ਪੁਰਾਣੀ ਪੈਨਸ਼ਨ ਲਈ ਪੰਜਾਬ ਭਰ ਵਿੱਚ ਗੂੰਜਿਆ ਸੰਘਰਸ਼, ਕਰਮਚਾਰੀਆਂ ਵੱਲੋਂ ਸੂਬਾ ਸਰਕਾਰ ਦੀ ਅਰਥੀ ਫੂਕੀ

ਮਾਨਸਾ 19 ਫਰਵਰੀ (ਖ਼ਬਰ ਖਾਸ ਬਿਊਰੋ)
ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਦੀ ਮੰਗ ਨੂੰ ਲੈ ਕੇ ਅੱਜ ਸਾਰੇ ਪੰਜਾਬ ਵਿੱਚ ਸੀ.ਪੀ.ਐਫ. ਕਰਮਚਾਰੀਆਂ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵੱਲੋਂ ਜ਼ੋਰਦਾਰ ਪ੍ਰਦਰਸ਼ਨ  ਕਰਦਿਆਂ ਜ਼ਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਆਪਣਾ ਰੋਸ ਜ਼ਾਹਿਰ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਦੇ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਦੀ ਅਗਵਾਈ ਵਿੱਚ  ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਅਰਥੀ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਕਰਮਚਾਰੀਆਂ ਦੇ ਭਵਿੱਖ ਨਾਲ ਖਿਲਵਾ਼ੜ ਹੈ ਅਤੇ ਰਿਟਾਇਰਮੈਂਟ ਤੋਂ ਬਾਅਦ ਆਰਥਿਕ ਸੁਰੱਖਿਆ ਪ੍ਰਦਾਨ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਦੇ ਬਾਵਜੂਦ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸੰਬੰਧੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਹੋਰ ਪੜ੍ਹੋ 👉  ਸਿੱਖ ਸੰਸਥਾਵਾਂ ਕਾਬਜ਼ ਧੜੇ ਨੇ ਤਬਾਹ ਕਰ ਕੇ ਰੱਖ ਦਿੱਤਾ -ਗਿਆਨੀ ਹਰਪ੍ਰੀਤ ਸਿੰਘ

ਯੂਨੀਅਨ ਆਗੂਆਂ ਨੇ ਕਿਹਾ ਕਿ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਵਾਝੇ  ਰੱਖਣਾ ਨਿਆਂਸੰਗਤ ਨਹੀਂ ਹੈ।ਸਰਕਾਰ ਨੂੰ ਤੁਰੰਤ ਪੁਰਾਣੀ ਪੈਨਸ਼ਨ ਬਹਾਲ ਕਰਨੀ ਚਾਹੀਦੀ ਹੈ।ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ ‘ਤੇ ਵੱਡਾ ਅੰਦੋਲਨ ਛੇੜਿਆ ਜਾਵੇਗਾ।  ਮਾਨਸਾ ਜ਼ਿਲ੍ਹੇ ਵਿੱਚ 24 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਅਤੇ ਸਭ ਨੇ ਇਕਜੁੱਟ ਹੋ ਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਕੀਤੀ।
ਇਸ ਮੌਕੇ ਹਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਡਿਪਟੀ ਕਮਿਸ਼ਨਰ ਦਫ਼ਤਰ, ਪੀ ਐਸ ਐਮ ਯੂ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ, ਡੀ ਟੀ ਐਫ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ , ਲਖਵਿੰਦਰ ਮਾਨ,ਜਸਵੰਤ ਸਿੰਘ ਮੌਜੌ, ਪ੍ਰਭਜੋਤ ਸਿੰਘ, ਮਲਕੀਤ ਸਿੰਘ ਖਿਆਲਾ ਰਾਜਵਿੰਦਰ ਸਿੰਘ ਬਹਿਣੀਵਾਲ ਹਾਜ਼ਰ ਸਨ।
ਧਰਮਿੰਦਰ ਸਿੰਘ ਹੀਰਵਾਲਾ

ਹੋਰ ਪੜ੍ਹੋ 👉  ਕਿਸਾਨਾਂ ਤੇ ਜ਼ੁਲਮ ਕਰਕੇ ਆਮ ਆਦਮੀ ਪਾਰਟੀ ਆਪਣੇ ਜੜ੍ਹੀਂ ਤੇਲ ਦੇਣ ਲੱਗੀ - ਮਨਜੀਤ ਧਨੇਰ 

Leave a Reply

Your email address will not be published. Required fields are marked *