SC ਕਮਿਸ਼ਨ ਨੇ ਕਾਂਗਰਸ ਪ੍ਰਧਾਨ ਨੂੰ ਕੀਤਾ ਤਲਬ, ਸੁਣੋ ਕਾਂਗਰਸ ਪ੍ਰਧਾਨ ਨੇ ਕੀ ਕਿਹਾ

ਚੰਡੀਗੜ੍ਹ, 3 ਨਵੰਬਰ ( ਖ਼ਬਰ ਖਾਸ  ਬਿਊਰੋ)

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਵਿਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰੰਗ ਅਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ।

ਹੋਰ ਪੜ੍ਹੋ 👉  ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ

 

ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ 6 ਨਵੰਬਰ 2025 ਨੂੰ ਜਵਾਬ ਤਲਬ ਕੀਤਾ ਹੈ ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਤੋਂ ਵੀ 4 ਨਵੰਬਰ 2025 ਨੂੰ ਇਸ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।

ਸਵਰਗੀ ਬੂਟਾ ਸਿੰਘ ਮੇਰੇ ਲਈ ਪਿਤਾ ਸਮਾਨ ਸਨ: ਵੜਿੰਗ

ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਉਹ ਬਗੈਰ ਕਿਸੇ ਸ਼ਰਤ ਮੁਆਫ਼ੀ ਮੰਗਦੇ ਹਨ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਵ. ਸ. ਬੂਟਾ ਸਿੰਘ ਜੀ ਉਨ੍ਹਾਂ ਲਈ ਇੱਕ ਪਿਤਾ ਸਮਾਨ ਸਨ ਅਤੇ ਉਹ ਕਦੇ ਵੀ ਉਨ੍ਹਾਂ ਦਾ ਜਾਂ ਕਿਸੇ ਹੋਰ ਦਾ ਅਪਮਾਨ ਨਹੀਂ ਕਰ ਸਕਦੇ।

ਹੋਰ ਪੜ੍ਹੋ 👉  ਬੱਚਿਆਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਨਾਲ ਸਮਾਜ 'ਤੇ ਸਦੀਵੀ ਪ੍ਰਭਾਵ ਪਵੇਗਾ: ਸੰਤ ਬਲਬੀਰ ਸਿੰਘ ਸੀਚੇਵਾਲ

ਇਸ ਲੜੀ ਹੇਠ, ਤਰਨਤਾਰਨ ਜ਼ਿਮਨੀ ਚੋਣਾਂ ਲਈ ਪ੍ਰਚਾਰ ਦੌਰਾਨ ਉਨ੍ਹਾਂ ਦੇ ਇੱਕ ਭਾਸ਼ਣ ਦਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ‘ਸੁਓ ਮੋਟੋ’ ਨੋਟਿਸ ਲੈਣ ਸਬੰਧੀ ਖਬਰਾਂ ਤੇ ਪ੍ਰਤੀਕ੍ਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਉਹ ਇਕ ਵਾਰ ਫਿਰ ਤੋਂ ਸਪੱਸ਼ਟ ਕਰਦੇ ਅਤੇ ਦੁਹਰਾਉਂਦੇ ਹਨ ਕਿ ਉਨ੍ਹਾਂ ਦਾ ਮਤਲਬ ਸਵ. ਸ. ਬੂਟਾ ਸਿੰਘ ਜੀ ਦਾ ਅਪਮਾਨ ਕਰਨਾ ਨਹੀਂ ਸੀ ਅਤੇ ਜੇਕਰ ਕਿਸੇ ਨੂੰ ਵੀ ਠੇਸ ਪਹੁੰਚੀ ਹੈ, ਤਾਂ ਉਹ ਬਗੈਰ ਕਿਸੇ ਸ਼ਰਤ ਮੁਆਫ਼ੀ ਮੰਗਦੇ ਹਨ।

ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸਵ. ਸ. ਬੂਟਾ ਸਿੰਘ ਜੀ ਬਾਰੇ ਜਿਹੜਾ ਵੀ ਜ਼ਿਕਰ ਕੀਤਾ, ਉਹ ਕਾਂਗਰਸ ਪਾਰਟੀ ਦੇ ਇੱਕ ਸੰਮਲਿਤ ਸੰਗਠਨ ਹੋਣ ਦੇ ਸਕਾਰਾਤਮਕ ਸੰਦਰਭ ਵਿੱਚ ਸੀ। ਕਾਂਗਰਸ ਯੋਗਤਾ ਅਤੇ ਕੁਸ਼ਲਤਾ ਦੇ ਅਧਾਰ ‘ਤੇ ਸਾਰਿਆਂ ਨੂੰ ਮੌਕਾ ਪ੍ਰਦਾਨ ਕਰਦੀ ਹੈ ਅਤੇ ਜਾਤ, ਨਸਲ ਜਾਂ ਧਰਮ ਦੇ ਨਾਮ ‘ਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕਰਦੀ।

ਹੋਰ ਪੜ੍ਹੋ 👉  ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਲੜ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਵੜਿੰਗ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਉਨ੍ਹਾਂ ਨੇ ਸਵ. ਸ. ਬੂਟਾ ਸਿੰਘ ਜੀ ਨੂੰ ਇੱਕ ਮਹਾਨ ਆਗੂ ਅਤੇ ਪਿਤਾ ਸਮਾਨ ਹਸਤੀ ਵਜੋਂ ਸਭ ਤੋਂ ਵੱਧ ਸਤਿਕਾਰ ਦਿੰਦੇ ਹਨ। ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਉਹ ਇਕ ਵਾਰ ਫਿਰ ਤੋਂ ਬਿਨ੍ਹਾਂ ਕਿਸੇ ਸ਼ਰਤ ਮੁਆਫੀ ਮੰਗਦੇ ਹਨ।

Leave a Reply

Your email address will not be published. Required fields are marked *