ਪੰਜਾਬ ‘ਤੇ ਵੱਧਦਾ ਕਰਜ਼ਾ ਚਿੰਤਾਜਨਕ, ਬੇਲਗਾਮ ਉਧਾਰੀ ਸੂਬੇ ਦੇ ਭਵਿੱਖ ਲਈ ਖਤਰਾ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 27 ਜੂਨ –ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੀਤ ਲਾਲ ਭੱਟੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਵਿੱਚ ਲੋਕਾਂ ਦਾ ਭਰੋਸਾ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਪੰਜਾਬ ਦੇ ਲੋਕ ਹੁਣ ਭਾਜਪਾ ਨੂੰ ਇੱਕ ਮਜ਼ਬੂਤ ਤੇ ਭਰੋਸੇਯੋਗ ਵਿਕਲਪ ਵਜੋਂ ਦੇਖ ਰਹੇ ਹਨ।

ਢਿੱਲੋਂ ਨੇ ਦੱਸਿਆ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਮੌਕੇ ਭਾਜਪਾ ਵੱਲੋਂ ਪੰਜਾਬ ਦੀਆਂ 117 ਵਿਧਾਨ ਸਭਾਵਾਂ ਵਿੱਚ ਹਰ ਹਲਕੇ ਵਿੱਚ 3 ਤੋਂ 4 ਛਬੀਲਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਰਬਸਾਂਝੇ, ਨਿਆਂਪੂਰਨ ਅਤੇ ਲੋਕ-ਕੇਂਦਰਿਤ ਸ਼ਾਸਨ ਦੀ ਮਿਸਾਲ ਕਾਇਮ ਕੀਤੀ ਸੀ। ਭਾਜਪਾ ਦਾ ਸੰਕਲਪ ਹੈ ਕਿ 2027 ਵਿੱਚ ਪੰਜਾਬ ਵਿੱਚ ਉਸੇ ਸੁਸ਼ਾਸਨ, ਵਿਕਾਸ ਅਤੇ ਭਾਈਚਾਰੇ ਵਾਲੇ ਮਾਹੌਲ ਨੂੰ ਮੁੜ ਸਥਾਪਿਤ ਕੀਤਾ ਜਾਵੇ।

ਹੋਰ ਪੜ੍ਹੋ 👉  ਕਾਂਗਰਸ ਨੇ ਮਾਨ ਦੇ ‘ਮਾਸਕ’ ਵਾਲੇ ਦਾਅਵੇ ਨੂੰ ਦੱਸਿਆ ਇੱਕ ਹੋਰ  ਬਹਾਨਾ : ਵੜਿੰਗ

ਹਜ਼ੂਰ ਸਾਹਿਬ ਐਕਟ ਬਾਰੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਸਿੱਖ ਸੰਗਤ ਦੀਆਂ ਚਿੰਤਾਵਾਂ ਨੂੰ ਦੇਖਦਿਆਂ ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਤੁਰੰਤ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਇਸ ਮਸਲੇ ‘ਤੇ ਇੱਕ ਕਮੇਟੀ ਬਣਾਕੇ ਪ੍ਰਸਤਾਵਿਤ ਐਕਟ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਢਿੱਲੋਂ ਨੇ ਮਹਾਰਾਸ਼ਟਰ ਸਰਕਾਰ ਅਤੇ ਸੀਨੀਅਰ ਮੰਤ੍ਰੀ ਚੰਦਰਸ਼ੇਖਰ ਬਾਵਾਂਕੁਲੇ ਦਾ ਧੰਨਵਾਦ ਕੀਤਾ।

ਪੰਜਾਬ ਦੀ ਵਿੱਤੀ ਸਥਿਤੀ ‘ਤੇ ਚਿੰਤਾ ਜਤਾਉਂਦਿਆਂ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਕਰਜ਼ੇ ਦੇ ਭਾਰ ਹੇਠ ਲਗਾਤਾਰ ਦੱਬਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਅਪ੍ਰੈਲ ਤੋਂ ਜੂਨ ਤੱਕ ਲਗਭਗ ₹7,800 ਕਰੋੜ ਦਾ ਨਵਾਂ ਕਰਜ਼ਾ ਲਿਆ ਗਿਆ ਹੈ, ਜਿਸ ਨਾਲ ਸੂਬੇ ਦਾ ਕੁੱਲ ਕਰਜ਼ਾ ਲਗਭਗ ₹4.5 ਲੱਖ ਕਰੋੜ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਬੇਲਗਾਮ ਕਰਜ਼ਾ ਪੰਜਾਬ ਦੇ ਭਵਿੱਖ ਲਈ ਗੰਭੀਰ ਖਤਰਾ ਬਣਦਾ ਜਾ ਰਿਹਾ ਹੈ।I

ਹੋਰ ਪੜ੍ਹੋ 👉  ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤਾ ਦਿੱਤਾ ਜਾਵੇ -ਸਿੱਧੂ

Leave a Reply

Your email address will not be published. Required fields are marked *