ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ,ਅਬੋਹਰ ਦੀ ਦੁਰਗਯਾਨਾ ਮਾਰਕਿਟ ਵਿੱਚ ਵਪਾਰੀਆਂ ਨਾਲ ਇੱਕ ਮੀਟਿੰਗ

ਅਬੋਹਰ 15 ਮਾਰਚ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰ ਅਬੋਹਰ ਦੀ ਦੁਰਗਯਾਨਾ ਮਾਰਕਿਟ, ਨਵੀਂ ਆਬਾਦੀ ਵਿੱਚ ਵਪਾਰੀਆਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਐਸ.ਡੀ.ਐਮ. ਅਬੋਹਰ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਸੰਘ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਪੁਲਿਸ ਵਿਭਾਗ, ਆਬਕਾਰੀ ਅਤੇ ਕਰ ਵਿਭਾਗ ਸਮੇਤ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਹੋਰ ਪੜ੍ਹੋ 👉  ਯਾਦਵਿੰਦਰ ਸਿੰਘ ਬੁੱਟਰ ਨੇ ਕੀਤੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ

ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਕਮਿਸ਼ਨ ਰਾਜ ਪੱਧਰ, ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਪੱਧਰ ‘ਤੇ ਕੰਮ ਕਰ ਰਿਹਾ ਹੈ ਅਤੇ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਵਾਰਣ ਲਈ ਵਪਾਰੀਆਂ ਦੇ ਪ੍ਰਤੀਨਿਧੀਆਂ ਨੂੰ ਵੀ ਕਮੇਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।

ਵਪਾਰੀਆਂ ਵੱਲੋਂ ਮਾਰਕੀਟ ਵਿੱਚ ਪੁਲਿਸ ਸੁਰੱਖਿਆ ਪ੍ਰਬੰਧ, ਬਾਥਰੂਮ ਦਾ ਪ੍ਰਬੰਧ, ਕਾਰ ਪਾਰਕਿੰਗ, ਬਿਜਲੀ ਦੀਆਂ ਤਾਰਾਂ ਅਤੇ ਮੈਡੀਕਲ ਐਮਰਜੈਂਸੀ ਸਹੂਲਤਾਂ ਵਰਗੀਆਂ ਮੁੱਖ ਸਮੱਸਿਆਵਾਂ ਉਠਾਈਆਂ ਗਈਆਂ। ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਮਾਰਕੀਟ ਇਲਾਕੇ ਵਿੱਚ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ ਗਈ, ਜਿਸ ‘ਤੇ ਪੁਲਿਸ ਅਧਿਕਾਰੀਆਂ ਨੇ ਯੋਗ ਕਾਰਵਾਈ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਮੈਡੀਕਲ ਐਮਰਜੈਂਸੀ ਸਹੂਲਤ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵੀ ਜਲਦੀ ਕਦਮ ਚੁੱਕਣ ਦੀ ਗੱਲ ਕਹੀ ਗਈ।

ਹੋਰ ਪੜ੍ਹੋ 👉  ਸੀਪੀਡੀਐਲ ਨੇ ਕ੍ਰਾਫੈਡ ਮੈਂਬਰਾਂ ਨੇ ਬਿਜਲੀ ਸਪਲਾਈ ਅਤੇ ਬਿਹਤਰ ਉਪਭੋਗਤਾ ਸੇਵਾਵਾਂ ਦਾ ਦਿੱਤਾ ਭਰੋਸਾ

ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਭਰੋਸਾ ਦਿਵਾਇਆ ਗਿਆ ਕਿ ਉਠਾਏ ਗਏ ਸਾਰੇ ਜਾਇਜ਼ ਮਸਲਿਆਂ ਦਾ ਸੰਬੰਧਤ ਵਿਭਾਗਾਂ ਨਾਲ ਸਹਿਯੋਗ ਕਰਕੇ ਜਲਦੀ ਹੱਲ ਕੀਤਾ ਜਾਵੇਗਾ। ਮੀਟਿੰਗ ਦੇ ਅੰਤ ‘ਤੇ ਪ੍ਰਸ਼ਾਸਨ ਅਤੇ ਵਪਾਰੀਆਂ ਵੱਲੋਂ ਆਪਸੀ ਸਹਿਯੋਗ ਨਾਲ ਸ਼ਹਿਰ ਦੇ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਦੀ ਭਾਵਨਾ ਪ੍ਰਗਟ ਕੀਤੀ ਗਈ। ਮੀਟਿੰਗ ਕਰੀਬ 06.30 ਵਜੇ, ਹਲਕਾ ਇੰਚਾਰਜ਼ ਅਰੁਨ ਨਾਰੰਗ ਜੀ ਦੁਆਰਾ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਖਤਮ ਕੀਤੀ ਗਈ।

Leave a Reply

Your email address will not be published. Required fields are marked *