੱਖਿਅਤ ਹਨ। ਪਰ ਅਜਿਹੀਆਂ ਅਪਰਾਧਿਕ ਘਟਨਾਵਾਂ ਵਕੀਲ ਭਾਈਚਾਰੇ ਦੀ ਆਜ਼ਾਦੀ, ਮਾਣ-ਸਨਮਾਨ ਉਪਰ ਹਮਲਾ ਹੈ। ਇਸ ਮੁਸੀਬਤ ਦੀ ਘੜੀ ਵਿੱਚ ਗਗਨਦੀਪ ਜੰਮੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਹੈ। ਜਥੇਬੰਦੀ ਨੇ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨੀ ਭਾਈਚਾਰੇ ਨੂੰ ਉਚਿਤ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਬਿਨਾਂ ਕਿਸੇ ਡਰ ਤੋਂ ਆਪਣੀਆਂ ਪੇਸ਼ਾਵਰ ਜ਼ਿੰਮੇਵਾਰੀਆਂ ਨਿਭਾ ਸਕਣ। ਜਥੇਬੰਦੀ ਨੇ ਅਜਿਹੀਆਂ ਹਿੰਸਕ ਅਤੇ ਗੈਰ-ਕਾਨੂੰਨੀ ਘਟਨਾਵਾਂ ਉਪਰ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਡਰ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।

ਹੋਰ ਪੜ੍ਹੋ 👉  ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਲੜ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

Leave a Reply

Your email address will not be published. Required fields are marked *